ਫਿਰੋਜ਼ਪੁਰ, 29 ਦਸੰਬਰ (ਸੁਖਵਿੰਦਰ ਸਿੰਘ)-ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਰਹਿਨੁਮਾਈ ਹੇਠ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਵਲੋਂ ਭਾਰਤੀ ਰਾਸ਼ਟਰੀ ਕਾਂਗਰਸ ਦੇ 140ਵੇਂ ਸਥਾਪਨਾ ਦਿਵਸ ਮੌਕੇ ਕਾਂਗਰਸ ਭਵਨ ਫ਼ਿਰੋਜ਼ਪੁਰ ਛਾਉਣੀ ਵਿਖੇ ਝੰਡਾ ਲਹਿਰਾਇਆ ਗਿਆ | ਗੱਲਬਾਤ ਕਰਦਿਆਂ ਆਸ਼ੂ ਬੰਗੜ ਨੇ ਸਮੁੱਚੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਆਸ਼ੂ ਬੰਗੜ ਨੇ ਇਹ ਵੀ ਕਿਹਾ ਕਿ ਸਾਲ 2027 ਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਪੰਜਾਬ ਦੇ ਸਮੁੱਚੇ ਲੋਕਾਂ ਨੂੰ ਅਪੀਲ ਕੀਤੀ ਗਈ | ਉਹਨਾਂ ਕਿਹਾ ਪੰਜਾਬ ਦੇ ਚੰਗੇਰੇ ਭਵਿੱਖ ਲਈ ਪੰਜਾਬ ਦੀ ਜਨਤਾ ਨੂੰ ਪੰਜਾਬ ਦੀ ਤਰੱਕੀ ਵਾਸਤੇ ਇਕ ਤਰਫਾ ਫ਼ੈਸਲਾ ਕਰਦੇ ਹੋਏ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣੀ ਚਾਹੀਦੀ ਹੈ ਤਾਂ ਜੋ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਜਾ ਸਕੇ | ਇਸ ਮੌਕੇ ਉਨ੍ਹਾਂ ਦੇ ਨਾਲ ਸੁਖਵਿੰਦਰ ਸਿੰਘ ਸ਼ੀਸ਼ਾ ਸੰਧੂ, ਜ਼ਿਲ੍ਹਾ ਮੀਤ ਪ੍ਰਧਾਨ ਜਗਸੀਰ ਸਿੰਘ ਖੋਸਾ, ਬਲਾਕ ਪ੍ਰਧਾਨ ਕਮਲ ਘੱਲ ਖ਼ੁਰਦ, ਸਮਰਦੀਪ ਸਿੰਘ ਸਿੱਧੂ, ਸੁਖਰਾਜ ਸਿੰਘ ਸੱਪਾਂ ਵਾਲੀ, ਕੁਲਦੀਪ ਸਿੰਘ ਵਾਂ, ਬਲਰਾਜ ਸਿੰਘ ਨੰਬਰਦਾਰ ਰੁਕਣੇ ਵਾਲਾ, ਲਖਵਿੰਦਰ ਸਿੰਘ ਮਿੰਟੂ ਨੂਰਪੁਰ, ਸਿਮਰਜੀਤ ਸਿੰਘ ਕਾਲੀਏ ਵਾਲਾ, ਆਸਾ ਸਿੰਘ ਫੱਤੂ ਵਾਲਾ, ਤਰਸੇਮ ਅਟਵਾਲ, ਹੈਪੀ ਬਰਾੜ, ਮਨਜੀਤ ਸਿੰਘ ਮੈਂਬਰ ਪੰਚਾਇਤ, ਕਸ਼ਮੀਰ ਸਿੰਘ ਲੋਹਗੜ੍ਹ, ਪਲਵਿੰਦਰ ਕੌਰ ਸੋਢੀ ਨਗਰ, ਲਖਵਿੰਦਰ ਸਿੰਘ ਜੌਹਲ, ਪ੍ਰਦੀਪ ਸ਼ਰਮਾ ਨੂਰਪੁਰ ਸੇਠਾ, ਕਰਨ ਮਨ ਚੰਦਾ, ਪੀਏ ਤਰਨ ਬੁੱਟਰ, ਤੋ ਇਲਾਵਾ ਨਿੱਜੀ ਸਕੱਤਰ ਕਮਲ ਗਿੱਲ