ਫ਼ਿਰੋਜ਼ਪੁਰ 26, ਦਸੰਬਰ (ਗੁਰਿੰਦਰ ਸਿੰਘ)-ਜਨਤਕ ਜਥੇਬੰਦੀਆਂ ਦਾ ਸਾਂਝਾ ਮੋਰਚਾ (ਜੇ.ਪੀ.ਐਮ.ਓ) ਦੀ 28 ਦਸੰਬਰ ਦਿਨ ਐਤਵਾਰ ਨੂੰ ਰੇਲਵੇ ਸਟੇਸ਼ਨ ਜਲੰਧਰ ਵਿਖੇ ਹੋ ਰਹੀ ਸੂਬਾ ਪੱਧਰੀ ਕਨਵੈੱਨਸ਼ਨ ਸਬੰਧੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406-22- ਬੀ ਚੰਡੀਗੜ੍ਹ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਫਿਰੋਜ਼ਪੁਰ ਵਿਖੇ ਹੋਈ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ 28 ਦਸੰਬਰ 2025 ਨੂੰ ਦੀ ਜੇ.ਪੀ.ਐਮ.ੳ ਦੀ ਹੋ ਰਹੀ ਸੂਬਾ ਪੱਧਰੀ ਕਨਵੈੱਨਸ਼ਨ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੁਲਾਜ਼ਮ ਸਾਥੀ ਭਰਮੀ ਸ਼ਮੂਲੀਅਤ ਕਰਨਗੇ | ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੁਰਾਣੀ ਪੈਨਸ਼ਨ ਬਹਾਲੀ 37 ਤਰ੍ਹਾਂ ਦੇ ਬੰਦ ਕੀਤੇ ਭੱਤੇ ਲਾਗੂ ਕਰਨ ਅਤੇ ਵੱਖ ਵੱਖ ਵਿਭਾਗਾਂ ਵਿੱਚ ਭਰਤੀ ਕੀਤੇ ਗਏ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਮਿਡ ਡੇ ਮੀਲ ਵਰਕਰਾਂ ਦੇ ਮਾਣ ਭੱਤੇ ਵਿਚ ਵਾਧਾ ਕਰਨਾ ਅਤੇ ਸਰਕਾਰੀ ਵਿਭਾਗਾਂ ਵਿਚ ਖਾਲੀ ਪੋਸਟਾਂ ਤੇ ਰੈਗੂਲਰ ਭਰਤੀ ਕਰਨਾ ਵਰਗੇ ਵਾਅਦੇ ਕੀਤੇ ਸਨ | ਹੁਣ ਪੰਜਾਬ ਦੇ ਮੁੱਖ ਮੰਤਰੀ ਕੀਤੇ ਵਾਅਦਿਆਂ ਤੋਂ ਭੱਜ ਰਹੇ ਹਨ | ਉਹਨਾਂ ਕਿਹਾ ਕਿ ਇਸ ਕਨਵੈੱਨਸ਼ਨ ਵਿਚ ਸਰਕਾਰ ਨੂੰ ਕੀਤੇ ਵਾਅਦੇ ਯਾਦ ਕਰਵਾਉਣ ਲਈ ਜਥੇਬੰਦੀਆਂ ਦੇ ਆਗੂ ਅਗਲੀ ਰਣ ਨੀਤੀ ਐਲਾਨਣਗੇ | ਇਸ ਮੌਕੇ ਮੀਟਿੰਗ ਦੇ ਵਿਚ ਪ ਸ ਸ ਫ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਸਿੰਘ ਮਾਂਗਟ, ਸਾਬਕਾ ਪ੍ਰਧਾਨ ਮਹਿੰਦਰ ਸਿੰਘ ਧਾਲੀਵਾਲ,ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਭੁੱਟੋ, ਰਜੀਵ ਹਾਂਡਾ, ਨਿਸ਼ਾਨ ਸਿੰਘ ਸ਼ਹਿਜ਼ਾਦੀ, ਮਹਿੰਦਰ ਸਿੰਘ ਬਰਾੜ, ਸਤਨਾਮ ਸਿੰਘ ਬਲਾਕ ਪ੍ਰਧਾਨ ਫ਼ਿਰੋਜ਼ਪੁਰ, ਜਗਮੀਤ ਸਿੰਘ ਗਿੱਲ, ਰਾਜਕੁਮਾਰ ਬਲਾਕ ਪ੍ਰਧਾਨ ਮੱਖੂ, ਕੌਰ ਸਿੰਘ ਬਲਾਕ ਪ੍ਰਧਾਨ ਜ਼ੀਰਾ, ਕੁਲਵਿੰਦਰ ਸਿੰਘ ਬਲਾਕ ਪ੍ਰਧਾਨ ਘੱਲ ਖ਼ੁਰਦ ਆਦਿ ਹਾਜ਼ਰ ਸਨ |