30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਮਨਰੇਗਾ ਸਕੀਮ ਦਾ ਨਾਂਅ ਬਦਲਣ ਤੇ ਕਾਨੂੰਨ ਵਿਚ ਸੋਧ ਕਰਨ ਤੇ ਕਿਸਾਨਾਂ ਵਲੋਂ ਵਿਰੋਧ <br/>

Ad Position 21
No active advertisement
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡੀ.ਸੀ ਦਫ਼ਤਰ ਵਿਖੇ ਧਰਨੇ ਲਈ ਰਵਾਨਾ ਹੋਣ ਸਮੇਂ | ਤਸਵੀਰ-ਬਲਬੀਰ ਸਿੰਘ ਜੋਸਨ <br/> 30-12-2025
ਮੱਲਾਂਵਾਲਾ, 29 ਦਸੰਬਰ (ਬਲਬੀਰ ਸਿੰਘ ਜੋਸਨ)-ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ 'ਤੇ ਜਿੱਥੇ ਪੰਜਾਬ ਭਰ ਦੇ ਵਿਚ ਪੁਤਲੇ ਫੂਕੇ ਜਾ ਰਹੇ ਹਨ ਉੱਥੇ ਹੀ ਡੀ.ਸੀ ਦਫ਼ਤਰ ਫ਼ਿਰੋਜ਼ਪੁਰ ਅੱਗੇ ਕਿਸਾਨ ਮਜ਼ਦੂਰ ਮੋਰਚੇ ਸ਼ਾਮਿਲ ਜਥੇਬੰਦੀਆਂ ਵਲੋਂ ਵੱਡਾ ਇਕੱਠ ਕਰਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਜਾ ਰਿਹਾ ਹੈ | ਉਸ ਵਿਚ ਸ਼ਾਮਿਲ ਹੋਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਜੋਨ ਮੱਲਾਂਵਾਲਾ ਦਾ ਜਥਾ ਜੋਨ ਆਗੂ ਮੱਸਾ ਸਿੰਘ ਆਸਿਫ਼ ਵਾਲਾ ਅਤੇ ਗੁਰਮੁਖ ਸਿੰਘ ਦੀ ਅਗਵਾਈ ਦੇ ਵਿਚ ਰਵਾਨਾ ਹੋਇਆ | ਇਸ ਮੌਕੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਡਾ. ਗੁਰਮੇਲ ਸਿੰਘ ਫੱਤੇ ਵਾਲਾ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਮਜ਼ਦੂਰਾਂ ਦੇ ਹੱਕਾਂ ਦਾ ਘਾਣ ਕਰਦੇ ਹੋਏ ਜੋ ਮਨਰੇਗਾ ਸਕੀਮ ਵਿਚ ਵੱਡੀਆਂ ਤਬਦੀਲੀਆਂ ਕੀਤੀਆਂ ਗਈਆਂ ਅਤੇ ਉਸ ਦਾ ਨਾਂ ਬਦਲ ਕੇ ਜੀ ਰਾਮ ਜੀ ਰੱਖ ਦਿੱਤਾ ਗਿਆ ਹੈ | ਜਿਸ ਨਾਲ ਬਹੁਤ ਸਾਰੇ ਮਜ਼ਦੂਰ ਬੇਰੁਜ਼ਗਾਰ ਹੋ ਜਾਣਗੇ ਕਿਉਂਕਿ ਉਸ ਵਿਚ ਜੋ ਸੋਧ ਕੀਤੀ ਗਈ ਹੈ, ਜੋ ਕਿ ਪਹਿਲਾਂ ਕੇਂਦਰ ਸਰਕਾਰ ਵਲੋਂ 90% ਲਾਭ ਉਸ ਸਕੀਮ ਦੇ ਵਿਚ ਦਿੱਤਾ ਜਾਂਦਾ ਸੀ ਅਤੇ 10% ਪੰਜਾਬ ਸਰਕਾਰ ਮਜ਼ਦੂਰਾਂ ਨੂੰ ਦਿੰਦੀ ਸੀ, ਉਹ ਕਾਨੂੰਨ ਨੂੰ ਬਦਲ ਕੇ 60% ਹੁਣ ਕੇਂਦਰ ਸਰਕਾਰ ਤੇ 40% ਦਾ ਵਾਧੂ ਬੋਝ ਪੰਜਾਬ ਉੱਤੇ ਪਾਇਆ ਜਾ ਰਿਹਾ ਹੈ, ਜੋ ਕਿ ਪੰਜਾਬ ਪਹਿਲਾਂ ਹੀ ਕਰਜ਼ੇ ਦੀ ਮਾਰ ਚੱਲ ਰਿਹਾ ਹੈ ਇਸ ਕਰਕੇ ਨਾ ਤਾਂ ਇਹ ਪੰਜਾਬ ਬੋਝ ਝੱਲ ਸਕੇਗਾ ਜਿਸ ਕਾਰਨ ਬਹੁਤ ਸਾਰੇ ਮਜ਼ਦੂਰਾਂ ਨੂੰ ਇਹ ਸਕੀਮ ਦਾ ਲਾਭ ਨਹੀਂ ਮਿਲੇਗਾ ਜ਼ਿਆਦਾਤਰ ਪੇਂਡੂ ਖੇਤਰਾਂ ਦੇ ਨਾਲ ਜੁੜੇ ਮਜ਼ਦੂਰ ਇਹ ਸਕੀਮ ਤੋਂ ਬਾਹਰ ਹੋ ਜਾਣਗੇ | ਇਸ ਕਰਕੇ ਅਸੀਂ ਇਸ ਦਾ ਵਿਰੋਧ ਕਰਦੇ ਹਾਂ ਅਤੇ ਜ਼ੋਰਦਾਰ ਮੰਗ ਕਰਦੇ ਹਾਂ ਕਿ ਮਨਰੇਗਾ ਸਕੀਮ ਨੂੰ ਬਹਾਲ ਕੀਤਾ ਜਾਵੇ ਤੇ ਹਰੇਕ ਮਜ਼ਦੂਰ ਨੂੰ 200 ਦਿਨ ਕੰਮ ਦਿੱਤਾ ਜਾਵੇ ਅਤੇ 700 ਰੁਪਏ ਦਿਹਾੜੀ ਦਿੱਤੀ ਜਾਵੇ, ਕਿਸਾਨਾਂ ਮਜ਼ਦੂਰਾਂ ਦੀਆਂ ਮੰਗਣੀਆਂ ਹੋਈਆਂ ਮੰਗਾਂ ਲਾਗੂ ਕੀਤੀਆਂ ਜਾਣ, ਬਿਜਲੀ ਸੋਧ ਬਿਲ ਨੂੰ ਮੁੱਢੋਂ ਰੱਦ ਕੀਤਾ ਜਾਵੇ, ਚਿੱਪ ਵਾਲੇ ਮੀਟਰ ਲਾਉਣੇ ਬੰਦ ਕੀਤੇ ਜਾਣ ਸਮੁੱਚਾ ਕਰਜ਼ਾ ਕਿਸਾਨਾਂ ਮਜ਼ਦੂਰਾਂ ਦਾ ਮਾਫ਼ ਕੀਤਾ ਜਾਵੇ | ਇਸ ਮੌਕੇ ਸੁਖਦੇਵ ਸਿੰਘ, ਹਰਦੀਪ ਸਿੰਘ, ਗੁਰਮੇਜ ਸਿੰਘ, ਕੁਲਦੀਪ ਸਿੰਘ, ਜੋਗਾ ਸਿੰਘ, ਆਦਿ ਆਗੂ ਅਤੇ ਕਿਸਾਨ ਮਜ਼ਦੂਰ ਰਵਾਨਾ ਹੋਏ |

Ad Position 22
No active advertisement
ਪਿਛਲੀ ਖ਼ਬਰ ਸ਼ਹਿਰ 'ਚ ਸ਼ਾਮ ਵੇਲੇ ਪਈ ਸੰਘਣੀ ਧੁੰਦ ਨੇ ਕੀਤਾ ਜਨ-ਜੀਵਨ ਪ੍ਰਭਾਵਿਤ <br/> ਅਗਲੀ ਖ਼ਬਰ -17 ਸਾਲਾਂ ਤੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਮਾਮਲਾ- ਨਰੇਗਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵਲੋਂ ਪੰਜਾਬ ਸਰਕ...
Ad Position 24