ਅਬੋਹਰ, 26 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਨੇੜਲੇ ਪਿੰਡ ਕੱਲਰ ਖੇੜਾ ਦੇ ਪਿੰਡ ਵਾਸੀਆਂ, ਨੌਜਵਾਨਾਂ ਅਤੇ ਸ਼੍ਰੀ ਬਾਲਾ ਜੀ ਸਰਕਾਰ ਸੇਵਾ ਸੰਮਤੀ ਕੱਲਰ ਖੇੜਾ ਨੇ ਮਾਤਾ ਗੁੱਜਰ ਕੌਰ, ਚਾਰ ਸਾਹਿਬਜ਼ਾਦਿਆਂ ਅਤੇ ਭਾਈ ਮੋਤੀ ਰਾਮ ਮਹਿਰਾ ਜੀ ਦੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ | ਮੋਹਨ ਸ਼ਰਮਾ ਨੇ ਕਿਹਾ ਕਿ ਜਿਸ ਤਰ੍ਹਾਂ ਭਾਈ ਮਹਿਰਾ ਨੇ ਔਖੇ ਸਮੇਂ ਵਿਚ ਗੁਰੂ ਪਰਿਵਾਰ ਦੀ ਦੁੱਧ ਨਾਲ ਸੇਵਾ ਕੀਤੀ ਸੀ, ਉਸੇ ਪਰੰਪਰਾ ਅਤੇ ਇਤਿਹਾਸ ਨੂੰ ਯਾਦ ਕਰਦੇ ਹੋਏ ਇਹ ਸਮਾਗਮ ਕਰਵਾਇਆ ਗਿਆ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ | ਪਿੰਡ ਵਾਸੀਆਂ ਨੇ ਸੁਨੇਹਾ ਦਿੱਤਾ ਕਿ ਕੱਲਰ ਖੇੜਾ ਦੇ ਸਾਰੇ ਵਾਸੀ ਅੱਜ ਇੱਕਜੁੱਟ ਹਨ | ਅਸੀਂ ਚਾਹੁੰਦੇ ਹਾਂ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਸਾਡੇ ਸ਼ਾਨਦਾਰ ਇਤਿਹਾਸ ਅਤੇ ਇਨ੍ਹਾਂ ਮਹਾਨ ਕੁਰਬਾਨੀਆਂ ਤੋਂ ਪੇ੍ਰਰਨਾ ਲੈਣ |