29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਰਾਏ ਸਿੱਖ ਸਮਾਜ ਸੁਧਾਰ ਸਭਾ ਪੰਜਾਬ ਵਲੋਂ ਸ਼ਵਨ ਸਿੰਘ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 30-12-2025
ਮਮਦੋਟ, 29 ਦਸੰਬਰ (ਸੁਖਦੇਵ ਸਿੰਘ ਸੰਗਮ)-ਭਾਰਤ ਸਰਕਾਰ ਦੁਆਰਾ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨੇ ਗਏ ਮਮਦੋਟ ਖੇਤਰ ਦੇ ਪਿੰਡ ਚੱਕ ਘੁਬਾਈ ਉਰਫ਼ ਤਰ੍ਹਾਂ ਵਾਲਾ ਦੇ ਛੋਟੇ ਬੱਚੇ ਸ਼ਵਨ ਸਿੰਘ ਪੁੱਤਰ ਸੋਨਾ ਸਿੰਘ ਦੇ ਘਰ ਲਗਾਤਾਰ ਸਮਾਜਿਕ ਜਥੇਬੰਦੀਆਂ ਪਹੁੰਚ ਰਹੀਆਂ ਹਨ | ਇਸੇ ਤਹਿਤ ਰਾਏ ਸਿੱਖ ਸਮਾਜ ਸੁਧਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਹੰਸਾਂ ਸਿੰਘ ਕਾਲੂ ਅਰਾਈਾ ਦੀ ਅਗਵਾਈ ਹੇਠ ਸਭਾ ਦੇ ਅਹੁਦੇਦਾਰਾਂ ਨੇ ਪਹੰੁਚ ਕੇ ਸ਼ਵਨ ਸਿੰਘ ਨੂੰ ਸਿਰਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਪਰਿਵਾਰਿਕ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਸ਼ਵਨ ਸਿੰਘ ਦੀ ਹਰ ਸੰਭਵ ਮਦਦ ਕਰਨ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਉਪ ਪ੍ਰਧਾਨ ਜਗੀਰ ਸਿੰਘ ਸਾਬਕਾ ਐਸ.ਡੀ.ਓ., ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ, ਸੂਬਾ ਪੈੱ੍ਰਸ ਸਕੱਤਰ ਜੋਗਿੰਦਰ ਸਿੰਘ ਭੋਲਾ, ਪਰਮਜੀਤ ਸਿੰਘ, ਇਕਬਾਲ ਸਿੰਘ, ਜੱਸਾ ਸਿੰਘ, ਰਾਮ ਸਿੰਘ, ਜਸਵਿੰਦਰ ਸਿੰਘ, ਜਸਕਰਨ ਸਿੰਘ, ਵਿਜੇ ਸਿੰਘ ਅਤੇ ਸੁਖਰਾਜ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਭਾਈ ਵਿਖੇ ਮਹਿਰਾ ਭਾਈਚਾਰੇ ਵਲੋਂ ਸ਼ਹੀਦੀਆਂ ਨੂੰ ਸਮਰਪਿਤ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਹਿੰਦੂ ਜਥੇਬੰਦੀਆਂ ਨੇ ਬੰਗਲਾਦੇਸ਼ ਦੀ ਸਰਕਾਰ ਦਾ ਪੁਤਲਾ ਫੂਕਿਆ <br/>
Ad Position 24