ਫ਼ਾਜ਼ਿਲਕਾ, 25 ਦਸੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਨਜਾਇਜ਼ ਸ਼ਰਾਬ, ਲਾਹਣ ਅਤੇ ਚਾਲੂ ਭੱਠੀ ਦਾ ਸਮਾਨ ਬਰਾਮਦ ਕੀਤਾ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੋ ਗਿਆ | ਜਾਂਚ ਅਧਿਕਾਰੀ ਨਿਰਮਲ ਸਿੰਘ ਨੇ ਦੱਸਿਆ ਕਿ ਉਹ ਆਪਣੇ ਪ੍ਰਾਈਵੇਟ ਵਹੀਕਲ 'ਤੇ ਕੰਧਵਾਲਾ ਹਾਜ਼ਰ ਖਾਂ ਤੋਂ ਕਮਾਲ ਵਾਲਾ ਨੂੰ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕੇ ਸੁਰਿੰਦਰ ਸਿੰਘ ਪੁੱਤਰ ਚਾਨਣ ਸਿੰਘ ਵਾਸੀ ਕੰਧਵਾਲਾ ਹਾਜ਼ਰ ਖਾਂ ਨਜਾਇਜ਼ ਸ਼ਰਾਬ ਕਸ਼ੀਦ ਕਰਕੇ ਅੱਗੇ ਵੇਚਣ ਦਾ ਆਦਿ ਹੈ | ਜਿਸ ਨੇ ਅੱਜ ਆਪਣੇ ਖੇਤ ਵਿਚ ਬਣੇ ਨੋਹਰੇ 'ਚ ਭਾਰੀ ਮਾਤਰਾ ਵਿਚ ਨਜਾਇਜ਼ ਸ਼ਰਾਬ ਕਸ਼ੀਦ ਕਰ ਰਿਹਾ ਹੈ | ਪੁਲਿਸ ਨੇ ਛਾਪੇਮਾਰੀ ਕਰਕੇ ਉਸ ਨੂੰ 300 ਲੀਟਰ ਨਜਾਇਜ਼ ਸ਼ਰਾਬ 1500 ਲੀਟਰ ਲਾਹਣ ਅਤੇ ਚਾਲੂ ਭੱਠੀ ਦੇ ਸਮਾਨ ਬਰਾਮਦ ਕੀਤਾ, ਪਰ ਉਹ ਫ਼ਰਾਰ ਹੋ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |