07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ 'ਤੇ 6 ਵਿਰੁੱਧ ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 27-12-2025
ਮੱਲਾਂਵਾਲਾ, 26 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਥਾਣਾ ਮੱਲਾਂਵਾਲਾ ਅਧੀਨ ਆਉਂਦੇ ਪਿੰਡ ਨੌਰੰਗ ਸਿੰਘ ਵਾਲਾ ਵਿਖੇ ਬਿਨਾਂ ਅਦਾਲਤੀ ਹੁਕਮਾਂ ਤੋਂ ਜ਼ਮੀਨ 'ਤੇ ਨਜਾਇਜ਼ ਕਬਜ਼ਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ ਬਾਬਤ ਪੁਲਿਸ ਵਲੋਂ 6 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਗੁਰਦੀਪ ਸਿੰਘ ਅਨੁਸਾਰ ਜਗਸੀਰ ਸਿੰਘ ਪੁੱਤਰ ਗੁਰਾ ਸਿੰਘ ਵਾਸੀ ਨੌਰੰਗ ਸਿੰਘ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਜਸਵੰਤ ਸਿੰਘ ਪੁੱਤਰ ਬਹਾਦਰ ਸਿੰਘ, ਸਿਮਰਨਜੀਤ ਸਿੰਘ ਪੁੱਤਰ ਦਰਸ਼ਨ ਸਿੰਘ, ਦਰਸ਼ਨ ਸਿੰਘ ਪੁੱਤਰ ਗੁਰਦਿਆਲ ਸਿੰਘ, ਕੁਲਵਿੰਦਰ ਸਿੰਘ ਪੁੱਤਰ ਹਰਦਿਆਲ ਸਿੰਘ, ਕੰਵਲਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ, ਸੁਖਚੈਨ ਸਿੰਘ ਪੁੱਤਰ ਜਸਵੰਤ ਸਿੰਘ ਵਾਸੀਆਨ ਨੌਰੰਗ ਸਿੰਘ ਵਾਲਾ ਨੇ ਉਸ ਦੀ ਮਾਲਕੀ ਜ਼ਮੀਨ 'ਚ ਹਮਮਸ਼ਵਰਾ ਹੋ ਕੇ ਬਿਨਾਂ ਅਦਾਲਤੀ ਹੁਕਮ ਨਾਜਾਇਜ਼ ਤੌਰ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼, ਉਸ ਦੀ ਪਨੀਰੀ ਵਾਹ ਕੇ ਪੱਠੇ ਚੋਰੀ, ਬਾਜਰਾ ਰੁੱਖ ਵੱਢ ਕੇ, ਮੋਟਰ ਦੀ ਕੋਠੀ ਢਾਹ ਕੇ, ਕੇਬਲ 60 ਫੁੱਟ ਚੋਰੀ ਕੀਤੀ ਤੇ ਉਸ ਦਾ 45000 ਰੁਪਏ ਦਾ ਨੁਕਸਾਨ ਕੀਤਾ ਹੈ | ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਮੱਲਾਂਵਾਲਾ ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਦੋ ਵਿਅਕਤੀ ਹੈਰੋਇਨ ਸਮੇਤ ਕੀਤੇ ਕਾਬੂ ਅਗਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ ਕੈਦੀਆਂ ਤੇ ਹਵਾਲਾਤੀਆਂ ਤੋਂ 21 ਮੋਬਾਈਲ ਫੋਨ, 1 ਅਡਾਪਟਰ ਅਤੇ 3 ਈਅਰਪੋਡ ਬਰਾਮਦ
Ad Position 24
No active advertisement