14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਲੋਕਾਂ ਦਾ ਉੱਠਿਆ ਪੁਲਿਸ ਤੋਂ ਭਰੋਸਾ, ਆਪਣੀ ਸੁਰੱਖਿਆ ਲਈ ਆਪ ਸੰਭਾਲੇ ਮੋਰਚੇ-ਅਵਤਾਰ ਸਿੰਘ ਮਹਿਮਾ, ਭਾਈ ਜਸਪਾਲ ਸਿੰਘ

Ad Position 21
repet_subhas-goyals [Copy P29]
ਅਜੀਤ ਡੈਸਕ 29-12-2025
ਫਿਰੋਜ਼ਪੁਰ, 28 ਦਸੰਬਰ(ਸੁਖਵਿੰਦਰ ਸਿੰਘ)-ਸ਼ਹਿਰ ਵਿਚ ਵਧ ਰਹੀਆਂ ਚੋਰੀਆਂ, ਲੁੱਟਾਂ ਖੋਹਾਂ ਅਤੇ ਅਪਰਾਧਿਕ ਘਟਨਾਵਾਂ ਕਾਰਨ ਆਮ ਲੋਕਾਂ ਦਾ ਪੁਲਿਸ 'ਤੋਂ ਭਰੋਸਾ ਲਗਾਤਾਰ ਘਟਦਾ ਜਾ ਰਿਹਾ ਹੈ | ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਨਿਰਾਸ਼ ਲੋਕ ਹੁਣ ਆਪਣੀ ਜਾਨ-ਮਾਲ ਦੀ ਰੱਖਿਆ ਲਈ ਖ਼ੁਦ ਹੀ ਪ੍ਰਬੰਧ ਕਰਨ ਲਈ ਮਜਬੂਰ ਹੋ ਗਏ ਹਨ | ਬਹੁਤੀਆਂ ਕਾਲੋਨੀਆਂ ਵਿਚ ਲੋਕਾਂ ਵਲੋਂ ਰਾਤ ਦੀ ਪਹਿਰੇਦਾਰੀ ਕੀਤੀ ਜਾ ਰਹੀ ਹੈ | ਸੀ.ਸੀ.ਟੀ.ਵੀ ਕੈਮਰੇ ਲਗਾਏ ਜਾ ਰਹੇ ਹਨ ਅਤੇ ਆਪਸੀ ਸਹਿਯੋਗ ਨਾਲ ਨਿਗਰਾਨੀ ਪ੍ਰਣਾਲੀ ਤਿਆਰ ਕੀਤੀ ਗਈ ਹੈ | ਇਸ ਦੇ ਨਾਲ ਹੀ ਸ਼ਹਿਰ ਦੇ ਲਗਭਗ ਹਰੇਕ ਕਾਲੋਨੀ ਵਿਚ ਗੇਟ ਲਗਾ ਕੇ ਨਾਕਾਬੰਦੀ ਕੀਤੀ ਜਾ ਰਹੀ ਹੈ | ਰਾਤ ਲਗਭਗ 10 ਵਜੇ ਤੋਂ ਬਾਅਦ ਇਨ੍ਹਾਂ ਗੇਟਾਂ ਨੂੰ ਬੰਦ ਕਰ ਦਿੱਤਾ ਜਾਂਦਾ ਹੈ | ਜਿਸ ਨਾਲ ਆਉਣ-ਜਾਣ ਵਾਲੇ ਲੋਕਾਂ ਨੂੰ ਪਰੇਸ਼ਾਨੀ ਤਾਂ ਹੁੰਦੀ ਹੈ, ਪਰ ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਇਸ ਨਾਲ ਸੁਰੱਖਿਆ ਚਾਕ-ਚੌਬੰਧ ਰਹਿੰਦੀ ਹੈ | ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਕਈ ਵਾਰ ਚੋਰੀ ਦੀਆਂ ਘਟਨਾਵਾਂ ਸਬੰਧੀ ਸ਼ਿਕਾਇਤਾਂ ਦੇਣ ਦੇ ਬਾਵਜੂਦ ਪੁਲਿਸ ਵਲੋਂ ਤੁਰੰਤ ਕਾਰਵਾਈ ਨਹੀਂ ਕੀਤੀ ਜਾਂਦੀ | ਜਿਸ ਨਾਲ ਅਪਰਾਧੀਆਂ ਦੇ ਹੌਸਲੇ ਬੁਲੰਦ ਹੋ ਰਹੇ ਹਨ | ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਦੀ ਗਸ਼ਤ ਨਾ ਹੋਣ ਜਾਂ ਦੇਰੀ ਨਾਲ ਮੌਕੇ 'ਤੇ ਪਹੁੰਚਣ ਕਾਰਨ ਉਹਨਾਂ ਨੂੰ ਖ਼ੁਦ ਹੀ ਆਪਣੀ ਸੁਰੱਖਿਆ ਦੀ ਜ਼ਿੰਮੇਵਾਰੀ ਨਿਭਾਉਣੀ ਪੈ ਰਹੀ ਹੈ | ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪੁਲਿਸ ਗਸ਼ਤ ਵਿਚ ਵਾਧਾ ਕੀਤਾ ਜਾਵੇ, ਸ਼ਿਕਾਇਤਾਂ 'ਤੇ ਤੁਰੰਤ ਅਤੇ ਨਿਰਪੱਖ ਕਾਰਵਾਈ ਹੋਵੇ ਅਤੇ ਲੋਕਾਂ ਦਾ ਪੁਲਿਸ 'ਤੇ ਭਰੋਸਾ ਮੁੜ ਬਹਾਲ ਕੀਤਾ ਜਾਵੇ, ਤਾਂ ਜੋ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰੀ ਜਾ ਸਕੇ | ਉੱਧਰ, ਥਾਣਾ ਸਿਟੀ ਦੇ ਸਾਬਕਾ ਐਸ.ਐੱਚ.ਓ. ਦੇ ਕਾਰਜਕਾਲ ਦੌਰਾਨ ਸ਼ਹਿਰ ਵਿਚ ਆਏ ਦਿਨ ਗੋਲੀਆਂ ਚੱਲਣ, ਚੋਰੀਆਂ ਅਤੇ ਹੋਰ ਅਪਰਾਧਿਕ ਘਟਨਾਵਾਂ ਹੋਣ ਦੇ ਮਾਮਲੇ ਸਾਹਮਣੇ ਆਉਂਦੇ ਰਹੇ, ਜਿਸ ਕਾਰਨ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਸੀ | ਸੁਰੱਖਿਆ ਸਬੰਧੀ ਜਦੋਂ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਜਸਪਾਲ ਸਿੰਘ ਅਤੇ ਸਮਾਜਿਕ ਮਸਲਿਆਂ 'ਤੇ ਸਰਗਰਮ ਆਵਾਜ਼ ਮੰਨੇ ਜਾਂਦੇ ਕਿਸਾਨ ਆਗੂ ਅਵਤਾਰ ਸਿੰਘ ਮਹਿਮਾ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਦੱਸਿਆ ਕਿ ਲੋਕ ਆਪਣੀ ਸੁਰੱਖਿਆ ਦੇ ਲਈ ਪ੍ਰਸ਼ਾਸਨ ਨੂੰ ਟੈਕਸ ਭਰਦੇ ਹਨ, ਪਰ ਸਾਡੀ ਸੁਰੱਖਿਆ ਨਿਯਮਤ ਨਹੀਂ ਹੈ | ਜਿਸ ਦੇ ਤਹਿਤ ਲੋਕਾਂ ਨੂੰ ਆਪਣੇ ਖ਼ਰਚੇ ਅਤੇ ਕਾਲੋਨੀਆਂ ਅੱਗੇ ਗੇਟ ਲਗਾ ਕੇ ਹੀ ਆਪਣੀ ਸੁਰੱਖਿਆ ਆਪ ਕਰਨੀ ਪੈ ਰਹੀ ਹੈ | ਸ਼ਹਿਰ ਵਿਚ ਸੁਰੱਖਿਆ ਦਾ ਮਾਹੌਲ ਪੂਰੀ ਤਰ੍ਹਾਂ ਡਾਵਾਂ-ਡੋਲ ਬਣਿਆ ਹੋਇਆ ਹੈ | ਸ਼ਹਿਰ ਦੀਆਂ ਬਹੁਤ ਸਾਰੀਆਂ ਗਲੀਆਂ ਆਰ-ਪਾਰ ਲੰਘਦੀਆਂ ਹਨ ਅਤੇ ਅਕਸਰ ਰਾਤ ਦੇ ਸਮੇਂ ਐਮਰਜੈਂਸੀ ਹਾਲਾਤ ਬਣ ਜਾਂਦੇ ਹਨ | ਐਸੇ ਵਿਚ ਜੇਕਰ ਗੇਟ ਬੰਦ ਮਿਲਣ ਤਾਂ ਬਿਮਾਰ ਵਿਅਕਤੀ ਨੂੰ ਹਸਪਤਾਲ ਲਿਜਾਉਣ ਵਿਚ ਦੇਰੀ ਹੋ ਸਕਦੀ ਹੈ | ਜਿਸ ਨਾਲ ਕਿਸੇ ਦੀ ਜਾਨ ਨੂੰ ਵੀ ਖ਼ਤਰਾ ਪੈਦਾ ਹੋ ਸਕਦਾ ਹੈ | ਇਨ੍ਹਾਂ ਹਾਲਾਤਾਂ ਨੂੰ ਦੇਖਦਿਆਂ ਇਹ ਕਹਿਣਾ ਗ਼ਲਤ ਨਹੀਂ ਹੋਵੇਗਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਪੂਰੀ ਸੁਰੱਖਿਆ ਪ੍ਰਦਾਨ ਕਰਨ ਵਿਚ ਕਿਤੇ ਨਾ ਕਿਤੇ ਨਾਕਾਮ ਸਾਬਤ ਹੋ ਰਿਹਾ ਹੈ | ਜਿਸ ਕਾਰਨ ਲੋਕ ਆਪਣੀ ਸਮਰੱਥਾ ਅਨੁਸਾਰ ਖ਼ੁਦ ਹੀ ਸੁਰੱਖਿਆ ਪ੍ਰਬੰਧ ਕਰਨ ਲਈ ਮਜਬੂਰ ਹਨ |
Ad Position 22
No active advertisement
ਪਿਛਲੀ ਖ਼ਬਰ ਚੋਰਾਂ ਵਲੋਂ ਧੁੰਦ ਦਾ ਫ਼ਾਇਦਾ ਉਠਾਉਂਦਿਆਂ ਸੁੰਨੇ ਘਰ 'ਚ ਕੀਤੀ ਚੋਰੀ <br/> ਅਗਲੀ ਖ਼ਬਰ ਗਿੱਦੜ ਪਿੰਡੀ ਬੰਦ ਟੋਲ ਪਲਾਜ਼ਾ ਟਰੈਫ਼ਿਕ ਪੁਲਿਸ ਲਈ ਬਣਿਆ ਸੋਨੇ ਦੀ ਖਾਣ, ਲੋਕ ਹੋ ਰਹੇ ਪ੍ਰੇਸ਼ਾਨ <br/>
Ad Position 24