02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਭਾਰਤ-ਪਾਕਿ ਸਰਹੱਦ 'ਤੇ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਅਤੇ ਮੁਹੰਮਦ ਰਫ਼ੀ ਦਾ 101ਵਾਂ ਜਨਮ ਦਿਨ ਮਨਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 26-12-2025
ਫ਼ਾਜ਼ਿਲਕਾ, 25 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ 'ਤੇ ਸੀਮਾ ਸੁਰੱਖਿਆ ਬਲ ਦਾ ਹੌਸਲਾ ਵਧਾਉਣ ਵਾਲੇ ਦੇਸ਼ ਭਗਤ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਅਟਲ ਬਿਹਾਰੀ ਵਾਜਪਾਈ ਅਤੇ ਦੇਸ਼ ਦੇ ਮਹਾਨ ਫ਼ਿਲਮੀ ਗਾਇਕ ਮੁਹੰਮਦ ਰਫ਼ੀ ਦਾ 101ਵਾਂ ਜਨਮ ਦਿਨ ਫ਼ਾਜ਼ਿਲਕਾ ਦੇ ਸਾਦਕੀ ਬਾਰਡਰ 'ਤੇ ਮਨਾਇਆ ਗਿਆ | ਦੋਵਾਂ ਦੇਸ਼ਾਂ ਵਿਚਾਲੇ ਰੀਟਰੀਟ ਸੈਰੇਮਨੀ ਤੋਂ ਬਾਅਦ ਪ੍ਰੋਗਰਾਮ ਦੇ ਪ੍ਰਬੰਧਕ ਲੀਲਾਧਰ ਸ਼ਰਮਾ ਨੇ ਸ੍ਰੀ ਅਟਲ ਬਿਹਾਰੀ ਵਾਜਪਾਈ ਨਾਲ ਬਿਤਾਏ ਪਲਾਂ ਨੂੰ ਯਾਦ ਕੀਤਾ | ਉਨ੍ਹਾਂ ਦੱਸਿਆ ਕਿ ਜਨਸੰਘ ਪਾਰਟੀ ਦੇ ਨੇਤਾ ਹੁੰਦਿਆਂ ਵਾਜਪਾਈ ਜੀ ਕਈ ਵਾਰ ਫ਼ਾਜ਼ਿਲਕਾ ਆਏ ਸਨ | ਇਸ ਦੇ ਨਾਲ ਹੀ ਅੱਜ ਦੇਸ਼ ਦੇ ਮਹਾਨ ਫ਼ਿਲਮੀ ਗਾਇਕ ਮੁਹੰਮਦ ਰਫ਼ੀ ਦਾ ਵੀ 101ਵਾਂ ਜਨਮ ਦਿਨ ਮਨਾਇਆ ਗਿਆ | ਰੀਟਰੀਟ ਦੇਖਣ ਆਏ ਦਰਸ਼ਕਾਂ ਨੂੰ ਉਨ੍ਹਾਂ ਦੇ ਗਾਏ ਦੇਸ਼ ਭਗਤੀ ਦੇ ਗੀਤ ਸੁਣਾ ਕੇ ਯਾਦ ਕੀਤਾ ਗਿਆ | ਸਵਰਗੀ ਅਟਲ ਬਿਹਾਰੀ ਵਾਜਪਾਈ ਅਤੇ ਮੁਹੰਮਦ ਰਫ਼ੀ ਦੋਵਾਂ ਦੇ 101ਵੇਂ ਜਨਮ ਦਿਨ ਮੌਕੇ ਸਰਹੱਦ 'ਤੇ ਫੁੱਲਾਂ ਵਾਲੇ ਪੌਦੇ ਲਗਾਏ ਗਏ | ਇਸ ਮੌਕੇ ਪ੍ਰਸਿੱਧ ਸੰਗੀਤਕਾਰ ਨੌਸ਼ਾਦ ਅਤੇ ਮਹਾਮਨਾ ਮਦਨ ਮੋਹਨ ਮਾਲਵੀਆ ਨੂੰ ਵੀ ਉਨ੍ਹਾਂ ਦੇ ਜਨਮ ਦਿਨ 'ਤੇ ਯਾਦ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਰਾਜਸਥਾਨ ਦੇ ਪੈਟਰਨ ਦੇ ਆਧਾਰ 'ਤੇ ਹੋਵੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਦਾ ਪੈਟਰਨ-ਪਿੰਕੀ ਢਿੱਲੋਂ ਅਗਲੀ ਖ਼ਬਰ ਘਰ ਤੋਂ ਸੋਨਾ ਅਤੇ ਨਗਦੀ ਚੋਰੀ ਕਰਨ ਵਾਲੇ 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24