ਗੋਲੂ ਕਾ ਮੋੜ, 28 ਦਸੰਬਰ (ਸੁਰਿੰਦਰ ਸਿੰਘ ਪੁਪਨੇਜਾ)-ਸਰਬੰਸ ਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਡੇਰਾ ਸ਼੍ਰੀ ਭਜਨਗੜ੍ਹ ਸਾਹਿਬ ਗੋਲੂ ਕਾ ਮੋੜ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਗਏ | ਜਿਸ ਵਿਚ ਆਸ-ਪਾਸ ਦੇ ਪਿੰਡਾਂ ਦੀਆ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ | ਇਸ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਮੁੱਖ ਗ੍ਰੰਥੀ ਭਾਈ ਗੁਰਦੀਪ ਸਿੰਘ ਬਣਵਾਲਾ ਵਲੋਂ ਇਲਾਕੇ ਦੀ ਸੁੱਖ-ਸ਼ਾਂਤੀ ਦੀ ਅਰਦਾਸ ਕੀਤੀ | ਬਾਬਾ ਵਚਨ ਸਿੰਘ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਕੀਰਤਨ ਸੁਣਾ ਕੇ ਨਿਹਾਲ ਕੀਤਾ | ਇਸ ਉਪਰੰਤ ਭਾਈ ਜਰਨੈਲ ਸਿੰਘ ਨਿਧੜਕ ਦੇ ਢਾਡੀ ਜਥੇ ਵਲੋਂ ਮੋਤੀ ਰਾਮ ਮਹਿਰਾ ਵਲੋਂ ਦੁੱਧ ਪਿਲਾਉਣ ਤੋਂ ਲੈ ਕੇ ਛੋਟੇ ਸਾਹਿਬਜਾਂਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਤੱਕ ਢਾਡੀ ਵਾਰਾਂ ਤੇ ਪ੍ਰਸੰਗ ਸੰਗਤਾਂ ਨਾਲ ਸਾਂਝੇ ਕੀਤੇ | ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਸੰਗਤਾਂ ਵਿਚ ਵਰਤਾਏ ਗਏ |