30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

6 ਜਨਵਰੀ ਨੂੰ ਨਿਗਰਾਨ ਇੰਜੀਨੀਅਰ ਦੇ ਦਫ਼ਤਰ ਦਾ ਘਿਰਾਓ ਕਰਨਗੇ ਜਲ ਸਪਲਾਈ ਵਿਭਾਗ ਦੇ ਕਾਮੇ

Ad Position 21
No active advertisement
ਅਜੀਤ ਡੈਸਕ 30-12-2025
ਫ਼ਿਰੋਜ਼ਪੁਰ, 29 ਦਸੰਬਰ (ਗੁਰਿੰਦਰ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ, ਜਰਨਲ ਸਕੱਤਰ ਹਰਜਿੰਦਰ ਸਿੰਘ ਮੋਮੀ, ਸਰਕਲ ਪ੍ਰਧਾਨ ਬਲਕਾਰ ਸਿੰਘ ਨੇ ਅੱਜ ਇੱਥੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਸਰਕਾਰ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ਅਤੇ ਫ਼ੀਲਡ ਅਤੇ ਦਫ਼ਤਰਾਂ ਵਿਚ ਵੱਖ-ਵੱਖ ਪੋਸਟਾਂ 'ਤੇ (ਰੈਗੂਲਰ ਮੁਲਾਜ਼ਮਾਂ ਵਾਂਗ) ਪਿਛਲੇ 15 ਤੋਂ 20 ਸਾਲਾਂ ਦੇ ਲੰਬੇ ਅਰਸੇ ਤੋਂ ਇਕ ਵਰਕਰ ਦੇ ਰੂਪ 'ਚ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟ ਸੋਰਸ ਠੇਕਾ ਆਧਾਰਿਤ ਵਰਕਰਾਂ ਨੂੰ ਉਨ੍ਹਾਂ ਦੇ ਤਜਰਬੇ ਦੇ ਆਧਾਰ 'ਤੇ ਸਬੰਧਿਤ ਵਿਭਾਗ 'ਚ ਮਰਜ਼ ਕਰਕੇ 'ਪੱਕੇ ਰੁਜ਼ਗਾਰ' ਦਾ ਪ੍ਰਬੰਧ ਕਰਨ ਸਮੇਤ ਮੰਗ-ਪੱਤਰ 'ਚ ਦਰਜ਼ ਤਮਾਮ ਮੰਗਾਂ-ਮਸਲਿਆਂ ਦੇ ਹੱਲ ਕਰਨ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵਲੋਂ ਪੁਰਜ਼ੋਰ ਮੰਗ ਕੀਤੀ ਜਾ ਰਹੀ ਹੈ | ਇਸ ਅਰਸੇ ਦੌਰਾਨ ਜਿੱਥੇ ਇਕ ਪਾਸੇ ਪੰਜਾਬ ਸਰਕਾਰ ਵਲੋਂ ਯੂਨੀਅਨ ਦੀਆਂ ਮੰਗਾਂ ਦਾ ਹੱਲ ਨਾ ਕਰਕੇ ਪਿਛਲੇ ਪੌਣੇ ਚਾਰ ਸਾਲ ਦੇ ਸ਼ਾਸਨਕਾਲ ਦੌਰਾਨ ਲਾਰਿਆਂ ਵਿਚ ਰੱਖਿਆ ਹੋਇਆ ਹੈ | ਉੱਥੇ ਵਿਭਾਗੀ ਅਧਿਕਾਰੀਆਂ ਵਲੋਂ ਪੇਂਡੂ ਜਲ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ ਅਤੇ ਸਕਾਡਾ ਸਿਸਟਮ ਲਗਾਉਣ ਵਾਲੀਆਂ ਵਰਕਰ ਵਿਰੋਧੀ ਨੀਤੀਆਂ ਨੂੰ ਪੂਰੇ ਜ਼ੋਰ ਸ਼ੋਰ ਨਾਲ ਲਾਗੂ ਕੀਤਾ ਜਾ ਰਿਹਾ ਹੈ | ਇਸੇ ਤਰ੍ਹਾਂ ਹੀ ਹੋਰ ਵਰਕਰ ਵਿਰੋਧੀ ਸਰਗਰਮੀਆਂ ਕਰਕੇ ਸਾਲਾਂ ਬੱਧੀ ਅਰਸੇ ਤੋਂ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟ ਸੋਰਸ ਵਰਕਰਾਂ ਦੇ ਕੱਚੇ-ਪਿੱਲੇ ਰੁਜ਼ਗਾਰ ਨੂੰ ਵੀ ਖੋਹਣ ਦੀਆਂ ਨੀਤੀਆਂ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹੈ | ਜਿਸ ਦੇ ਰੋਸ ਵਜੋਂ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਵਲੋਂ ਫ਼ੈਸਲਾ ਕੀਤਾ ਗਿਆ ਹੈ | ਜਦੋਂ ਤੱਕ ਇਨਲਿਸਟਮੈਂਟ ਅਤੇ ਆਊਟ ਸੋਰਸ ਵਰਕਰਾਂ ਦਾ ਰੁਜ਼ਗਾਰ ਪੱਕਾ ਕਰਨ ਸਮੇਤ ਮੰਗ-ਪੱਤਰ ਵਿਚ ਦਰਜ਼ ਤਮਾਮ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਸ ਸਮੇਂ ਤੱਕ ਯੂਨੀਅਨ ਵਲੋਂ ਪੁਰਅਮਨ ਢੰਗ ਨਾਲ ਪੰਜਾਬ ਸਰਕਾਰ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਮੈਨੇਜਮੈਂਟ ਵਿਰੁੱਧ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ | ਇਸੇ ਕੜੀ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ 'ਚ ਕੰਮ ਕਰਦੇ ਇਨਲਿਸਟਮੈਂਟ/ਆਊਟ ਸੋਰਸ ਵਰਕਰਾਂ ਨੂੰ ਸਬੰਧਿਤ ਵਿਭਾਗ ਵਿਚ ਮਰਜ਼ ਕਰਨ, ਈ.ਪੀ.ਐੱਫ. ਅਤੇ ਈ.ਐੱਸ.ਆਈ. ਵਰਗੀਆਂ ਤਮਾਮ ਸਹੂਲਤਾਂ ਦੇਣ ਵਾਲੀ ਪਾਲਿਸੀ (ਤਜਵੀਜ਼) ਨੂੰ ਲਾਗੂ ਕਰਕੇ ਵਰਕਰਾਂ ਦਾ ਪੱਕਾ ਰੁਜ਼ਗਾਰ ਕਰਨ ਸਮੇਤ ਮੰਗ ਪੱਤਰ ਵਿਚ ਦਰਜ ਹੱਕੀ ਅਤੇ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਮੰਗ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਕਮੇਟੀ ਦੇ ਸੱਦੇ 'ਤੇ 6 ਜਨਵਰੀ 2026 ਦਿਨ ਮੰਗਲਵਾਰ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਦੇ ਨਿਗਰਾਨ ਇੰਜੀਨੀਅਰ ਦਫਤਰ ਫ਼ਿਰੋਜ਼ਪੁਰ ਦਾ ਘਿਰਾਓ ਕੀਤਾ ਜਾਵੇਗਾ | ਜਿਸ ਦੇ ਨਿਕਲਣ ਵਾਲੇ ਨਤੀਜੇ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਵਿਭਾਗੀ ਅਧਿਕਾਰੀਆਂ ਦੀ ਹੋਵੇਗੀ | ਇਸ ਮੌਕੇ ਜਥੇਬੰਦੀ ਦੇ ਉਪਰੋਕਤ ਆਗੂਆਂ ਤੋਂ ਇਲਾਵਾ ਸੁਰਜੀਤ ਸਿੰਘ, ਮਲਕੀਤ ਚੰਦ, ਸੁਖਬੀਰ ਸਿੰਘ, ਸੁਖਦੇਵ ਸਿੰਘ, ਸਤਪਾਲ ਸਿੰਘ, ਸੰਤੋਖ ਸਿੰਘ, ਗੁਰਮੁਖ ਸਿੰਘ, ਗੁਰਪ੍ਰੀਤ ਸਿੰਘ, ਰਮੇਸ਼ ਕੁਮਾਰ, ਪ੍ਰੈੱਸ ਸਕੱਤਰ ਰਣਜੀਤ ਸਿੰਘ ਖ਼ਾਲਸਾ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੰਘਣੀ ਧੁੰਦ ਦਾ ਕਹਿਰ- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਆਪਸ ਵਿਚ ਟਕਰਾਏ ਅੱਧੀ ਦਰਜਨ ਵਾਹਨ ਅਗਲੀ ਖ਼ਬਰ ਸ਼ਹਿਰ 'ਚ ਸ਼ਾਮ ਵੇਲੇ ਪਈ ਸੰਘਣੀ ਧੁੰਦ ਨੇ ਕੀਤਾ ਜਨ-ਜੀਵਨ ਪ੍ਰਭਾਵਿਤ <br/>
Ad Position 24