08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

10 ਗਰਾਮ ਹੈਰੋਇਨ ਸਣੇ ਇਕ ਕਾਬੂ

Ad Position 21
No active advertisement
ਅਜੀਤ ਡੈਸਕ 27-12-2025
ਜਲਾਲਾਬਾਦ, 26 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋਕੇ ਦੀ ਪੁਲਿਸ ਨੇ 1 ਵਿਅਕਤੀ ਨੂੰ 10 ਗਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ | ਤਫ਼ਤੀਸ਼ੀ ਅਫ਼ਸਰ ਐੱਸ.ਆਈ ਮਹਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਇਲਾਕੇ ਵਿਚ ਗਸ਼ਤ ਦੌਰਾਨ ਸ਼ੱਕੀ ਪੁਰਸ਼ਾਂ ਅਤੇ ਵਹੀਕਲਾਂ ਦੀ ਚੈਕਿੰਗ ਕਰ ਰਹੇ ਸੀ ਅਤੇ ਜਦੋਂ ਪੁਲਿਸ ਪਾਰਟੀ ਨੇ ਚੁਰਸਤਾ ਚੱਕ ਕਬਰ ਵਾਲਾ ਦੇ ਕੋਲ ਇਕ ਵਿਅਕਤੀ ਨੂੰ ਸ਼ੱਕ ਦੀ ਬਿਨਾਅ 'ਤੇ ਚੈੱਕ ਕੀਤਾ ਗਿਆ ਤਾਂ ਉਸ ਪਾਸੋਂ 10 ਗਰਾਮ ਹੈਰੋਇਨ ਬਰਾਮਦ ਹੋਈ | ਇਸ ਵਿਅਕਤੀ ਦੀ ਪਹਿਚਾਣ ਸੰਦੀਪ ਸਿੰਘ ਉਰਫ਼ ਬੱੁਗਾ ਪੁੱਤਰ ਸਤਨਾਮ ਸਿੰਘ ਵਾਸੀ ਚੱਕ ਬਲੋਚਾ ਉਰਫ਼ ਮਹਾਲਮ ਵਜੋਂ ਹੋਈ ਹੈ, ਖਿਲਾਫ ਥਾਣਾ ਵੈਰੋਕੇ ਵਿਖੇ ਮੁਕੱਦਮਾ ਨੰਬਰ 188 ਮਿਤੀ 25-12-2025 ਨੂੰ ਧਾਰਾ 21/61/85 ਐਨ.ਡੀ.ਪੀ.ਐੱਸ. ਐਕਟ ਅਧੀਨ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਦਾ 100 ਸਾਲਾ ਜਨਮ ਦਿਨ ਮਨਾਇਆ <br/> ਅਗਲੀ ਖ਼ਬਰ ਜਗ੍ਹਾ 'ਤੇ ਕਬਜ਼ਾ ਕਰਨ ਅਤੇ ਧਮਕੀਆਂ ਦੇਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24