ਜ਼ੀਰਾ, 30 ਦਸੰਬਰ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਨੇੜਲੇ ਪਿੰਡ ਤਲਵੰਡੀ ਮੰਗੇ ਖਾਂ ਦੇ ਇਕ ਵਿਅਕਤੀ ਦੀ ਫਰਾਂਸ ਦੇ ਸ਼ਹਿਰ ਪੈਰਿਸ ਵਿਚ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਨਵਦੀਪ ਸਿੰਘ ਨਵੀ (45) ਪਿਛਲੇ 18 ਸਾਲ ਤੋਂ ਫਰਾਂਸ ਦੇ ਸ਼ਹਿਰ ਪੈਰਿਸ ਵਿਚ ਰਹਿ ਰਿਹਾ ਸੀ ਕਿ ਬੀਤੇ ਦਿਨੀਂ ਉਸ ਦੀ ਦਿਨੀਂ ਭੇਦਭਰੇ ਹਾਲਤ ਵਿਚ ਮੌਤ ਹੋ ਗਈ | ਉਸ ਦੇ ਰਿਸ਼ਤੇਦਾਰਾਂ ਨੇ ਦੱਸਿਆ ਹੈ ਕਿ ਨਵਦੀਪ ਸਿੰਘ ਪਿਛਲੇ ਕਈ ਸਾਲਾਂ ਤੋਂ ਆਪਣੇ ਪਿੰਡ ਨਹੀਂ ਆਇਆ | ਜਦ ਕਿ ਬੀਤੀ 8 ਅਕਤੂਬਰ ਨੂੰ ਉਸ ਦੇ ਪਿਤਾ ਦੀ ਮੌਤ ਹੋਣ 'ਤੇ ਉਸ ਦੀ ਅੰਤਿਮ ਕਿਰਿਆ ਵਿਚ ਸ਼ਾਮਿਲ ਨਹੀਂ ਹੋ ਸਕਿਆ | ਵਰਨਣਯੋਗ ਹੈ ਕਿ ਮਿ੍ਤਕ ਦੀ ਮਾਤਾ ਅਤੇ ਉਸ ਦੇ ਵਿਦੇਸ਼ ਰਹਿੰਦੇ ਭਰਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ |