ਫਿਰੋਜ਼ਪੁਰ, 29 ਦਸੰਬਰ (ਸੁਖਵਿੰਦਰ ਸਿੰਘ)-ਸਿਟੀ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੇ ਤਹਿਤ ਜਾਂਚ ਅਧਿਕਾਰੀ ਸ਼ਰਮਾ ਸਿੰਘ ਨੇ ਦੱਸਿਆ ਹੈ ਕਿ ਦੌਰਾਨੇ ਗਸ਼ਤ ਪੁਲਿਸ ਪਾਰਟੀ ਸਮੇਤ ਰੋਹਿਤ ਪੁੱਤਰ ਜੋਗਿੰਦਰ ਪੁੱਤਰ ਮੋਹਨ ਲਾਲ ਵਾਸੀ ਬਸਤੀ ਸ਼ੇਖ਼ਾਂ ਵਾਲੀ ਫਿਰੋਜ਼ਪੁਰ ਸ਼ਹਿਰ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਤਲਾਸ਼ੀ ਦੌਰਾਨ ਉਸ ਕੋਲੋਂ 4.50 ਗਰਾਮ ਹੈਰੋਇਨ ਬਰਾਮਦ ਹੋਈ | ਜਾਂਚ ਅਧਿਕਾਰੀ ਸ਼ਰਮਾ ਸਿੰਘ ਨੇ ਦੱਸਿਆ ਹੈ ਕਿ ਰੋਹਿਤ ਨੂੰ 4. 50 ਗਰਾਮ ਹੈਰੋਇਨ ਸਮੇਤ ਕਾਬੂ ਕਰਕੇ ਸਿਟੀ ਥਾਣਾ ਫਿਰੋਜ਼ਪੁਰ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਮੁਕਦਮਾ ਦਰਜ ਕੀਤਾ |