07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸ਼ਹੀਦ ਊਧਮ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਸਦਾ ਦੇਸ਼ ਸੇਵਾ ਲਈ ਪ੍ਰੇਰਦੀ ਰਹੇਗੀ : ਆਵਲਾ <br/>

Ad Position 21
No active advertisement
ਅਜੀਤ ਡੈਸਕ 27-12-2025
ਗੁਰੂਹਰਸਹਾਏ, 26 ਦਸੰਬਰ(ਕਪਿਲ ਕੰਧਾਰੀ)-ਅੱਜ ਗੁਰੂਹਰਸਹਾਏ ਵਿਖੇ ਜਲਾਲਾਬਾਦ ਤੋਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵਲੋਂ ਸ਼ਹੀਦ ਊਧਮ ਸਿੰਘ ਦੇ ਜਨਮ ਦਿਵਸ 'ਤੇ ਸ਼ਹੀਦ ਊਧਮ ਸਿੰਘ ਦੇ ਆਦਮ ਕੱਦ ਬੁੱਤ 'ਤੇ ਹਾਰ ਪਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ | ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਆਵਲਾ ਨੇ ਕਿਹਾ ਕਿ ਦੇਸ਼ ਵਾਸੀ ਅੱਜ ਅਜਿਹੇ ਮਹਾਨ ਨਾਇਕਾਂ ਦੀਆਂ ਬੇਮਿਸਾਲ ਕੁਰਬਾਨੀਆਂ ਸਦਕਾ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ | ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਮਿੱਟੀ ਦਾ ਸੱਚਾ ਸਪੂਤ ਸੀ ਜਿਸ ਨੇ ਜਲਿ੍ਹਆਂਵਾਲਾ ਬਾਗ਼ ਦੇ ਸਾਕੇ ਦੇ ਮੁੱਖ ਦੋਸ਼ੀ ਮਾਈਕਲ ਐਡਵਾਇਰ ਤੋਂ ਬਦਲਾ ਲੈ ਕੇ ਲਾਸਾਨੀ ਬਹਾਦਰੀ ਦਾ ਪ੍ਰਗਟਾਵਾ ਕੀਤਾ ਸੀ | ਇਸ ਮੌਕੇ ਉਨ੍ਹਾਂ ਦੇ ਸ਼ਹੀਦ ਊਧਮ ਸਿੰਘ ਅਮਰ ਰਹੇ ਦੇ ਨਾਅਰੇ ਵੀ ਲਗਾਏ ਗਏ | ਇਸ ਮੌਕੇ ਉਨ੍ਹਾਂ ਦੇ ਨਾਲ ਵਪਾਰ ਮੰਡਲ ਦੇ ਪ੍ਰਧਾਨ ਸਤਵਿੰਦਰ ਭੰਡਾਰੀ, ਭੀਮ ਕੰਬੋਜ, ਪਾਲਾ ਬੱਟੀ, ਅਮਰੀਕ ਸਿੰਘ ਬਾਬਾ ਫਾਰਮ ਅਤੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ 'ਤੇ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਗਰਾਮ ਪੰਚਾਇਤ ਪੰਜੇ ਕੇ ਉਤਾੜ ਵਲੋਂ ਨੇਕੀ ਫਾਊਾਡੇਸ਼ਨ ਦੇ ਸਹਿਯੋਗ ਨਾਲ ਲਗਾਇਆ ਵਿਕਲਾਂਗਾਂ ਲਈ ਕੈਂਪ <br/>
Ad Position 24
No active advertisement