ਫ਼ਿਰੋਜ਼ਪੁਰ 26 ਦਸੰਬਰ (ਗੁਰਿੰਦਰ ਸਿੰਘ)-ਡਾ. ਰਾਜੀਵ ਪ੍ਰਾਸ਼ਰ ਵਲੋਂ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ ਗਿਆ | ਦਫਤਰ ਦੇ ਸਮੂਹ ਪ੍ਰੋਗਰਾਮ ਅਫ਼ਸਰ ਅਤੇ ਸਟਾਫ਼ ਵਲਾੋ ਡਾ.ਰਾਜੀਵ ਪ੍ਰਾਸ਼ਰ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ | ਡਾ. ਰਾਜੀਵ ਪ੍ਰਾਸ਼ਰ ਨੇ ਨਵੰਬਰ 1995 ਵਿਚ ਫ਼ਿਰੋਜ਼ਪੁਰ ਵਿਖੇ ਹੀ ਬਤੌਰ ਮੈਡੀਕਲ ਅਫ਼ਸਰ ਸਿਹਤ ਵਿਭਾਗ ਵਿਚ ਤਾਇਨਾਤ ਹੋਏ ਸਨ | ਇਸ ਉਪਰੰਤ ਉਹਨਾਂ ਵੱਖ-ਵੱਖ ਅਹੁਦਿਆਂ 'ਤੇ ਰਹਿ ਕੇ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ | ਅੱਜ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਡਾਕਟਰ ਰਾਜੀਵ ਪ੍ਰਾਸ਼ਰ ਨੇ ਕਿਹਾ ਕਿ ਸਾਰੇ ਸਰਕਾਰੀ ਪ੍ਰੋਗਰਾਮਾਂ ਨੂੰ ਇਨ-ਬਿਨ ਲਾਗੂ ਕਰਨਾ ਅਤੇ ਆਮ ਆਦਮੀ ਕਲੀਨਿਕ ਅਤੇ ਸਰਕਾਰੀ ਹਸਪਤਾਲਾਂ ਵਿਚ ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾ ਹੀ ਮੇਰਾ ਮੁੱਖ ਮਕਸਦ ਹੈ | ਉਹਨਾਂ ਕਿਹਾ ਕਿ ਅੱਜ ਸਟਾਫ ਨਾਲ ਮੀਟਿੰਗ ਕਰਕੇ ਵੱਖ ਵੱਖ ਪ੍ਰੋਗਰਾਮ ਬਾਰੇ ਜਾਣਕਾਰੀ ਲਈ ਗਈ ਹੈ | ਉਨ੍ਹਾਂ ਸਖ਼ਤ ਸ਼ਬਦਾਂ ਵਿਚ ਮਿਲਾਵਟ ਖੋਰਾ ਨੂੰ ਚੇਤਾਵਨੀ ਦਿੱਤੀ ਕਿ ਖਾਣੇ ਵਿਚ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਖਾਣ ਪੀਣ ਵਾਲੀਆਂ ਵਸਤੂਆਂ ਸ਼ੁੱਧ ਅਤੇ ਸਾਫ਼ ਮਿਲਣ, ਇਸ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ, ਡਾ. ਮੀਨਾਕਸ਼ੀ ਢੀਂਗਰਾ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ ਰਾਮ, ਡਾ. ਅਮਰਵੀਰ ਸਿੰਘ ਸਿੱਧੂ ਜ਼ਿਲ੍ਹਾ ਸਿਹਤ ਅਫ਼ਸਰ, ਸੀਨੀਅਰ ਮੈਡੀਕਲ ਅਫ਼ਸਰ ਮੱਖੂ ਡਾ. ਰਵਿੰਦਰ ਪਾਲ, ਡਾ. ਸਮਿੰਦਰ, ਡਾ. ਮਨਮੀਤ ਸਕੂਲ ਹੈਲਥ ਮੈਡੀਕਲ ਆਫ਼ੀਸਰ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫਸਰ ,ਵਿਕਾਸ ਕਾਲੜਾ ਪੀ.ਏ.ਟੂ ਸਿਵਲ ਸਰਜਨ, ਤਿ੍ਪਤੀ ਟੰਡਨ ਸੁਪਰਡੈਂਟ ਆਦਿ ਹਾਜ਼ਰ ਸਨ |