08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਸੀਤੋ ਗੰੁਨੋ੍ਹ ਦੇ ਨੇੜਲੇ ਪਿੰਡ ਭਾਖਰਾ ਵਾਲੀ ਵਿਖੇ ਪਿੰਡ ਦੇ ਮੁਹੱਲਿਆਂ ਵਿਚ ਗੁਜ਼ਰਦਾ ਹੋਇਆ ਵਿਸ਼ਾਲ ਨਗਰ ਕੀਰਤਨ | (ਸੱਜੇ) ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਦੇ ਹੋਏ ਪਤਵੰਤੇ | ਤਸਵੀਰਾਂ-ਜਸਮੇਲ ਸਿੰਘ ਢਿੱਲੋਂ <br/> 27-12-2025
ਬੱਲੂਆਣਾ, 26 ਦਸੰਬਰ (ਜਸਮੇਲ ਸਿੰਘ ਢਿੱਲੋਂ)-ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸੀਤੋ ਗੰੁਨੋ੍ਹ ਦੇ ਨੇੜਲੇ ਪਿੰਡ ਭਾਖਰਾ ਵਾਲੀ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਸਵੇਰੇ ਸਾਢੇ 10 ਵਜੇ ਗੁਰੂ ਘਰ ਤੋਂ ਰਵਾਨਾ ਹੋਇਆ | ਪਿੰਡ ਦੀਆਂ ਵੱਖ-ਵੱਖ ਗਲੀਆਂ ਅਤੇ ਮੁਹੱਲਿਆਂ ਵਿਚ ਪਿੰਡ ਵਾਸੀਆਂ ਨੇ ਥਾਂ-ਥਾਂ 'ਤੇ ਪਕੌੜੇ, ਬੈੱ੍ਰਡ, ਜਲੇਬੀਆਂ ਅਤੇ ਬੂੰਦੀ ਦੇ ਅਤੁੱਟ ਲੰਗਰ ਲਗਾਏ | ਵੱਖ-ਵੱਖ ਪੜਾਵਾਂ 'ਤੇ ਢਾਡੀ ਅਤੇ ਰਾਗੀ ਜਥਿਆਂ ਨੇ ਗੁਰੂਆਂ, ਪੀਰਾਂ ਅਤੇ ਸਾਹਿਬਜ਼ਾਦਿਆਂ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਗਤਕੇ ਦੇ ਖਿਡਾਰੀਆਂ ਨੇ ਗਤਕੇ ਦੇ ਜੌਹਰ ਵਿਖਾਏ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਮੀਰਾ ਨਰਸਿੰਗ ਕਾਲਜ ਵਿਚ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ <br/>
Ad Position 24