16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਐਸ. ਐੱਚ. ਓ. ਨੇ ਅਹੁਦਾ ਸੰਭਾਲਦਿਆਂ ਹੀ ਖ਼ਤਰਨਾਕ ਅਪਰਾਧੀ ਨੂੰ ਕੀਤਾ ਗਿ੍ਫਤਾਰ

Ad Position 21
repet_subhas-goyals [Copy P29]
ਜਾਣਕਾਰੀ ਦਿੰਦੇ ਹੋਏ ਸਿਟੀ ਥਾਣਾ ਦੇ ਐਸ.ਐੱਚ. ਓ. ਕਸ਼ਮੀਰ ਸਿੰਘ | (ਸੱਜੇ) ਪੁਲਿਸ ਵੱਲੋਂ ਕਾਬੂ ਕੀਤਾ ਗਿਆ ਵਿਸ਼ਾਲ ਮੰਨਾ | ਤਸਵੀਰਾਂ-ਸੁਖਵਿੰਦਰ ਸਿੰਘ <br/> 29-12-2025
30 ਬੋਰ ਦਾ ਪਿਸਟਲ,2 ਜ਼ਿੰਦਾ ਰੌਂਦ, 47 ਗਰਾਮ ਹੈਰੋਇਨ ਅਤੇ 192 ਨਸ਼ੀਲੀਆਂ ਗੋਲੀਆਂ ਬਰਾਮਦ


ਫਿਰੋਜ਼ਪੁਰ, 28 ਦਸੰਬਰ (ਸੁਖਵਿੰਦਰ ਸਿੰਘ)-ਸਿਟੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਸਿਟੀ ਥਾਣਾ ਫਿਰੋਜ਼ਪੁਰ ਦੇ ਐਸ.ਐੱਚ.ਓ. ਕਸ਼ਮੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਵਲੋਂ ਗਸ਼ਤ ਦੌਰਾਨ ਵੱਡੀ ਕਾਰਵਾਈ ਕਰਦਿਆਂ ਖ਼ਤਰਨਾਕ ਅਪਰਾਧੀ ਵਿਸ਼ਾਲ ਮੰਨਾ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਗਿ੍ਫ਼ਤਾਰ ਮੁਲਜ਼ਮ ਉੱਤੇ ਪਹਿਲਾਂ ਹੀ 5-7 ਮੁਕੱਦਮੇ ਦਰਜ ਹਨ | ਜਿਨ੍ਹਾਂ ਵਿਚ 307 ਅਤੇ ਨਸ਼ਿਆਂ ਨਾਲ ਸਬੰਧਿਤ ਕੇਸ ਸ਼ਾਮਲ ਹਨ | ਐਸ.ਐੱਚ.ਓ. ਕਸ਼ਮੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਕੋਲੋਂ 30 ਬੋਰ ਦਾ ਪਿਸਟਲ, 2 ਜਿੰਦਾ ਰਾਊਾਡ, 47 ਗਰਾਮ ਹੈਰੋਇਨ ਅਤੇ ਲਗਭਗ 192 ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ | ਵਿਸ਼ਾਲ ਮੰਨਾ ਉੱਤੇ ਹਸਪਤਾਲ ਦੇ ਅੰਦਰ ਵੀ ਗੁੰਡਾਗਰਦੀ ਕਰਨ ਦੇ ਵੀ ਦੋਸ਼ ਹਨ | ਜਿਸ ਸਬੰਧੀ ਪੁਲਿਸ ਵਲੋਂ ਤਫ਼ਤੀਸ਼ ਜਾਰੀ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਹੈਰੋਇਨ ਅਤੇ ਪਿਸਟਲ ਕਿੱਥੋਂ ਲਿਆਂਦੇ ਗਏ ਅਤੇ ਕਿਹੜੇ-ਕਿਹੜੇ ਸਾਥੀਆਂ ਨਾਲ ਮਿਲ ਕੇ ਇਹ ਗ਼ੈਰਕਾਨੰੂਨੀ ਕਾਰਵਾਈਆਂ ਕੀਤੀਆਂ ਜਾਂਦੀਆਂ ਰਹੀਆਂ | ਇਸ ਦੇ ਨਾਲ ਹੀ ਪੁਲਿਸ ਵਲੋਂ ਇਕ ਹੋਰ ਨੌਜਵਾਨ ਨੂੰ ਵੀ ਗਿ੍ਫ਼ਤਾਰ ਕੀਤਾ ਗਿਆ ਹੈ ਜਿਸ ਕੋਲੋਂ 5 ਗਰਾਮ ਹੈਰੋਇਨ ਬਰਾਮਦ ਹੋਈ ਹੈ | ਉਸ ਨੂੰ ਵੀ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲੈ ਕੇ ਨਸ਼ਾ ਤਸਕਰੀ ਦੇ ਨੈੱਟਵਰਕ ਬਾਰੇ ਪੁੱਛਗਿੱਛ ਕੀਤੀ ਜਾਵੇਗੀ | ਐਸ.ਐੱਚ.ਓ. ਕਸ਼ਮੀਰ ਸਿੰਘ ਨੇ ਕਿਹਾ ਕਿ ਕਾਨੂੰਨ ਮੁਤਾਬਿਕ ਹਰ ਇਕ ਪੱਖੋਂ ਤਫ਼ਤੀਸ਼ ਕਰਕੇ ਜਿਹੜੇ ਵੀ ਤੱਥ ਸਾਹਮਣੇ ਆਉਣਗੇ | ਉਹ ਅਦਾਲਤ ਵਿਚ ਪੇਸ਼ ਕੀਤੇ ਜਾਣਗੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸਾਹਿੱਤ ਸਭਾ ਜ਼ੀਰਾ ਦੀ ਮੀਟਿੰਗ ਵਿਚ ਚੱਲਿਆ ਰਚਨਾਵਾਂ ਦਾ ਦੌਰ <br/> ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁਦਕੀ ਵੱਲੋਂ ਨਗਰ ਕੀਰਤਨ 30, 31 ਤੇ ਮੇਲਾ 1 ਜਨਵਰੀ ਨੂੰ
Ad Position 24