07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਬਸੰਤ ਮੇਲਾ 2026 ਦੇ ਪਤੰਗਬਾਜ਼ੀ ਮੁਕਾਬਲਿਆਂ ਲਈ 29 ਦਸੰਬਰ ਤੋਂ ਸ਼ੁਰੂ ਹੋਵੇਗੀ ਰਜਿਸਟਰੇਸ਼ਨ-ਵਧੀਕ ਡਿਪਟੀ ਕਮਿਸ਼ਨਰ <br/>

Ad Position 21
No active advertisement
ਬਸੰਤ ਮੇਲੇ ਦੇ ਸੰਬੰਧ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁਮੁਦ ਬੰਬਾਹ | ਅਜੀਤ ਤਸਵੀਰ <br/> 27-12-2025
ਫ਼ਿਰੋਜ਼ਪੁਰ, 26 ਦਸੰਬਰ (ਸੁਖਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਜ ਪੱਧਰੀ ਬਸੰਤ ਮੇਲਾ ਫਿਰੋਜ਼ਪੁਰ ਵਿਖੇ ਪੂਰੀ ਧੂਮਧਾਮ ਨਾਲ ਮਨਾਇਆ ਜਾਵੇਗਾ | ਇਹ ਮੇਲਾ 16 ਅਤੇ 17 ਜਨਵਰੀ ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਚ ਕਰਵਾਇਆ ਜਾਵੇਗਾ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ.) ਡਾ. ਨਿੱਧੀ ਕੁਮੂਦ ਬੰਬਾਹ ਨੇ ਮੇਲੇ ਦੀਆਂ ਤਿਆਰੀਆਂ ਦੇ ਸਬੰਧ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਬੈਠਕ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ ਬਸੰਤ ਮੇਲਾ 2026 ਲਈ ਪਤੰਗਬਾਜ਼ੀ ਦੇ ਮੁਕਾਬਲਿਆਂ ਲਈ 29 ਦਸੰਬਰ 2025 ਤੋਂ 06 ਜਨਵਰੀ 2026 ਤੱਕ ਰਜਿਸਟਰੇਸ਼ਨ ਕੀਤੀ ਜਾ ਸਕੇਗੀ ਅਤੇ 08 ਜਨਵਰੀ ਤੋਂ ਪਤੰਗਬਾਜੀ ਦੇ ਮੁਕਾਬਲਿਆਂ ਦੀ ਸ਼ੁਰੂਆਤ ਹੋਵੇਗੀ | ਮੁਕਾਬਲਿਆਂ ਦੀ ਰਜਿਸਟਰੇਸ਼ਨ ਲਈ ਜਲਦੀ ਹੀ ਆਨਲਾਈਨ ਲਿੰਕ ਅਤੇ ਵੈੱਬਸਾਈਟ ਸ਼ੇਅਰ ਕਰ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਦੇ ਮੁਕਾਬਲੇ ਹੋਣਗੇ ਅਤੇ ਪਹਿਲੇ ਸਥਾਨ 'ਤੇ ਰਹਿਣ ਵਾਲਿਆਂ ਨੂੰ ਇਨਾਮ ਵੀ ਦਿੱਤੇ ਜਾਣਗੇ | ਇਸ ਮੌਕੇ ਉਨ੍ਹਾਂ ਮੇਲੇ ਦੇ ਸੁਚੱਜੇ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ ਤਾਂ ਜੋ ਮੇਲੇ ਨੂੰ ਸਫਲਤਾਪੂਰਵਕ ਨੇਪਰੇ ਚਾੜਿ੍ਹਆ ਜਾ ਸਕੇ ਅਤੇ ਨਾਲ ਹੀ ਲੋਕਾਂ ਨੂੰ ਪਤੰਗਬਾਜੀ ਦੇ ਮੁਕਾਬਲਿਆਂ ਲਈ ਆਪਣੀ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਵੀ ਕੀਤੀ | ਇਸ ਮੌਕੇ ਐਸ.ਡੀ.ਐਮ ਜ਼ੀਰਾ ਅਰਵਿੰਦਰ ਪਾਲ ਸਿੰਘ, ਸਹਾਇਕ ਕਮਿਸ਼ਨਰ (ਯੂ.ਟੀ) ਰਾਜਬੀਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ ਕੈਦੀਆਂ ਤੇ ਹਵਾਲਾਤੀਆਂ ਤੋਂ 21 ਮੋਬਾਈਲ ਫੋਨ, 1 ਅਡਾਪਟਰ ਅਤੇ 3 ਈਅਰਪੋਡ ਬਰਾਮਦ ਅਗਲੀ ਖ਼ਬਰ ਡਾ. ਰਾਜੀਵ ਪ੍ਰਾਸ਼ਰ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ <br/>
Ad Position 24
No active advertisement