06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਸਮਾਪਤ

Ad Position 21
repet_subhas-goyals [Copy P29]
ਅਜੀਤ ਡੈਸਕ 26-12-2025
ਮੱਖੂ, 25 ਦਸੰਬਰ (ਕੁਲਵਿੰਦਰ ਸਿੰਘ ਸੰਧੂ)-ਸਾਹਿਬਜ਼ਾਦਾ ਸ਼ਹੀਦ ਬਾਬਾ ਜੋਰਾਵਰ ਸਿੰਘ ਜੀ, ਸਾਹਿਬਜ਼ਾਦਾ ਸ਼ਹੀਦ ਬਾਬਾ ਫ਼ਤਿਹ ਸਿੰਘ ਜੀ ਅਤੇ ਸ਼ਹੀਦ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਗੁਰਮਤਿ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ, ਨਜ਼ਦੀਕ ਰੇਲਵੇ ਸਟੇਸ਼ਨ ਮੱਖੂ ਵਿਖੇ ਗੁਰੂ ਘਰ ਦੀ ਪਵਿੱਤਰ ਮਰਯਾਦਾ ਅਨੁਸਾਰ ਬੜੀ ਸ਼ਰਧਾ, ਸਤਿਕਾਰ ਅਤੇ ਗੁਰਮਤਿ ਮਾਹੌਲ ਵਿਚ ਕਰਵਾਇਆ ਗਿਆ | ਇਹ ਧਾਰਮਿਕ ਸਮਾਗਮ ਸੱਚਖੰਡ ਵਾਸੀ ਸ੍ਰੀਮਾਨ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਸਾਹਿਬ ਵਾਲਿਆਂ ਤੋਂ ਵਰੋਸਾਏ ਸੰਤ ਬਾਬਾ ਘੋਲਾ ਸਿੰਘ ਸਰਹਾਲੀ ਸਾਹਿਬ ਵਾਲੇ, ਬਾਬਾ ਅਵਤਾਰ ਸਿੰਘ ਚੰਦ ਮੱਖੂ ਵਾਲੇ, ਇਲਾਕੇ ਦੀਆਂ ਸੰਗਤਾਂ ਅਤੇ ਵਿਦੇਸ਼ਾਂ ਵਿਚ ਵੱਸਦੀਆਂ ਐਨ.ਆਰ.ਆਈ. ਸੰਗਤਾਂ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਸਮਾਗਮ ਦੇ ਪਹਿਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਗੁਰੂ ਘਰ ਤੋਂ ਆਰੰਭ ਹੋਇਆ | ਨਗਰ ਕੀਰਤਨ ਪਿੰਡ ਬੁੱਲੋਕੇ, ਜ਼ੀਰਾ ਮੋੜ, ਡਾ. ਰਣਜੀਤ ਸਿੰਘ ਚੌਂਕ, ਗੁਰਦੁਆਰਾ ਬਾਬਾ ਬਾਠਾਂ ਵਾਲਾ ਅਤੇ ਪਿੰਡ ਚਾਂਗੀਆ ਮਿਸ਼ਨ ਬਸਤੀ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆ | ਜਿੱਥੇ ਸਮਾਪਤੀ ਦੀ ਅਰਦਾਸ ਕੀਤੀ ਗਈ | ਨਗਰ ਕੀਰਤਨ ਦੌਰਾਨ ਸੰਗਤਾਂ ਵਲੋਂ ਥਾਂ-ਥਾਂ ਫੁੱਲਾਂ ਦੀ ਵਰਖਾ ਕਰਕੇ ਪੰਜ ਪਿਆਰੇ ਸਾਹਿਬਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਮਨ ਕੀਤਾ ਗਿਆ | ਰਾਤਰੀ ਦੀਵਾਨਾਂ ਦੌਰਾਨ ਰਾਗੀ ਦਿਲਬਾਗ ਸਿੰਘ ਕੋਟ ਬੁੱਢਾ, ਪ੍ਰਸਿੱਧ ਕਥਾਵਾਚਕ ਭਾਈ ਹਰਪਾਲ ਸਿੰਘ ਮੱਖੂ, ਭਾਈ ਪਰਮਜੀਤ ਸਿੰਘ ਗੋਬਿੰਦਪੁਰਾ, ਕਵੀਸ਼ਰ ਮੱਸਾ ਸਿੰਘ ਸਭਰਾ ਅਤੇ ਢਾਡੀ ਜਥਾ ਸੰਤ ਸਿਪਾਹੀ ਗੁਰਮਤਿ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ, ਕਥਾ ਵਿਚਾਰ ਅਤੇ ਢਾਡੀ ਵਾਰਾਂ ਰਾਹੀਂ ਛੋਟੇ ਸਾਹਿਬਜ਼ਾਦਿਆਂ ਦੀ ਅਮਰ ਸ਼ਹਾਦਤ ਨੂੰ ਸੰਗਤਾਂ ਸਾਹਮਣੇ ਰੱਖਿਆ ਗਿਆ | ਜਿਸ ਨਾਲ ਸੰਗਤਾਂ ਗੁਰੂ ਇਤਿਹਾਸ ਨਾਲ ਜੁੜਦੀਆਂ ਗਈਆਂ | ਦਿਨ ਦੇ ਦੀਵਾਨ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਨੰਦ ਸਿੰਘ ਖੇਮਕਰਨ, ਕਥਾਵਾਚਕ ਭਾਈ ਦਵਿੰਦਰ ਸਿੰਘ ਸੋਨੰੂ ਗੋਇੰਦਵਾਲ ਸਾਹਿਬ ਵਾਲੇ, ਢਾਡੀ ਮਿਲਖਾ ਸਿੰਘ ਮੌਜੀ ਅਤੇ ਕਵੀਸ਼ਰ ਮੱਖਣ ਸਿੰਘ ਦਸਮੇਸ਼ ਨਗਰ ਵਾਲਿਆਂ ਨੇ ਗੁਰਬਾਣੀ ਕੀਰਤਨ, ਕਥਾ ਵਿਚਾਰ, ਢਾਡੀ ਵਾਰਾਂ ਅਤੇ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਸਿਧਾਂਤਾਂ 'ਤੇ ਚੱਲਣ ਅਤੇ ਸ਼ਹੀਦਾਂ ਦੇ ਦਰਸਾਏ ਰਸਤੇ ਨੂੰ ਅਪਣਾਉਣ ਦੀ ਪੇ੍ਰਰਨਾ ਦਿੱਤੀ | ਗੁਰਮਤਿ ਸਮਾਗਮ ਦੀ ਸਮਾਪਤੀ ਉਪਰੰਤ ਬਾਬਾ ਅਵਤਾਰ ਸਿੰਘ ਘਰਿਆਲੇ ਵਾਲੇ, ਬਾਬਾ ਅਵਤਾਰ ਸਿੰਘ ਚੰਦ ਮੱਖੂ ਵਾਲੇ ਅਤੇ ਬਾਬਾ ਦਿਲਬਾਗ ਸਿੰਘ ਆਰਿਫ਼ ਕੇ ਵਾਲਿਆਂ ਵਲੋਂ ਸਮਾਗਮ ਵਿਚ ਸਹਿਯੋਗ ਦੇਣ ਵਾਲੀਆਂ ਸਮੂਹ ਸੰਗਤਾਂ, ਸੇਵਾਦਾਰਾਂ ਅਤੇ ਗੁਰਮਤਿ ਰਾਗੀ ਜਥਿਆਂ ਦਾ ਵਿਸ਼ੇਸ਼ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਗੁਰੂ ਇਤਿਹਾਸ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਤੇ ਕਾਂਗਰਸ ਪੰਜਾਬ 'ਚ ਸਰਕਾਰ ਬਣਾਉਣ ਦੇ ਸੁਪਨੇ ਨਾ ਲੈਣ-ਪਰਮਜੀਤ ਕੋਟਫੱਤਾ <br/> ਅਗਲੀ ਖ਼ਬਰ ਆਰ. ਐੱਸ. ਡੀ. ਰਾਜ ਰਤਨ ਪਬਲਿਕ ਸਕੂਲ ਵਿਚ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਅਸੈਂਬਲੀ ਕਰਵਾਈ <...
Ad Position 24