ਜ਼ੀਰਾ, 28 ਦਸੰਬਰ(ਪ੍ਰਤਾਪ ਸਿੰਘ ਹੀਰਾ)-ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਸਥਿਤ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ 7 ਰੋਜ਼ਾ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਚੇਅਰਮੈਨ ਹਰਜੀਤ ਸਿੰਘ ਸਿੱਧੂ ਮੈਡਮ ਅਮਰਜੀਤ ਕੌਰ ਸਿੱਧੂ ਵਲੋਂ ਕੀਤਾ ਗਿਆ | ਪਿ੍ੰਸੀਪਲ ਡਾ. ਅਵਿਨਾਸ਼ ਸਿੰਘ ਦੀ ਦੇਖਰੇਖ ਹੇਠ ਲਗਾਏ ਗਏ ਕੈਂਪ ਦੌਰਾਨ ਵਲੰਟੀਅਰਜ਼ ਵਲੋਂ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ | ਜਿਸ ਦੌਰਾਨ ਗੁਰਦੁਆਰਾ ਜਾਹਰਾ ਪੀਰ ਪਿੰਡ ਬੰਡਾਲਾ ਪੁਰਾਣਾ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਜਾ ਕੇ ਲੰਗਰ ਦੀ ਸੇਵਾ ਕੀਤੀ ਗਈ | ਕੈਂਪ ਦੇ ਬਾਕੀ ਦਿਨਾਂ ਦੌਰਾਨ ਵਾਰੰਟੀਅਰ ਵਲੋਂ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਬਾਰੇ ਸੁਚੇਤ ਕੀਤਾ | ਪ੍ਰੋਗਰਾਮ ਦੇ ਆਖ਼ਰੀ ਦਿਨ ਸਕੂਲ ਮੈਨੇਜਮੈਂਟ ਵਲੋਂ ਵਧੀਆ ਕਾਰਜ ਪੁਜਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ |