12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਮੱਲਾਂਵਾਲਾ ਵਿਖੇ ਸੰਗਤਾਂ ਨੂੰ ਦਿਖਾਈ ਫ਼ਿਲਮ ਚਾਰ ਸਾਹਿਬਜ਼ਾਦੇ

Ad Position 21
No active advertisement
ਅਜੀਤ ਡੈਸਕ 28-12-2025
ਮੱਲਾਂਵਾਲਾ, 27 ਦਸੰਬਰ(ਬਲਬੀਰ ਸਿੰਘ ਜੋਸਨ)-ਮੱਲਾਂਵਾਲਾ ਫਿਰੋਜ਼ਪੁਰ ਰੋਡ 'ਤੇ ਸਥਿਤ ਥਿੰਦ ਮਾਰਕੀਟ ਦੇ ਸਮੂਹ ਦੁਕਾਨਦਾਰਾਂ ਵਲੋਂ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ 'ਤੇ ਸੰਗਤਾਂ ਨੂੰ ਗਰਮ ਦੁੱਧ ਚਾਹ ਦਾ ਲੰਗਰ ਛਕਾਇਆ ਗਿਆ | ਅੱਜ ਦੇਰ ਸ਼ਾਮ ਥਿੰਦ ਮਾਰਕੀਟ ਮੱਲਾਂਵਾਲਾ ਫ਼ਿਰੋਜਪੁਰ ਮੇਨ ਰੋਡ 'ਤੇ ਸਥਿਤ ਸਮੂਹ ਦੁਕਾਨਦਾਰਾਂ ਵਲੋਂ ਉਪਰਾਲਾ ਕਰਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਸੰਗਤਾਂ ਨੂੰ ਉਨ੍ਹਾਂ ਸ਼ਹੀਦਾਂ ਦੀ ਕੁਰਬਾਨੀ ਸਬੰਧੀ ਐਨੀਮੇਸ਼ਨ ਫ਼ਿਲਮ ਚਾਰ ਸਾਹਿਬਜ਼ਾਦੇ, ਬੰਦਾ ਬਹਾਦਰ ਦਿਖਾਈ ਗਈ | ਸੰਗਤਾਂ ਵਾਸਤੇ ਗਰਮ ਦੁੱਧ ਦੀ ਸੇਵਾ ਰੇਸ਼ਮ ਸਿੰਘ ਬਿੱਟੂ ਥਿੰਦ ਪ੍ਰਧਾਨ, ਅਮਰਿੰਦਰ ਸਿੰਘ ਬੱਬਲ ਸ਼ਰਮਾ ਪ੍ਰਧਾਨ,ਗੁਰਚਰਨ ਸਿੰਘ ਥਿੰਦ ਸੋਨੂੰ, ਗੁਰਭੇਜ ਸਿੰਘ ਸਰਪੰਚ, ਦਵਿੰਦਰ ਸਿੰਘ, ਮਹਿੰਦਰ ਸਿੰਘ ਥਿੰਦ, ਅਨੂਪ ਸਿੰਘ, ਬਲਵੀਰ ਸਿੰਘ ਬੀਰਾ, ਰਛਪਾਲ ਬੱਗੀ ਆਦਿ ਵਲੋਂ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲਗਾਇਆ ਖ਼ੂਨਦਾਨ ਕੈਂਪ
Ad Position 24