24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਮਨਰੇਗਾ ਦਾ ਨਾਂ ਬਦਲ ਕੇ ਜੀ ਰਾਮ ਜੀ ਕਰਨ ਦੇ ਵਿਰੋਧ 'ਚ ਡੀ.ਸੀ. ਦਫਤਰ ਅੱਗੇ ਕਿਸਾਨਾਂ ਮਜ਼ਦੂਰਾਂ ਨੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ

Ad Position 21
No active advertisement
ਅਜੀਤ ਡੈਸਕ 31-12-2025
ਫਿਰੋਜ਼ਪੁਰ, 30 ਦਸੰਬਰ (ਸੁਖਵਿੰਦਰ ਸਿੰਘ)-ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਅਨੁਸਾਰ ਪੂਰੇ ਪੰਜਾਬ ਦੇ ਡੀ.ਸੀ. ਦਫ਼ਤਰਾਂ ਅੱਗੇ ਕੇਂਦਰ ਵਲੋਂ ਮਨਰੇਗਾ ਸਕੀਮ ਦਾ ਜੋ ਨਾਮ ਬਦਲ ਕੇ ਜੀ ਰਾਮ ਜੀ ਰੱਖ ਦਿੱਤਾ ਗਿਆ ਹੈ ਅਤੇ ਉਸ ਦੇ ਵਿੱਚ ਜੋ ਕਾਨੂੰਨੀ ਸੋਧਾਂ ਕੀਤੀਆਂ ਗਈਆਂ ਹਨ, ਦੇ ਵਿਰੋਧ ਵਿਚ ਡੀ.ਸੀ. ਦਫਤਰ ਫ਼ਿਰੋਜ਼ਪੁਰ ਅੱਗੇ ਕਿਸਾਨ ਮਜ਼ਦੂਰ ਮੋਰਚੇ 'ਚ ਸ਼ਾਮਿਲ ਜਥੇਬੰਦੀਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਤੇ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਤੋਂ ਚਮਕੌਰ ਸਿੰਘ ਦੀ ਅਗਵਾਈ ਵਿਚ ਵੱਡਾ ਇਕੱਠ ਕਰਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ | ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਸਕੱਤਰ ਡਾ. ਗੁਰਮੇਲ ਸਿੰਘ ਫੱਤੇ ਵਾਲਾ ਅਤੇ ਹਰਫੂਲ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਮਜ਼ਦੂਰਾਂ ਦੇ ਹੱਕਾਂ ਦਾ ਘਾਣ ਕਰਦੇ ਹੋਏ ਜੋ ਮਨਰੇਗਾ ਸਕੀਮ ਵਿਚ ਵੱਡੀਆਂ ਤਬਦੀਲੀਆਂ ਕੀਤੀਆਂ ਗਈਆਂ ਅਤੇ ਉਸ ਦਾ ਨਾਂ ਬਦਲ ਕੇ ਜੀ ਰਾਮ ਜੀ ਰੱਖ ਦਿੱਤਾ ਗਿਆ ਹੈ | ਜਿਸ ਨਾਲ ਜੋ ਹਰ ਸਾਲ 100 ਦਿਨ ਮਜ਼ਦੂਰਾਂ ਨੂੰ ਮਨਰੇਗਾ ਵਿਚ ਕੰਮ ਮਿਲਦਾ ਸੀ, ਉਸ ਤੋਂ ਬਹੁਤ ਸਾਰੇ ਮਜ਼ਦੂਰ ਬੇਰੁਜ਼ਗਾਰ ਹੋ ਜਾਣਗੇ ਕਿਉਂਕਿ ਉਸ ਵਿਚ ਜੋ ਸੋਧ ਕੀਤੀ ਗਈ ਹੈ,ਜੋ ਕਿ ਪਹਿਲਾਂ ਕੇਂਦਰ ਸਰਕਾਰ ਵਲੋਂ 90% ਲਾਭ ਉਸ ਸਕੀਮ ਦੇ ਵਿਚ ਦਿੱਤਾ ਜਾਂਦਾ ਸੀ ਤੇ 10% ਪੰਜਾਬ ਸਰਕਾਰ ਮਜ਼ਦੂਰਾਂ ਨੂੰ ਦਿੰਦੀ ਸੀ | ਉਹ ਕਾਨੂੰਨ ਨੂੰ ਬਦਲ ਕੇ 60% ਹੁਣ ਕੇਂਦਰ ਸਰਕਾਰ ਤੇ 40% ਦਾ ਵਾਧੂ ਬੋਝ ਪੰਜਾਬ ਉੱਤੇ ਪਾਇਆ ਜਾ ਰਿਹਾ ਹੈ | ਬਹੁਤ ਸਾਰੇ ਮਜ਼ਦੂਰਾਂ ਨੂੰ ਇਹ ਸਕੀਮ ਦਾ ਲਾਭ ਨਹੀਂ ਮਿਲੇਗਾ ਜ਼ਿਆਦਾਤਰ ਪੇਂਡੂ ਖੇਤਰਾਂ ਦੇ ਨਾਲ ਜੁੜੇ ਮਜ਼ਦੂਰ ਇਹ ਸਕੀਮ ਤੋਂ ਬਾਹਰ ਹੋ ਜਾਣਗੇ | ਇਸ ਕਰਕੇ ਅਸੀਂ ਇਸ ਦਾ ਵਿਰੋਧ ਕਰਦੇ ਹਾਂ ਤੇ ਜ਼ੋਰਦਾਰ ਮੰਗ ਕਰਦੇ ਹਾਂ ਕਿ ਮਨਰੇਗਾ ਸਕੀਮ ਨੂੰ ਬਹਾਲ ਕੀਤਾ ਜਾਵੇ ਤੇ ਹਰੇਕ ਮਜ਼ਦੂਰ ਨੂੰ 200 ਦਿਨ ਕੰਮ ਦਿੱਤਾ ਜਾਵੇ ਤੇ 700 ਰੁਪਏ ਦਿਹਾੜੀ ਦਿੱਤੀ ਜਾਵੇ, ਕਿਸਾਨਾਂ ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕੀਤੀਆਂ ਜਾਣ | ਐਮ.ਐਸ.ਪੀ ਗਰੰਟੀ ਕਾਨੂੰਨ ਬਣਾਇਆ ਜਾਵੇ ,ਬਿਜਲੀ ਸੋਧ ਬਿਲ ਨੂੰ ਮੁੱਢੋਂ ਰੱਦ ਕੀਤਾ ਜਾਵੇ, ਚਿੱਪ ਵਾਲੇ ਮੀਟਰ ਲਾਉਣੇ ਬੰਦ ਕੀਤੇ ਜਾਣ ਸਮੁੱਚਾ ਕਰਜ਼ਾ ਕਿਸਾਨਾਂ ਮਜ਼ਦੂਰਾਂ ਦਾ ਮਾਫ਼ ਕੀਤਾ ਜਾਵੇ | ਇਸ ਮੌਕੇ ਇੰਦਰਜੀਤ ਸਿੰਘ ਬਾਠ ਵਾਲਾ, ਧਰਮ ਸਿੰਘ ਸਿੱਧੂ, ਸੁਰਜੀਤ ਸਿੰਘ, ਹਰਫੂਲ ਸਿੰਘ, ਗੁਰਮੇਲ ਸਿੰਘ, ਮੰਗਲ ਸਿੰਘ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਰਸÉਾਰਥ ਸਭਾ 'ਚ ਮੁਫ਼ਤ ਸਿਲਾਈ ਕੋਰਸ ਪੂਰਾ ਹੋਣ ਦੇ ਵੰਡੇ ਗਏ ਸਰਟੀਫਿਕੇਟ <br/> ਅਗਲੀ ਖ਼ਬਰ ਉੱਤਰ ਰੇਲਵੇ ਦੇ 154 ਕਰਮਚਾਰੀ 'ਉੱਤਮ ਸੇਵਾ ਪੁਰਸਕਾਰ' ਨਾਲ ਸਨਮਾਨਿਤ
Ad Position 24