29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸਰਕਾਰ ਆਪਣੀ ਕੋਰੀ ਨੀਤੀ ਤਹਿਤ ਮਨਰੇਗਾ ਸਕੀਮ ਨੂੰ ਬੰਦ ਕਰਨਾ ਚਾਹੁੰਦੀ ਹੈ-ਵੀਰ ਸਿੰਘ <br/>

Ad Position 21
No active advertisement
ਅਜੀਤ ਡੈਸਕ 30-12-2025
ਮੱਖੂ, 29 ਦਸੰਬਰ (ਕੁਲਵਿੰਦਰ ਸਿੰਘ ਸੰਧੂ)-ਮਨਰੇਗਾ ਦਾ ਨਾਮ ਬਦਲ ਕੇ ਭਾਰਤ ਸਰਕਾਰ ਇਸ ਨੂੰ ਹੌਲੀ-ਹੌਲੀ ਬੰਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਸਰਕਾਰ ਦੀ ਇਸ ਨੀਤੀ ਦੇ ਵਿਰੁੱਧ ਅਸੀਂ ਮਜ਼ਦੂਰਾਂ ਭਰਾਵਾਂ ਦੇ ਨਾਲ ਖੜੇ ਹਾਂ ਅਤੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਹਮੇਸ਼ਾ ਵਿਰੋਧ ਕਰਦੇ ਰਹਾਂਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵੀਰ ਸਿੰਘ ਨਿਜ਼ਾਮਦੀਨ ਵਾਲਾ ਜੋਨ ਮੱਖੂ ਪ੍ਰਧਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਫ਼ਿਰੋਜ਼ਪੁਰ ਵਿਖੇ ਮਜ਼ਦੂਰ ਭਰਾਵਾਂ ਦੇ ਹੱਕ ਵਿਚ ਰੋਸ ਪ੍ਰਦਰਸ਼ਨ ਅਤੇ ਪੁਤਲਾ ਫੂਕਣ ਲਈ ਮੱਖੂ ਤੋਂ ਰਵਾਨਾ ਹੋਣ ਮੌਕੇ ਪੱਤਰਕਾਰਾਂ ਨਾਲ ਸਾਂਝੇ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਕਿਸਾਨ ਅਤੇ ਮਜ਼ਦੂਰ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ ਅਤੇ ਅਸੀਂ ਸਰਕਾਰ ਦੀਆਂ ਇਸ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ | ਇਸ ਮੌਕੇ ਉਨ੍ਹਾਂ ਨਾਲ ਜੋਨ ਖ਼ਜ਼ਾਨਚੀ ਲਖਵਿੰਦਰ ਸਿੰਘ ਵਸਤੀ ਨਾਮਦੇਵ, ਜੋਗਾ ਸਿੰਘ ਫੇਮੀ ਵਾਲਾ, ਗੁਰਦਿਆਲ ਸਿੰਘ, ਗੋਰਾ ਸਿੰਘ ਕਿਲੀ ਬੋਤਲਾਂ, ਸਵਰਨ ਸਿੰਘ ਸ਼ਰਫਲੀ, ਗੁਰਮੀਤ ਸਿੰਘ ਵੱਸਦੀ ਨਾਮਦੇਵ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐੱਸ.ਬੀ.ਐੱਸ ਕਾਲਜ ਆਫ਼ ਨਰਸਿੰਗ ਵਿਖੇ ਧਾਰਮਿਕ ਸਮਾਗਮ ਦੌਰਾਨ 151 ਕੰਜਕਾਂ ਦਾ ਪੂਜਨ ਅਗਲੀ ਖ਼ਬਰ ਤਲਵੰਡੀ ਭਾਈ ਵਿਖੇ ਮਹਿਰਾ ਭਾਈਚਾਰੇ ਵਲੋਂ ਸ਼ਹੀਦੀਆਂ ਨੂੰ ਸਮਰਪਿਤ ਸਮਾਗਮ ਕਰਵਾਇਆ <br/>
Ad Position 24