15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਰਕਾਰੀ ਸਕੂਲ ਕਬੂਲ ਸ਼ਾਹ ਖੁੱਬਣ 'ਚ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਦਾ ਸ਼ਹੀਦੀ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 25-12-2025
ਫ਼ਾਜ਼ਿਲਕਾ, 24 ਦਸੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨਾਲ ਸੰਬੰਧਿਤ ਧਾਰਮਿਕ ਸਮਾਰੋਹ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਡਾ. ਨਵਜੀਤ ਕੌਰ ਸਰਾਂ ਸਟੇਟ ਅਵਾਰਡੀ ਨੇ ਦੱਸਿਆ ਕਿ ਸਮਾਗਮ ਵਿਚ ਸਕੂਲ ਦੇ ਪੰਜਾਬੀ ਅਧਿਆਪਕ ਹਰਨੇਕ ਸਿੰਘ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਜੀ ਦੇ ਸ਼ਹੀਦੀ ਇਤਿਹਾਸ 'ਤੇ ਚਾਨਣਾ ਪਾਇਆ | ਸਕੂਲ ਵਿਦਿਆਰਥੀਆਂ ਨੇ ਇਨ੍ਹਾਂ ਮਹਾਨ ਸ਼ਹਾਦਤਾਂ ਨਾਲ ਸੰਬੰਧਿਤ ਧਾਰਮਿਕ ਰਚਨਾਵਾਂ ਪੇਸ਼ ਕੀਤੀਆਂ | ਆਪਣੇ ਸੰਬੋਧਨ ਵਿਚ ਪਿ੍ੰਸੀਪਲ ਡਾ. ਨਵਜੀਤ ਕੌਰ ਨੇ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਮਕਸਦ ਅੱਜ ਵੀ ਨੌਜਵਾਨ ਪੀੜੀ ਨੂੰ ਆਪਣੇ ਗੌਰਵਮਈ ਇਤਿਹਾਸਕ ਵਿਰਸੇ ਨਾਲ ਜੋੜਦਿਆਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੀ ਅਦੁੱਤੀ ਸ਼ਹਾਦਤ ਤੋਂ ਜਾਣੂ ਕਰਵਾਉਣਾ ਹੈ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਧਰਮ, ਸੱਚ, ਦੇਸ਼ ਅਤੇ ਕੌਮ ਦੀ ਖ਼ਾਤਰ ਜ਼ੁਲਮ ਨਾਲ ਲੜਦਿਆਂ ਆਪਣੀ ਸ਼ਹੀਦੀ ਦਿੱਤੀ | ਸਾਨੂੰ ਗੁਰੂ ਸਾਹਿਬਾਨ ਦੇ ਦੱਸੇ ਮਾਰਗ 'ਤੇ ਚੱਲਣਾ ਚਾਹੀਦਾ ਹੈ | ਇਸ ਮੌਕੇ ਵਿਦਿਆਰਥੀ ਤੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਬੱਚਿਆਂ ਦੇ 10ਵੇਂ ਗੁਰਮਤਿ ਕੈਂਪ ਅੱਜ ਤੋਂ, ਤਿਆਰੀਆਂ ਮੁਕੰਮਲ : ਸਚੀਨਜੀਤ ਸਿ... ਅਗਲੀ ਖ਼ਬਰ ਕੱਚੇ ਖਾਲ਼ਿਆਂ ਨੂੰ ਪੱਕਾ ਕਰਨ ਦੀ ਮਨਪ੍ਰੀਤ ਸਿੰਘ ਸੈਣੀ ਨੇ ਨੀਂਹ ਰੱਖੀ <br/>
Ad Position 24