ਫ਼ਾਜ਼ਿਲਕਾ, 29 ਦਸੰਬਰ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਕਰ ਰਹੇ ਸਨ ਤਾਂ ਗਸ਼ਤ ਦੌਰਾਨ ਵਿਕਾਸ ਕੁਮਾਰ ਪੁੱਤਰ ਸੁਭਾਸ਼ ਚੰਦਰ ਵਾਸੀ ਪਿੰਡ ਚੂਹੜੀ ਵਾਲਾ ਧੰਨਾ ਨੂੰ ਲਿੰਕ ਰੋਡ ਡੰਗਰ ਖੇੜਾ ਤੋਂ ਨਸ਼ਾ ਕਰਦੇ ਹੋਏ ਇਕ ਲਾਈਟਰ, ਸੜੀ ਹੋਈ ਸਿਲਵਰ ਪੰਨੀ ਅਤੇ 10 ਰੁਪਏ ਦੇ ਰੋਲ ਕੀਤੇ ਹੋਏ ਨੋਟ ਸਮੇਤ ਕਾਬੂ ਕੀਤਾ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |