ਮੱਖੂ, 25 ਦਸੰਬਰ (ਵਰਿੰਦਰ ਮਨਚੰਦਾ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮੱਖੂ ਤੋਂ ਸ਼ੁਰੂ ਕੀਤੀ ਪ੍ਰਭਾਤ ਫੇਰੀਆਂ ਤਹਿਤ ਅੱਜ ਮੱਖੂ ਸਥਿਤ ਮੇਜਰ ਸਿੰਘ ਦੇ ਗ੍ਰਹਿ ਪ੍ਰਭਾਤ ਫੇਰੀ ਪਹੁੰਚੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਪ੍ਰਧਾਨ ਜਗਜੀਤ ਸਿੰਘ ਕਾਲੜਾ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 5 ਜਨਵਰੀ ਨੂੰ ਮਨਾਏ ਜਾ ਰਹੇ ਪ੍ਰਕਾਸ਼ ਦਿਵਸ ਸਬੰਧੀ ਪ੍ਰਭਾਤ ਫੇਰੀਆਂ ਗੁਰਦੁਆਰਾ ਸਾਹਿਬ ਤੋਂ ਸਵੇਰ 6 ਵਜੇ ਅਰਦਾਸ ਤੋਂ ਉਪਰੰਤ ਪ੍ਰਭਾਤ ਫੇਰੀ ਸ਼ੁਰੂ ਹੁੰਦੀ ਹੈ, ਜੋ ਮੱਖੂ ਸ਼ਹਿਰ ਦੇ ਮੇਨ ਬਾਜ਼ਾਰ ਅਤੇ ਗਲੀਆਂ ਵਿਚ ਸੰਗਤਾਂ ਵਾਹਿਗੁਰੂ ਦਾ ਜਾਪ ਕਰਦੀਆਂ ਪ੍ਰਭਾਤ ਫੇਰੀ ਵਾਲੇ ਘਰ ਪਹੁੰਚਦੀ ਹੈ | ਉਨ੍ਹਾਂ ਦੱਸਿਆ ਕਿ ਅੱਜ ਪ੍ਰਭਾਤ ਫੇਰੀ ਮੇਜਰ ਸਿੰਘ ਦੇ ਗ੍ਰਹਿ ਵਿਖੇ ਪਹੁੰਚੀ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਬਲਜੀਤ ਸਿੰਘ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਹੀਦੀ ਅਤੇ ਜੀਵਨੀ ਬਾਰੇ ਚਾਨਣਾ ਪਾਇਆ ਗਿਆ ਅਤੇ ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ | ਅਖੀਰ 'ਚ ਮੇਜਰ ਸਿੰਘ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ: ਸੁਰਜੀਤ ਸਿੰਘ, ਡਾ: ਨਰਿੰਦਰ ਸਿੰਘ, ਜਸਵੀਰ ਸਿੰਘ ਕਟਾਰੀਆ, ਰਸ਼ਪਾਲ ਸਿੰਘ, ਕੁਲਵਿੰਦਰ ਸਿੰਘ, ਕੇਵਲ ਆਹੂਜਾ, ਪ੍ਰੇਮਨਾਥ, ਕਰਨੈਲ ਸਿੰਘ , ਬਲਵਿੰਦਰ ਸਿੰਘ ਕਟਾਰੀਆ , ਬਲਕਾਰ ਸਿੰਘ ਗੁਰਨਾਮ ਸਿੰਘ, ਸ਼੍ਰੀ ਬਲਦੇਵ ਸਿੰਘ ਆਦਿ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |