ਮਮਦੋਟ, 29 ਦਸੰਬਰ (ਰਾਜਿੰਦਰ ਸਿੰਘ ਹਾਂਡਾ)-ਸੰਘਣੀ ਧੁੰਦ ਦੇ ਚੱਲਦਿਆਂ ਅੱਜ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਪਿੰਡ ਕਰੀ ਕਲਾਂ ਦੇ ਕੋਲ ਗੁਰਦੁਆਰਾ ਢਾਬਸਰ ਦੇ ਸਾਹਮਣੇ ਦੋ ਵਾਹਨ ਆਪਸ ਵਿਚ ਟਕਰਾ ਗਏ, ਜਿਨ੍ਹਾਂ ਦੇ ਹਾਦਸਾਗ੍ਰਸਤ ਹੋ ਕੇ ਸੜਕ 'ਤੇ ਰੁਕ ਜਾਣ ਕਾਰਨ ਪਿੱਛੋਂ ਹੋਰ ਵਾਹਨ ਟਕਰਾਉਂਦੇ ਰਹੇ, ਜਿਸ ਕਾਰਨ ਅੱਧੀ ਦਰਜ਼ਨ ਦੇ ਕਰੀਬ ਵਾਹਨ ਹਾਦਸਾਗ੍ਰਸਤ ਹੋ ਗਏ | ਇਸ ਹਾਦਸੇ ਵਿਚ ਜਾਨੀ ਨੁਕਸਾਨ ਤੋ ਭਾਵੇਂ ਬਚਾਅ ਰਿਹਾ ਪਰੰਤੂ ਵਾਹਨਾਂ ਨੂੰ ਭਾਰੀ ਨੁਕਸਾਨ ਪਹੁੰਚਿਅੱਾ ਹੈ | ਹਾਦਸੇ ਦਾ ਪਤਾ ਚੱਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਅਤੇ ਸਥਾਨਿਕ ਲੋਕਾਂ ਵਲੋਂ ਹਾਦਸਾਗ੍ਰਸਤ ਵਾਹਨਾਂ ਵਿਚੋਂ ਸਵਾਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ | ਇਸ ਉਪਰੰਤ ਥਾਣਾ ਲੱਖੋਂ ਕੇ ਬਹਿਰਾਮ ਤੋਂ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੀ ਜਿਨ੍ਹਾਂ ਵਲੋਂ ਹਾਦਸੇ ਵਾਲੇ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਚਾਲੂ ਕਰਵਾਈ ਗਈ | ਖ਼ਬਰ ਲਿਖੇ ਜਾਣ ਤੱਕ