15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਨੇ ਪੈਨਸ਼ਨਰ ਡੇ ਮਨਾਇਆ <br/>

Ad Position 21
No active advertisement
ਅਜੀਤ ਡੈਸਕ 25-12-2025
ਫ਼ਿਰੋਜ਼ਪੁਰ, 24 ਦਸੰਬਰ (ਗੁਰਿੰਦਰ ਸਿੰਘ)-ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਬਰਾਂਚ ਫ਼ਿਰੋਜ਼ਪੁਰ ਦੀ ਮਹੀਨਾਵਾਰ ਮੀਟਿੰਗ ਗੁਰਨਾਮ ਸਿੰਘ ਸੁਧਾਰਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਤੋਂ ਸੇਵਾ ਮੁਕਤ ਹੋਏ ਪੈਨਸ਼ਨਰ ਸ਼ਾਮਿਲ ਹੋਏ | ਮੀਟਿੰਗ ਵਿਚ 75 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਨੂੰ ਸਨਮਾਨਿਤ ਕੀਤਾ ਗਿਆ, ਇਸ ਸਮੇਂ ਗੁਰਨਾਮ ਸਿੰਘ ਸੁਧਾਰਾਂ ਪ੍ਰਧਾਨ, ਕਿਸ਼ਨ ਚੰਦ ਜਾਗੋਵਾਲੀਆ ਜਨਰਲ ਸਕੱਤਰ ਬਲਬੀਰ ਸਿੰਘ ਕੰਬੋਜ, ਤਰਸੇਮ ਬੇਦੀ, ਪ੍ਰਤਾਪ ਸਿੰਘ ਢਿੱਲੋਂ, ਮਿਹਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਚੁੱਪੀ ਧਾਰ ਰੱਖੀ ਹੈ | ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਰਿਲੀਜ਼ ਨਹੀਂ ਕੀਤੀਆਂ ਜਾ ਰਹੀਆਂ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਜਲਦੀ ਹੱਲ ਨਾ ਕੀਤਾ ਤਾਂ 20 ਫਰਵਰੀ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ | ਮੀਟਿੰਗ ਵਿਚ ਤਰਲੋਕ ਸਿੰਘ, ਜੋਗਿੰਦਰ ਸਿੰਘ, ਗੁਰਜਿੰਦਰ ਸਿੰਘ, ਬਿੱਕਰ ਸਿੰਘ, ਪਰਮਜੀਤ ਸਿੰਘ, ਗਿਆਨ ਸਿੰਘ, ਹੇਮੰਤ ਸਿੰਘ, ਰਮੇਸ਼ ਭੱਟੀ, ਸਵਿੰਦਰਪਾਲ ਕੌਰ, ਪਵਿੱਤਰ ਸਿੰਘ, ਸਵਰਨ ਸਿੰਘ, ਰਮੇਸ਼ ਕੁਮਾਰ, ਰਾਮ ਪ੍ਰਸਾਦ, ਨੰਦ ਲਾਲ, ਚੰਦਰ ਮੋਹਨ, ਜੀਤ ਸਿੰਘ, ਸੂਜਾ ਰਾਮ ਸ਼ਾਮਲ ਹੋਏ |

Ad Position 22
No active advertisement
ਪਿਛਲੀ ਖ਼ਬਰ ਨਿਊ ਪੈਰਾਡਾਈਜ਼ ਸਕੂਲ ਵਿਖੇ ਸ਼ਹੀਦੀ ਹਫ਼ਤੇ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾ ਵਾਰ ਮੀਟਿੰਗ <br/>
Ad Position 24