04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਧੁੰਦ ਕਾਰਨ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਲਈ ਹਰੇਕ ਵਰਗ ਸਾਂਝੇ ਤੌਰ 'ਤੇ ਯਤਨ ਕਰੇ-ਢਿੱਲੋਂ <br/>

Ad Position 21
repet_subhas-goyals [Copy P29]
ਅਜੀਤ ਡੈਸਕ 26-12-2025
ਮੱਖੂ, 25 ਦਸੰਬਰ (ਕੁਲਵਿੰਦਰ ਸਿੰਘ ਸੰਧੂ)-ਧੁੰਦ ਕਾਰਨ ਵਧ ਰਹੇ ਸੜਕ ਹਾਦਸਿਆਂ 'ਤੇ ਚਿੰਤਾ ਪ੍ਰਗਟ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਸੂਬਾ ਐਗਜ਼ੈਕਟਿਵ ਕਮੇਟੀ ਦੇ ਮੈਂਬਰ ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਜਦੋਂ ਕਿਸੇ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਜਾਨ ਚਲੀ ਜਾਂਦੀ ਹੈ ਤਾਂ ਇਸ ਦਾ ਅਸਰ ਸਿਰਫ਼ ਇੱਕ ਪਰਿਵਾਰ ਤੱਕ ਸੀਮਤ ਨਹੀਂ ਰਹਿੰਦਾ, ਸਗੋਂ ਕਈ ਪਰਿਵਾਰਾਂ ਦੀ ਜ਼ਿੰਦਗੀ ਪ੍ਰਭਾਵਿਤ ਹੋ ਜਾਂਦੀ ਹੈ | ਉਨ੍ਹਾਂ ਕਿਹਾ ਕਿ ਇਸ ਸਮੇਂ ਧੁੰਦ ਪੈਣ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ, ਜਿਸ ਕਾਰਨ ਸੜਕਾਂ 'ਤੇ ਦਿੱਖ ਘੱਟ ਹੋ ਜਾਂਦੀ ਹੈ ਅਤੇ ਹਾਦਸਿਆਂ ਦਾ ਖ਼ਤਰਾ ਕਾਫ਼ੀ ਵੱਧ ਜਾਂਦਾ ਹੈ |ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਢਿੱਲੋਂ ਨੇ ਕਿਹਾ ਕਿ ਇਸ ਮੌਸਮ ਦੌਰਾਨ ਵਾਹਨ ਚਲਾਉਂਦੇ ਸਮੇਂ ਪਹਿਲਾਂ ਨਾਲੋਂ ਕਈ ਗੁਣਾ ਵੱਧ ਸਾਵਧਾਨੀ ਵਰਤਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਹਰੇਕ ਡਰਾਈਵਰ ਨੂੰ ਰਾਤ ਅਤੇ ਸਵੇਰ ਸਮੇਂ ਧੁੰਦ ਵਿੱਚ ਵਾਹਨ ਦੀ ਰਫ਼ਤਾਰ ਹੌਲੀ ਰੱਖਣੀ,ਫੌਗ ਲਾਈਟਾਂ ਦੀ ਵਰਤੋਂ ਕਰਨੀ ਅਤੇ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਨਾ ਕਰਨੀ ਚਾਹੀਦੀ ਹੈ |ਗੁਰਵਿੰਦਰ ਸਿੰਘ ਢਿੱਲੋਂ ਨੇ ਸਰਕਾਰ ਅਤੇ ਸਬੰਧਤ ਵਿਭਾਗਾਂ ਤੋਂ ਮੰਗ ਕੀਤੀ ਕਿ ਸਾਰੇ ਨੈਸ਼ਨਲ ਹਾਈਵੇਆਂ ਅਤੇ ਮੁੱਖ ਸੜਕਾਂ ਦੇ ਕਿਨਾਰਿਆਂ 'ਤੇ ਬਣੀਆਂ ਚਿੱਟੀਆਂ ਪੱਟੀਆਂ ਨੂੰ ਤੁਰੰਤ ਗੂੜ੍ਹਾ ਕੀਤਾ ਜਾਵੇ,ਕਿਉਂਕਿ ਕਈ ਥਾਵਾਂ 'ਤੇ ਇਹ ਪੱਟੀਆਂ ਮਿਟ ਚੁੱਕੀਆਂ ਹਨ, ਜਿਸ ਕਾਰਨ ਧੁੰਦ ਵਿੱਚ ਸੜਕ ਦੀ ਦਿਸ਼ਾ ਸਮਝਣਾ ਮੁਸ਼ਕਲ ਹੋ ਜਾਂਦਾ ਹੈ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇ 54 'ਤੇ ਨਜਾਇਜ਼ ਤੌਰ 'ਤੇ ਬਣੇ ਕੱਟਾਂ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਅਚਾਨਕ ਮੋੜਾਂ ਅਤੇ ਗ਼ਲਤ ਕੱਟਾਂ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ |ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਵਾਹਨ ਚਲਾਉਂਦੇ ਸਮੇਂ ਕਦੇ ਵੀ ਗ਼ਲਤ ਪਾਸੇ ਵਾਹਨ ਨਾ ਚਲਾਇਆ ਜਾਵੇ ਅਤੇ ਨਾ ਹੀ ਜਲਦਬਾਜ਼ੀ ਕੀਤੀ ਜਾਵੇ, ਕਿਉਂਕਿ ਹਰ ਇਕ ਦੀ ਜਾਨ ਉਸ ਦੇ ਪਰਿਵਾਰ ਲਈ ਬੇਹੱਦ ਕੀਮਤੀ ਹੁੰਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਹਰੇਕ ਵਰਗ ਆਪਣੀ ਜ਼ਿੰਮੇਵਾਰੀ ਸਮਝ ਕੇ ਸਾਵਧਾਨੀ ਵਰਤੇ, ਤਾਂ ਧੁੰਦ ਕਾਰਨ ਵਾਪਰਨ ਵਾਲੇ ਹਾਦਸਿਆਂ ਨੂੰ ਕਾਫ਼ੀ ਹੱਦ ਤੱਕ ਰੋਕਿਆ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ 'ਵੀਰ ਬਾਲ ਦਿਵਸ' ਦੇ ਮਹੱਤਵ ਨੂੰ ਉਜਾਗਰ ਕਰਨ ਲਈ ਰੇਲਵੇ ਸਟੇਸ਼ਨਾਂ 'ਤੇ ਸਟੈਂਡੀ ਬੈਨਰ ਲਗਾਏ <br/> ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ
Ad Position 24