12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸ਼ਹਿਰ ਦੇ ਹਾਊਸਿੰਗ ਬੋਰਡ ਕਾਲੋਨੀ ਵਿਖੇ ਸਫ਼ਾਈ ਦਾ ਬੁਰਾ ਹਾਲ-ਕੁਰਸੀਆਂ ਕੋਲ ਹੀ ਕੂੜਿਆਂ ਦੇ ਢੇਰ, ਬਦਬੂ ਨਾਲ ਲੋਕ ਪ੍ਰੇਸ਼ਾਨ <br/>

Ad Position 21
No active advertisement
ਅਜੀਤ ਡੈਸਕ 28-12-2025
ਫ਼ਿਰੋਜ਼ਪੁਰ, 27 ਦਸੰਬਰ (ਰਾਕੇਸ਼ ਚਾਵਲਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਥਾਂ-ਥਾਂ 'ਤੇ ਲੱਗੇ ਕੂੜਿਆਂ ਦੇ ਢੇਰ ਨਗਰ ਕੌਂਸਲ ਦੀ ਸਫ਼ਾਈ ਵਿਵਸਥਾ ਨੂੰ ਬਿਆਨ ਕਰ ਰਹੇ ਹਨ | ਇਹੀ ਹਾਲ ਫ਼ਿਰੋਜ਼ਪੁਰ ਸ਼ਹਿਰ ਦੀ ਹਾਊਸਿੰਗ ਬੋਰਡ ਕਾਲੋਨੀ ਵਿਖੇ ਵੇਖਣ ਨੂੰ ਮਿਲਿਆ ਹੈ ਜਿੱਥੇ ਆਮ ਲੋਕਾਂ ਦੇ ਬੈਠਣ ਲਈ ਕੁਰਸੀਆਂ ਰੱਖੀਆਂ ਗਈਆਂ ਹਨ, ਉੱਥੇ ਹੀ ਕੂੜੇ ਦੇ ਵੱਡੇ ਢੇਰ ਵੀ ਲੱਗੇ ਹੋਏ ਹਨ | ਇਨ੍ਹਾਂ ਢੇਰਾਂ ਤੋਂ ਉੱਠ ਰਹੀ ਗੰਦੀ ਬਦਬੂ ਕਾਰਨ ਰਾਹਗੀਰਾਂ ਤੇ ਇਲਾਕਾ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਥਾਨਕ ਲੋਕਾਂ ਨੇ ਦੱਸਿਆ ਕਿ ਕਈ ਦਿਨਾਂ ਤੋਂ ਕੂੜਾ ਨਹੀਂ ਚੁੱਕਿਆ ਗਿਆ ਜਿਸ ਕਾਰਨ ਮੱਖੀਆਂ ਤੇ ਮੱਛਰਾਂ ਦੀ ਭਰਮਾਰ ਹੋ ਗਈ ਹੈ ਅਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ | ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ਨੂੰ ਸੁੰਦਰ ਬਣਾਉਣ ਦੇ ਦਾਅਵੇ ਕਾਗ਼ਜ਼ਾਂ ਤੱਕ ਹੀ ਸੀਮਿਤ ਹਨ, ਜਦਕਿ ਕਿ ਜ਼ਮੀਨੀ ਹਕੀਕਤ ਕੁਝ ਹੋਰ ਹੀ ਕਹਾਣੀ ਬਿਆਨ ਕਰ ਰਹੀ ਹੈ | ਸ਼ਹਿਰ ਵਾਸੀਆਂ ਨੇ ਨਗਰ ਕੌਂਸਲ ਦੇ ਪ੍ਰਧਾਨ ਰੋਹਿਤ ਗਰੋਵਰ ਉਰਫ਼ ਰਿੰਕੂ ਗਰੋਵਰ ਤੋਂ ਮੰਗ ਕੀਤੀ ਹੈ ਕਿ ਤੁਰੰਤ ਸਫ਼ਾਈ ਕਰਵਾਈ ਜਾਵੇ ਅਤੇ ਨਿਯਮਤ ਤੌਰ 'ਤੇ ਕੂੜਾ ਚੁੱਕਣ ਦੀ ਵਿਵਸਥਾ ਕੀਤੀ ਜਾਵੇ, ਤਾਂ ਜੋ ਲੋਕਾਂ ਨੂੰ ਇਸ ਗੰਦਗੀ ਅਤੇ ਬਦਬੂ ਤੋਂ ਨਿਜਾਤ ਮਿਲ ਸਕੇ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਸੋਧ ਬਿੱਲ ਖ਼ਿਲਾਫ਼ ਸੰਘਰਸ਼ ਨੂੰ ਅੱਗੇ ਵਧਾਉਣ ਲਈ ਫਿਰੋਜ਼ਪੁਰ ਦੀਆਂ ਜਨਤਕ ਜਥੇਬੰਦੀਆਂ ਦੀ ਮੀਟਿੰਗ1 ਤੋਂ 4 ਜਨਵਰੀ... ਅਗਲੀ ਖ਼ਬਰ ਦੁਕਾਨਦਾਰਾਂ ਨੇ ਸ਼ਹੀਦੀਆਂ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ <br/>
Ad Position 24