02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਖੱਤਰੀ ਬਿਰਾਦਰੀ ਵੈੱਲਫੇਅਰ ਸੁਸਾਇਟੀ ਵਲੋਂ ਲੋੜਵੰਦਾਂ ਨੂੰ ਨਕਲੀ ਅੰਗ ਤੇ ਹੋਰ ਜ਼ਰੂਰੀ ਸਾਮਾਨ ਵੰਡਿਆ

Ad Position 21
repet_subhas-goyals [Copy P29]
ਅਜੀਤ ਡੈਸਕ 26-12-2025
ਜਲਾਲਾਬਾਦ, 25 ਦਸੰਬਰ (ਜਤਿੰਦਰ ਪਾਲ ਸਿੰਘ)-ਖੱਤਰੀ ਬਿਰਾਦਰੀ ਵੈੱਲਫੇਅਰ ਸੁਸਾਇਟੀ (ਰਜਿ.) ਵਲ਼ੋਂ ਸਥਾਨਕ ਸ਼ਿਵ ਭਵਨ ਵਿਖੇ ਲੋੜਵੰਦਾਂ ਨੂੰ ਨਕਲੀ ਅੰਗ ਅਤੇ ਲੋੜੀਂਦੇ ਸਹਾਇਕ ਉਪਕਰਨ ਵੰਡਣ ਲਈ ਇਕ ਵਿਸ਼ੇਸ਼ ਸਮਾਗਮ ਸਥਾਨਕ ਸ਼ਿਵ ਭਵਨ ਵਿਖੇ ਕਰਵਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ¢ ਉਨ੍ਹਾਂ ਲੋੜਵੰਦਾਂ ਨੂੰ ਨਕਲੀ ਅੰਗ ਵੰਡਣ ਦੇ ਇਸ ਮਾਨਵਤਾ ਵਾਦੀ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿਚ ਅੰਗਹੀਣਾਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਦੇ ਹਨ ਅਤੇ ਜੀਵਨ ਨੂੰ ਸੁਤੰਤਰ ਰੂਪ ਵਿਚ ਜਿਊਣ ਦਾ ਹੌਸਲਾ ਦਿੰਦੇ ਹਨ¢ ਵਿਧਾਇਕ ਗੋਲਡੀ ਨੇ ਕਿਹਾ ਕਿ ਅੱਜ ਦਾ ਇਹ ਪ੍ਰੋਗਰਾਮ ਸਿਰਫ਼ ਉਪਕਰਨ ਵੰਡਣ ਤੱਕ ਸੀਮਤ ਨਹੀਂ ਹੈ, ਸਗੋਂ ਇਹ ਲੋੜਵੰਦਾਂ ਵਿਚ ਉਮੀਦ, ਆਤਮ-ਵਿਸ਼ਵਾਸ ਅਤੇ ਸਤਿਕਾਰ ਦਾ ਸੰਦੇਸ਼ ਵੀ ਹੈ¢ ਸਾਡੇ ਦਿਵਿਆਂਗਜਨ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਉਨ੍ਹਾਂ ਨੂੰ ਦਿੱਤੀ ਜਾ ਰਹੀ ਸਹਾਇਤਾ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਦੀ ਦਿਸ਼ਾ ਵਿਚ ਇੱਕ ਮਜ਼ਬੂਤ ਕਦਮ ਹੈ¢ ਮੈਂ ਖੱਤਰੀ ਬਿਰਾਦਰੀ ਵੈੱਲਫੇਅਰ ਸੁਸਾਇਟੀ ਅਤੇ ਸਾਰੇ ਸਹਿਯੋਗੀਆਂ ਨੂੰ ਵਧਾਈ ਦਿੰਦਾ ਹਾਂ, ਜਿਨ੍ਹਾਂ ਨੇ ਇਸ ਪਹਿਲ ਨੂੰ ਸਫਲ ਬਣਾਇਆ¢ ਸਾਨੂੰ ਅਜਿਹੇ ਯਤਨਾਂ ਨੂੰ ਲਗਾਤਾਰ ਉਤਸ਼ਾਹਿਤ ਕਰਨਾ ਚਾਹੀਦਾ ਹੈ ਤਾਂ ਜੋ ਹਰ ਵਿਅਕਤੀ ਬਿਨਾਂ ਕਿਸੇ ਰੁਕਾਵਟ ਦੇ ਜੀਵਨ ਦੇ ਹਰ ਖੇਤਰ ਵਿਚ ਅੱਗੇ ਵਧ ਸਕੇ¢ ਲਾਭਪਾਤਰੀਆਂ ਨੇ ਵਿਧਾਇਕ ਅਤੇ ਸੁਸਾਇਟੀ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਹਾਇਤਾ ਉਨ੍ਹਾਂ ਦੇ ਜੀਵਨ ਨੂੰ ਹੋਰ ਸੁਖਾਲਾ ਬਣਾਏਗੀ¢ਇਸ ਮੌਕੇ ਖੱਤਰੀ ਬਿਰਾਦਰੀ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਦੀਪਕ ਸਹਿਗਲ ਅਤੇ ਹੋਰ ਮੈਂਬਰਾਂ ਨੇ ਦੱਸਿਆ ਕਿ ਸਮਾਜ ਦੇ ਕਮਜ਼ੋਰ ਵਰਗਾਂ ਲਈ ਕੰਮ ਕਰਨਾ ਹੀ ਸੁਸਾਇਟੀ ਦਾ ਮੁੱਖ ਉਦੇਸ਼ ਹੈ ਅਤੇ ਅਜਿਹੇ ਪ੍ਰੋਗਰਾਮ ਭਵਿੱਖ ਵਿਚ ਵੀ ਨਿਰੰਤਰ ਜਾਰੀ ਰਹਿਣਗੇ¢ ਸਮਾਗਮ ਵਿਚ ਇਲਾਕੇ ਦੇ ਸਮਾਜ ਸੇਵੀ, ਵਿਦਿਆਰਥੀ ਅਤੇ ਸਥਾਨਕ ਨਿਵਾਸੀ ਵੱਡੀ ਗਿਣਤੀ ਵਿਚ ਮੌਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਗਣਿਤ ਮੇਲੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਦੀ ਵਿਦਿਆਰਥਣ ਭਗਵੰਤੀ ਦਾ ਸ਼ਾਨਦਾਰ... ਅਗਲੀ ਖ਼ਬਰ ਅਕਾਲੀ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਨਰਦੇਵ ਸਿੰਘ ਮਾਨ ਨੂੰ ਮਿਲ ਕੇ ਪਾਰਟੀ ਦੀ ਤਨਦੇਹੀ ਨਾਲ ਸੇਵਾ ਕਰਨ ਦਾ ਲਿਆ ਅਹਿਦ...
Ad Position 24