ਰਾਮਪੁਰਾ ਫੂਲ, 1 ਜੂਨ (ਹੇਮੰਤ ਕੁਮਾਰ ਸ਼ਰਮਾ)-ਸਥਾਨਕ ਸ਼ਹਿਰ ਦੇ ਸ਼ਹੀਦ ਸਮਾਰਕ ਕਾਲਜ ਰੋਡ ਤੇ ਸਥਿਤ ਧਰਮਸ਼ਾਲਾ ਬਾਬਾ ਨਾਮਦੇਵ ਜੀ ਵਿਖੇ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ¢ ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਪਾਠੀ ਸਿੰਘਾਂ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ¢ ਇਸ ਮੌਕੇ ਕੀਰਤਨ ਰਾਗੀ ਭਾਈ ਹਰਜੀਤ ਸਿੰਘ ਵਲੋਂ ਰਸ ਭਿੰਨਾਂ ਕੀਰਤਨ ਕਰਦਿਆਂ ਆਈ ਹੋਈ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਗਿਆ¢ ਇਸ ਮÏਕੇ ਧਰਮਸ਼ਾਲਾ ਬਾਬਾ ਨਾਮਦੇਵ ਜੀ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਜਿਨਾਂ੍ਹ ਵਿਚ ਗੁਰਮੀਤ ਸਿੰਘ, ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ ਸਾਗੂ, ਜਰਨੈਲ ਸਿੰਘ, ਪਰਮਿੰਦਰ ਸਿੰਘ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ, ਹਰਫੂਲ ਸਿੰਘ, ਕਰਮਜੀਤ ਸਿੰਘ, ਬਲਜਿੰਦਰ ਸਿੰਘ, ਪ੍ਰਦੀਪ ਸਿੰਘ, ਬਲਜੀਤ ਸਿੰਘ, ਸੁਰਜੀਤ ਸਿੰਘ ਵਲੋਂ ਪਾਠੀ ਸਿੰਘਾਂ ਅਤੇ ਸੇਵਾਦਾਰਾਂ ਨੂੰ ਸਿਰੋਪਾਉ ਭੇਂਟ ਕੀਤੇ ਗਏ¢ ਇਸ ਮÏਕੇ ਸੇਵਾਦਾਰ ਕੁਲਵੰਤ ਸਿੰਘ, ਪ੍ਰੀਤਮ ਸਿੰਘ ਟੇਲਰ, ਗੁਰਮੇਲ ਸਿੰਘ ਖ਼ਾਲਸਾ ਅਤੇ ਹੋਰਨਾਂ ਵਲੋਂ ਸੇਵਾ ਨਿਭਾਈ ਗਈ¢ ਇਸ ਮੌਕੇ ਲੰਗਰ ਅਤੁੱਟ ਵਰਤਾਇਆ ਗਿਆ ਅਤੇ ਰਾਹਗੀਰਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ¢