15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਨਿਊ ਪੈਰਾਡਾਈਜ਼ ਸਕੂਲ ਵਿਖੇ ਸ਼ਹੀਦੀ ਹਫ਼ਤੇ ਨੂੰ ਸਮਰਪਿਤ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 25-12-2025
ਜ਼ੀਰਾ, 24 ਦਸੰਬਰ(ਪ੍ਰਤਾਪ ਸਿੰਘ ਹੀਰਾ)-ਮੱਖੂ ਰੋਡ ਜ਼ੀਰਾ ਵਿਖੇ ਸਥਿਤ ਨਿਊ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਫ਼ਰ ਏ-ਸ਼ਹਾਦਤ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਆਰੰਭ ਵਿਚ ਵਿਦਿਆਰਥਣਾਂ ਨੇ ਕਵਿਤਾ ਅਤੇ ਸ਼ਬਦ ਕੀਰਤਨ ਰਾਹੀਂ ਆਪਣੀ ਹਾਜਰੀ ਲਗਵਾਈ ਉਪਰੰਤ ਸ਼੍ਰੀ ਸਹਿਜ ਪਾਠ ਸੇਵਾ ਸੰਸਥਾ ਅੰਮਿ੍ਤਸਰ ਵਲੋਂ ਉਚੇਚ ਤੌਰ 'ਤੇ ਆਏ ਭਾਈ ਮਨਜੀਤ ਸਿੰਘ ਅਤੇ ਭਾਈ ਬਲਵਿੰਦਰ ਸਿੰਘ ਮੱਖੂ ਨੇ ਵਿਦਿਆਰਥੀਆਂ ਨਾਲ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰੀ ਜੀ, ਚਾਰ ਸਾਹਿਬਜ਼ਾਦਿਆਂ ਅਤੇ ਗੁਰੂ ਸਾਹਿਬ ਦੇ ਬਾਕੀ ਸਿੰਘ ਸ਼ਹੀਦਾਂ ਦੇ 6 ਪੋਹ ਤੋਂ 14 ਪੋਹ ਤੱਕ ਦੇ ਇਤਿਹਾਸ ਨੂੰ ਲੜੀ ਬੱਧ ਤਰੀਕੇ ਨਾਲ ਵਿਸਥਾਰ ਪੂਰਵਕ ਸਾਂਝਾ ਕੀਤਾ | ਇਸ ਮੌਕੇ ਸਕੂਲ ਚੇਅਰਮੈਨ ਲਖਵਿੰਦਰ ਸਿੰਘ, ਐਮ.ਡੀ ਮੈਡਮ ਜਸਪ੍ਰੀਤ ਕੌਰ, ਸਕੂਲ ਮੁਖੀ ਸਤਿੰਦਰ ਸਿੰਘ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ | ਪ੍ਰੋਗਰਾਮ ਦੇ ਅਖੀਰ ਵਿਚ ਸੰਬੋਧਨ ਕਰਦਿਆਂ ਚੇਅਰਮੈਨ ਲਖਵਿੰਦਰ ਸਿੰਘ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੇ ਮਾਣਮੱਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਜਾਂਦਾ ਹੈ | ਉਨ੍ਹਾਂ ਨੇ ਸੰਸਥਾ ਵਲੋਂ ਸਕੂਲ ਵਿਚ ਪ੍ਰੋਗਰਾਮ ਕਰਨ 'ਤੇ ਭਾਈ ਮਨਜੀਤ ਸਿੰਘ ਅਤੇ ਭਾਈ ਬਲਵਿੰਦਰ ਸਿੰਘ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਗਿਆਨ ਜੋਤੀ ਸਕੂਲ ਵਿਖੇ ਸ਼ਹਾਦਤ ਦਿਵਸ ਮਨਾਇਆ <br/> ਅਗਲੀ ਖ਼ਬਰ ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਨੇ ਪੈਨਸ਼ਨਰ ਡੇ ਮਨਾਇਆ <br/>
Ad Position 24