12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲਗਾਇਆ ਖ਼ੂਨਦਾਨ ਕੈਂਪ

Ad Position 21
No active advertisement
ਸ਼ਹੀਦਾਂ ਨੂੰ ਸਮਰਪਿਤ ਲਗਾਏ ਗਏ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਅਜੀਤ ਤਸਵੀਰ <br/> 28-12-2025
ਪੰਜੇ ਕੇ ਉਤਾੜ, 27 ਦਸੰਬਰ(ਪੱਪੂ ਸੰਧਾ)-ਪਿੰਡ ਛਾਂਗਾ ਰਾਏ ਉਤਾੜ ਮਾਤਾ ਗੁਜ਼ਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਮੇਰਾ ਪਰਿਵਾਰ ਵੈੱਲਫੇਅਰ ਸੋਸਾਇਟੀ ਵਲੋਂ ਪਿੰਡ ਛਾਂਗਾ ਰਾਏ ਉਤਾੜ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਮੇਰਾ ਪਰਿਵਾਰ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਸੰਦੀਪ ਕੁਮਾਰ ਕੰਬੋਜ ਕਿਹਾ ਕਿ ਅੱਜ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਦਾ ਸ਼ਹੀਦੀ ਦਿਹਾੜਾ ਹੈ | ਅੱਜ ਉਹਨਾਂ ਦੀ ਯਾਦ ਵਿਚ ਪਿੰਡ ਛਾਂਗਾ ਰਾਏ ਉਤਾੜ ਦੀ ਪੰਚਾਇਤ ਅਤੇ ਨੌਜਵਾਨਾਂ ਨੇ ਸਾਂਝੇ ਸਹਿਯੋਗ ਨਾਲ ਇਹ ਉਪਰਾਲਾ ਰੱਖਿਆ ਗਿਆ ਹੈ | ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ, ਸਾਰੇ ਸੇਵਾ ਭਾਵਨਾ ਨਾਲ ਆਪਣਾ ਖ਼ੂਨ ਉਹਨਾਂ ਜ਼ਿੰਦਗੀਆਂ ਲਈ ਦਾਨ ਕਰ ਰਹੇ ਹਨ, ਜੋ ਹਸਪਤਾਲਾਂ ਵਿਚ ਜ਼ਿੰਦਗੀ ਦੀ ਲੜਾਈ ਲੜ ਰਹੇ ਹਨ | ਇਸ ਮੌਕੇ ਪਿੰਡ ਦੇ ਸਰਪੰਚ ਵੀਰ ਸਿੰਘ ਨੇ ਮੇਰਾ ਪਰਿਵਾਰ ਵੈੱਲਫੇਅਰ ਸੋਸਾਇਟੀ ਦਾ ਧੰਨਵਾਦ ਕੀਤਾ ਅਤੇ ਉਹਨਾਂ ਕਿਹਾ ਕਿ ਭਵਿੱਖ ਵਿਚ ਵੀ ਆਪਣੇ ਪਿੰਡ ਦੀ ਭਲਾਈ ਅਤੇ ਤਰੱਕੀ ਲਈ ਏਸੇ ਤਰਾ ਊਧਮ ਕਰਦੇ ਰਹਿਣਗੇ | ਇਸ ਕੈਂਪ ਦੌਰਾਨ 50 ਦੇ ਕਰੀਬ ਖ਼ੂਨਦਾਨੀਆਂ ਵਲੋਂ ਖ਼ੂਨਦਾਨ ਕੀਤਾ ਗਿਆ | ਇਸ ਮੌਕੇ ਪਿੰਡ ਦੇ ਸਰਪੰਚ ਵੀਰ ਅਮਰਜੀਤ ਸਿੰਘ ((ਮੁਜੈਦੀਆ) ਗੁਰਪ੍ਰੀਤ ਸਿੰਘ (ਨੰਬਰਦਾਰ) ਗੁਰਬਖ਼ਸ਼ ਸਿੰਘ ((ਮੁਜੈਦੀਆ), ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ ਖ਼ਾਲਸਾ, ਅਸ਼ੋਕ ਸਿੰਘ, ਛਿੰਦਾ ਮੈਂਬਰ, ਮਿਸ਼ਨ ਸਿੰਘ ਮੈਂਬਰ ਜਗਸੀਰ ਸਿੰਘ, ਪ੍ਰੇਮ ਸਿੰਘ, ਮੇਰਾ ਪਰਿਵਾਰ ਵੈਲਫੇਅਰ ਸੋਸਾਇਟੀ ਵਲੋਂ ਪ੍ਰਧਾਨ ਸੰਦੀਪ ਕੁਮਾਰ ਕੰਬੋਜ, ਸਕੱਤਰ ਮਨਦੀਪ ਖਿੰਡਾ, ਰਵਿੰਦਰ ਸਿੰਘ, ਜਸਪ੍ਰੀਤ ਸਿੰਘ ਅਮਨ, ਸੁਬੇਗ ਸਿੰਘ, ਸੋਨੀਆ ਭੱਟੀ, ਸੁਨੀਤਾ, ਗੁਰਮੇਜ ਸਿੰਘ ਥਿੰਦ, ਗੁਰੂਹਰਸਹਾਏ ਸਤਪਾਲ ਥਿੰਦ ਅਤੇ ਰਾਜਿੰਦਰ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੱਲਾਂਵਾਲਾ ਵਿਖੇ ਸੰਗਤਾਂ ਨੂੰ ਦਿਖਾਈ ਫ਼ਿਲਮ ਚਾਰ ਸਾਹਿਬਜ਼ਾਦੇ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ 5 ਜਨਵਰੀ ਨੂੰ ਹੀ ਮਨਾਉਣਾ ਚਾਹੀਦਾ ਹੈ-ਢਾਡੀ ਮਰੂੜ੍ਹ
Ad Position 24