19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਹੋਣਹਾਰ ਵਿਦਿਆਰਥੀਆਂ ਅਤੇ ਮਿਹਨਤੀ ਅਧਿਆਪਕਾਂ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 02-06-2025
ਰਾਮਾਂ ਮੰਡੀ, 1 ਜੂਨ (ਤਰਸੇਮ ਸਿੰਗਲਾ)-ਸਟਾਰ ਪਲੱਸ ਕਾਨਵੈਂਟ ਸਕੂਲ ਵਲੋਂ ਆਪਣੀਆਂ ਅਕਾਦਮਿਕ ਉਪਲਬਧੀਆਂ ਨੂੰ ਮਨਾਉਂਦੇ ਹੋਏ ਉੱਚ ਅੰਕ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਿਹਨਤੀ ਅਧਿਆਪਕਾਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ¢ ਜਿਨ੍ਹਾਂ ਵਿਚ 10ਵੀਂ ਅਤੇ 12ਵੀਂ ਦੇ ਉਹ ਵਿਦਿਆਰਥੀ, ਜਿਨ੍ਹਾਂ ਨੇ ਹਾਲੀਆ ਬੋਰਡ ਇਮਤਿਹਾਨਾਂ ਵਿਚ 90 ਫ਼ੀਸਦੀ ਜਾਂ ਉਸ ਤੋਂ ਵੱਧ ਅੰਕ ਹਾਸਲ ਕੀਤੇ ਹਨ, ਜੋ ਉਨ੍ਹਾਂ ਦੀ ਮਿਹਨਤ ਅਤੇ ਦਿ੍ੜ੍ਹ ਨਿਸ਼ਠਾ ਨੂੰ ਦਰਸਾਉਂਦੀਆਂ ਹਨ¢ ਇਨ੍ਹਾਂ ਵਿਦਿਆਰਥੀਆਂ ਦੇ ਨਾਲ-ਨਾਲ, ਉਨ੍ਹਾਂ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵਿਦਿਆਰਥੀਆਂ ਨੇ ਉਨ੍ਹਾਂ ਦੇ ਵਿਸ਼ਿਆਂ ਵਿਚ 100 ਵਿਚੋਂ 100 ਅੰਕ ਹਾਸਲ ਕੀਤੇ ਹਨ¢ ਇਸ ਮੌਕੇ ਸਕੂਲ ਦੇ ਚੇਅਰਮੈਨ ਵਿਜੇ ਕੁਮਾਰ ਲਹਿਰੀ ਨੇ ਕਿਹਾ ਕਿ ਹੋਣਹਾਰ ਵਿਦਿਆਰਥੀ ਹੀ ਸਕੂਲ, ਮਾਪੇ ਅਤੇ ਅਧਿਆਪਕਾਂ ਦੀ ਪਹਿਚਾਣ ਬਣਾਉਂਦੇ ਹਨ¢ ਇਸ ਮੌਕੇ 'ਤੇ ਵਿਸ਼ੇਸ਼ ਤੌਰ 'ਤੇ ਸਕੂਲ ਦੇ ਚੇਅਰਮੈਨ ਵਿਜੇ ਕੁਮਾਰ ਲਹਿਰੀ, ਪ੍ਰਧਾਨ ਤੇਲੂ ਰਾਮ ਲਹਿਰੀ, ਫਾਈਨਾਂਸ ਸੈਕਟਰੀ ਭੂਸ਼ਨ ਕੁਮਾਰ ਲਹਿਰੀ, ਉਪ ਚੇਅਰਮੈਨ ਰਜ਼ਤ ਗਰਗ, ਮੀਤ ਪ੍ਰਧਾਨ ਰਘੂ ਨੰਦਨ ਗਰਗ, ਵਾਇਸ ਫਾਇਨਾਂਸ ਸੈਕਟਰੀ ਸ਼ੁਭਮ ਗਰਗ, ਅਕੈਡਮਿਕ ਡਾਇਰੈਕਟਰ ਕ੍ਰਿਤਿਕਾ ਗਰਗ ਅਤੇ ਪਿੰ੍ਰਸੀਪਲ ਮੋਨਿਕਾ ਧੀਮਾਨ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਕਾਮਯਾਬੀ ਲਈ ਵਧਾਈਆਂ ਦਿੱਤੀਆਂ¢
Ad Position 22
No active advertisement
ਪਿਛਲੀ ਖ਼ਬਰ 7.50 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਬੀ.ਜੀ.ਐੱਨ. ਸਕੂਲ ਵਲੋਂ ਵਿਦਿਆਰਥੀਆਂ ਲਈ ਤਾਜ਼ਗੀ ਭਰਪੂਰ ਪੂਲ ਪਾਰਟੀ
Ad Position 24