25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸ਼ਹੀਦ ਸਿੰਘਾਂ ਦੀ ਯਾਦ 'ਚ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਤੋਂ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 31-12-2025
ਮੁੱਦਕੀ, 30 ਦਸੰਬਰ (ਭਾਰਤ ਭੂਸ਼ਨ ਅਗਰਵਾਲ)- 1845 ਦੀ 18 ਪੋਹ ਦੀ ਹੋਈ ਪਹਿਲੀ ਐਂਗਲੋ ਸਿੱਖ ਵਾਰ 'ਚ ਸ਼ਹੀਦ ਹੋਏ ਸਿੰਘਾਂ ਦੀ ਯਾਦ 'ਚ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਲੋਂ ਮਨਾਏ ਜਾਂਦੇ ਸ਼ਹੀਦੀ ਜੋੜ ਮੇਲੇ ਤਹਿਤ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਸਵੇਰੇ 10 ਵਜੇ ਸ਼ੁਰੂ ਹੋ ਪਿੰਡ ਲੁਹਾਮ ਜੀਤ ਸਿੰਘ ਵਾਲਾ ਵੱਲ ਰਵਾਨਾ ਹੋਇਆ | ਜਿੱਥੇ ਹਾਜ਼ਰ ਸੰਗਤਾਂ ਨੇ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ | ਨਗਰ ਕੀਰਤਨ 'ਚ ਸਜਾਈ ਸੁੰਦਰ ਪਾਲਕੀ ਸਾਹਿਬ 'ਚ ਸਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੰਗਤਾਂ ਨਤਮਸਤਕ ਹੋ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ | ਨਗਰ ਕੀਰਤਨ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੇਵਲ ਸਿੰਘ ਨੇ ਦੱਸਿਆ ਕਿ ਪਹਿਲੀ ਐਂਗਲੋ ਸਿੱਖ ਵਾਰ 'ਚ ਸ਼ਹੀਦ ਹੋਏ ਸਿੰਘਾਂ ਦੀ ਯਾਦ 'ਚ ਬਣੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਿਖੇ ਹਰ ਸਾਲ ਸ਼ਹੀਦ ਸਿੰਘਾਂ ਦੀ ਯਾਦ ਨੂੰ ਤਾਜ਼ਾ ਕਰਦਿਆਂ 18 ਪੋਹ ਨੂੰ ਸ਼ਹੀਦੀ ਜੋੜ ਮੇਲਾ ਲਾਇਆ ਜਾਂਦਾ ਹੈ ਜਿੱਥੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੀ ਸੇਵਾ ਨਿਭਾ ਚੁੱਕੇ ਸੱਚਖੰਡ ਵਾਸੀ ਸੰਤ ਬਾਬਾ ਅਮਰਜੀਤ ਸਿੰਘ ਵਲੋਂ ਚਲਾਈ ਗਈ ਨਗਰ ਕੀਰਤਨ ਦੀ ਪਰੰਪਰਾ ਨੂੰ ਮੁੱਖ ਰੱਖਦਿਆਂ ਹਰ ਸਾਲ ਵਾਂਗ ਪਿੰਡ ਲੁਹਾਮ ਤੇ ਕਸਬਾ ਮੁੱਦਕੀ ਵਿਖੇ ਨਗਰ ਕੀਰਤਨ ਸਜਾਇਆ ਗਿਆ ਅਤੇ 31 ਦਸੰਬਰ ਨੂੰ ਇਹ ਮਹਾਨ ਨਗਰ ਕੀਰਤਨ ਕਸਬਾ ਮੁੱਦਕੀ ਵਿਖੇ ਸਜਾਇਆ ਜਾਵੇਗਾ ਅਤੇ 1 ਜਨਵਰੀ 18 ਪੋਹ ਨੂੰ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ਼ਹੀਦੀ ਜੋੜ ਮੇਲਾ ਸ਼ਰਧਾਪੂਰਵਕ ਮਨਾਇਆ ਜਾਵੇਗਾ | ਜਿੱਥੇ ਕਿ ਰਾਗੀ ਅਤੇ ਕਵੀਸ਼ਰੀ ਜੱਥੇ ਵਾਰਾਂ ਰਾਹੀਂ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਨਗੇ | ਇਸ ਮੌਕੇ ਕੇਵਲ ਸਿੰਘ ਪ੍ਰਧਾਨ, ਸੂਬੇਦਾਰ ਬਲਵਿੰਦਰ ਸਿੰਘ ਮੀਤ ਪ੍ਰਧਾਨ, ਪ੍ਰਗਟ ਸਿੰਘ ਖ਼ਾਲਸਾ ਸੈਕਟਰੀ, ਹਰਦੀਪ ਸਿੰਘ ਖ਼ਜ਼ਾਨਚੀ ਤੋਂ ਇਲਾਵਾ ਰਛਪਾਲ ਸਿੰਘ, ਜਗਸੀਰ ਸਿੰਘ, ਬੇਅੰਤ ਸਿੰਘ, ਗੁਰਜੀਤ ਸਿੰਘ, ਦਲਜੀਤ ਸਿੰਘ, ਹਰਨੇਕ ਸਿੰਘ, ਸੁਖਮੰਦਰ ਸਿੰਘ ਖੋਸਾ, ਹਰਮਨ ਸਿੰਘ, ਜਗਸੀਰ ਸਿੰਘ ਜੱਗਾ, ਬਲਜੀਤ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਸਿੰਘ, ਸੁਖਚੈਨ ਸਿੰਘ ਸੇਵਾਦਾਰ, ਰਣਜੀਤ ਸਿੰਘ, ਹਰਵਿੰਦਰ ਸਿੰਘ, ਬਲਵਿੰਦਰ ਸਿੰਘ ਆਦਿ ਮੈਂਬਰ, ਵੀਰ ਸਿੰਘ ਬਰਾੜ, ਪ੍ਰਭਜੋਤ ਸਿੰਘ ਬਰਾੜ, ਇਕਬਾਲ ਸਿੰਘ, ਸੁਖਰਾਜ ਸਿੰਘ, ਮੁਕੰਦ ਸਿੰਘ, ਗੁਰਮੀਤ ਸਿੰਘ, ਸੁਰਜੀਤ ਸਿੰਘ, ਅਵਤਾਰ ਸਿੰਘ, ਲਵਪ੍ਰੀਤ ਸਿੰਘ, ਸੋਨੀ ਮੱਲੀ, ਰਛਪਾਲ ਸਿੰਘ ਮੱਲੀ, ਸਰਬਜੀਤ ਸਿੰਘ ਮੱਲੀ, ਸਰਬਜੀਤ ਸਿੰਘ ਮੱਲੀ, ਜਸਵੀਰ ਸਿੰਘ ਮੱਲੀ, ਛਿੰਦਰ ਸਿੰਘ, ਬਾਬਾ ਅਵਤਾਰ ਸਿੰਘ, ਕੁਲਵੰਤ ਸਿੰਘ, ਕੁਲਦੀਪ ਸਿੰਘ ਮੱਲੀ, ਲਖਬੀਰ ਸਿੰਘ ਸਰਪੰਚ, ਪ੍ਰਗਟ ਸਿੰਘ, ਮੈਨੇਜਰ ਗੁਰਜੰਟ ਸਿੰਘ, ਹਰਮਨ ਸਿੰਘ, ਬੇਅੰਤ ਸਿੰਘ, ਮੰਦਰ ਸਿੰਘ, ਸੁਰਿੰਦਰ ਸਿੰਘ, ਲਵਪ੍ਰੀਤ ਸਿੰਘ, ਇੰਦਰਜੀਤ ਸਿੰਘ, ਭਜਨ ਪ੍ਰੀਤ ਸਿੰਘ, ਮਨਵੀਰ ਸਿੰਘ ਖ਼ਾਲਸਾ ਅਤੇ ਇਲਾਕੇ ਭਰ ਦੀ ਸੰਗਤਾਂ ਨੇ ਨਗਰ ਕੀਰਤਨ 'ਚ ਹਾਜ਼ਰੀ ਲਵਾਈ |

Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਭਾਈ ਦੇ ਬਿਜਲੀ ਦਫ਼ਤਰ 'ਚੋਂ ਲੱਖਾਂ ਰੁਪਏ ਦਾ ਸਮਾਨ ਚੋਰੀ ਅਗਲੀ ਖ਼ਬਰ ਮਨਰੇਗਾ 'ਤੇ ਹਮਲਾ ਗ਼ਰੀਬਾਂ ਦੇ ਹੱਕਾਂ 'ਤੇ ਡਾਕਾ-ਡਿੰਪਾ
Ad Position 24