08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸਫ਼ਰ-ਏ-ਸ਼ਹਾਦਤ ਤਹਿਤ ਗੁਰਦੁਆਰਾ ਸੰਗਤਸਰ ਵਿਖੇ ਸ਼ਹੀਦੀ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 27-12-2025
ਅਬੋਹਰ, 26 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)- ਸਥਾਨਕ ਕੰਧਵਾਲਾ ਰੋਡ ਸਥਿਤ ਗੁਰਦੁਆਰਾ ਸ਼੍ਰੀ ਸੰਗਤਸਰ ਸਾਹਿਬ ਵਿਖੇ ਸਫ਼ਰ ਏ ਸ਼ਹਾਦਤ ਤਹਿਤ ਸ਼ਹੀਦੀ ਸਮਾਗਮ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਸੰਧੂ ਅਤੇ ਖ਼ਜ਼ਾਨਚੀ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸ਼ਹੀਦੀ ਸਮਾਗਮ ਕਰਵਾਇਆ ਗਿਆ ਜਿਸ ਤਹਿਤ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਹਜ਼ੂਰੀ ਰਾਗੀ ਭਾਈ ਅੰਮਿ੍ਤਪਾਲ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ ਜਦ ਕਿ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਕੀਰਤਪੁਰੀ ਨੇ ਸਿੱਖ ਇਤਿਹਾਸ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨਾਲ ਸਾਂਝ ਪਾਈ | ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਨੇ ਵੀ ਕੀਰਤਨ ਦੀ ਸੇਵਾ ਨਿਭਾਈ | ਅੰਤ ਵਿਚ ਗ੍ਰੰਥੀ ਸਿੰਘ ਭਾਈ ਬਲਜੀਤ ਸਿੰਘ ਅਤੇ ਚੰਨਪ੍ਰੀਤ ਸਿੰਘ ਖ਼ਾਲਸਾ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਸਮਾਪਤੀ 'ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਦੌਰਾਨ ਬੱਚਿਆਂ ਲਈ ਸ਼ਹੀਦੀ ਹਫ਼ਤੇ ਨੂੰ ਸਮਰਪਿਤ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਗਈ | ਇਸ ਮੌਕੇ ਜਥੇਦਾਰ ਬਖ਼ਸ਼ੀਸ਼ ਸਿੰਘ ਜਾਮਣੀਆ, ਪਰਮਿੰਦਰ ਸਿੰਘ ਸੋਹਲ, ਸਚਿਨਜੀਤ ਸਿੰਘ ਸੰਨ੍ਹੀ, ਪਰਮਿੰਦਰ ਸਿੰਘ ਹੈਪੀ, ਬਲਜੀਤ ਸਿੰਘ ਬਬਲਾ, ਸੁਖਜਿੰਦਰ ਸਿੰਘ ਰਾਜਨ, ਅੰਮਿ੍ਤਪਾਲ ਸਿੰਘ, ਜਗਜੀਤ ਸਿੰਘ ਜੱਗਾ, ਰਣਜੀਤ ਸਿੰਘ ਪ੍ਰਧਾਨ, ਬਲਵਿੰਦਰ ਸਿੰਘ ਐਧਨ, ਰਾਜਵਿੰਦਰ ਸਿੰਘ ਚੰਨਾ, ਅਰਵਿੰਦਰ ਸਿੰਘ ਰਿੰਕਾ, ਬੀਬੀ ਕੁਲਵੰਤ ਕੌਰ, ਬੀਬੀ ਸੁਰਿੰਦਰ ਕੌਰ, ਸੁਰਿੰਦਰ ਸਿੰਘ ਚਲਾਣਾ, ਪਰਮਿੰਦਰ ਸਿੰਘ ਪੰਮਾ ਖ਼ਾਲਸਾ, ਤਰਲੋਚਨ ਸਿੰਘ, ਮਾਸਟਰ ਸ਼ਰਨਜੀਤ ਸਿੰਘ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਗ੍ਹਾ 'ਤੇ ਕਬਜ਼ਾ ਕਰਨ ਅਤੇ ਧਮਕੀਆਂ ਦੇਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ 77ਵੀਂ ਸਾਲਾਨਾ ਐਥਲੈਟਿਕ ਮੀਟ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/...
Ad Position 24