20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਆਕਸਫੋਰਡ ਦੇ ਵਿਦਿਆਰਥੀਆਂ ਨੇ ਬੂਟੇ ਵੰਡ ਕੇ ਲੋਕਾਂ ਨੂੰ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 02-06-2025
ਭਗਤਾ ਭਾਈਕਾ, 1 ਜੂਨ (ਸੁਖਪਾਲ ਸਿੰਘ ਸੋਨੀ)-'ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ' ਇੱਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ ਜਿਸ ਦਾ ਮਨੋਰਥ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰਨਾ ਹੈ¢ ਇਸ ਸੰਸਥਾ ਦੇ ਵਿਦਿਆਰਥੀ ਜਿੱਥੇ ਵਿੱਦਿਅਕ ਖੇਤਰ ਵਿੱਚ ਮੱਲਾਂ ਮਾਰਦੇ ਰਹੇ ਹਨ, ਉਥੇ ਸਮਾਜਕ ਅਤੇ ਲੋਕ ਚੇਤਨਾ ਦੇ ਕੰਮਾਂ ਵਿੱਚ ਵੀ ਅੱਗੇ ਹਨ¢ਸਮੇਂ-ਸਮੇਂ ਉੱਤੇ ਵਿਦਿਆਰਥੀ ਵੱਖ-ਵੱਖ ਰੈਲੀਆਂ ਰਾਹੀਂ ਲੋਕਾਂ ਨੂੰ ਜਾਗਰੂਕ ਕਰਕੇ ਲੋਕਾਂ ਦਾ ਰਾਹ ਰੁਸ਼ਨਾਉਂਦੇ ਹਨ¢ ਸਕੂਲ ਦੇ ਯੂਥ ਅਤੇ ਇਕੋ ਕਲੱਬ ਦੇ ਵਿਦਿਆਰਥੀਆਂ ਨੂੰ ਸਕੂਲ ਦੇ ਚੇਅਰਮੈਨ ਹਰਗੁਰਪ੍ਰੀਤ ਸਿੰਘ ਗਗਨ ਬਰਾੜ ਅਤੇ ਪਿ੍ੰਸੀਪਲ ਰੂਪ ਲਾਲ ਬਾਂਸਲ ਦੁਆਰਾ ਵੱਖ-ਵੱਖ ਕਿਸਮ ਦੇ ਰੁੱਖ ਦੇ ਕੇ 'ਰੁੱਖ ਲਗਾਓ ਅਤੇ ਵਾਤਾਵਰਨ ਬਚਾਓ' ਦੀ ਅਪੀਲ ਕਰਨ ਲਈ ਵਿਦਿਆਰਥੀਆਂ ਨੂੰ ਭਗਤਾ ਇਲਾਕੇ ਵਿੱਚ ਭੇਜਿਆ ਗਿਆ¢ ਵਿਦਿਆਰਥੀਆਂ ਨੇ ਲੋਕਾਂ ਨੂੰ ਪÏਦੇ ਵੰਡ ਕੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੱਤਾ¢ ਇਸ ਮÏਕੇ ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਕਿਹਾ ਕਿ ਅੱਜ ਦੇ ਹਲਾਤਾਂ ਨੂੰ ਤੇ ਵਧਦੀ ਗਰਮੀ ਨੂੰ ਦੇਖਦੇ ਹੋਏ ਰੁੱਖਾਂ ਨੂੰ ਲਗਾਉਣਾ ਬਹੁਤ ਜ਼ਰੂਰੀ ਹੈ¢ ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ 'ਸ਼ੈਰੀ ਢਿੱਲੋਂ' (ਵਾਈਸ ਚੇਅਰਮੈਨ), ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ) ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਬਹੁਤ ਸ਼ਲਾਘਾ ਕੀਤੀ¢
Ad Position 22
No active advertisement
ਪਿਛਲੀ ਖ਼ਬਰ ਨਰਿੰਦਰਦੀਪ ਸਿੰਘ ਦੇ ਕਤਲ ਕੇਸ ਦੀ ਜਾਂਚ ਹਾਈ ਕੋਰਟ ਜਾਂ ਸੀ.ਬੀ.ਆਈ. ਹਵਾਲੇ ਕੀਤੀ ਜਾਵੇ-ਲਿਬਰੇਸ਼ਨ ਅਗਲੀ ਖ਼ਬਰ 7.50 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ
Ad Position 24