ਭਗਤਾ ਭਾਈਕਾ, 1 ਜੂਨ (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵਿਖੇ ਪਿ੍ੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਸੁਯੋਗ ਅਗਵਾਈ ਹੇਠ ਸੰਸਥਾ ਵਿੱਚ ਕਾਲਜ ਦੇ ਐਨ.ਐਸ.ਐਸ ਵਿਭਾਗ ਵੱਲੋਂ ਕਾਲਜ ਵਿਚ ਇਕ ਰੋਜ਼ਾ ਐਨ.ਐਸ.ਐਸ ਕੈਂਪ ਆਯੋਜਿਤ ਕੀਤਾ ਗਿਆ¢ ਪ੍ਰੋਗਰਾਮ ਅਫ਼ਸਰ ਡਾ. ਰਮਨਪ੍ਰੀਤ ਕÏਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਕੈਂਪ ਵਿੱਚ ਲਗਭਗ 50 ਵਿਦਿਆਰਥੀਆਂ ਨੇ ਹਿੱਸਾ ਲਿਆ¢ ਇਸ ਕੈਂਪ ਦÏਰਾਨ ਵਿਦਿਆਰਥੀਆਂ ਵਲੋਂ ਕਾਲਜ ਦੇ ਕਲਾਸ ਰੂਮ, ਬਰਾਂਡੇ ਅਤੇ ਲੈਬਜ਼ ਦੀ ਸਫ਼ਾਈ ਕੀਤੀ ਗਈ¢ ਇਸ ਉਪਰੰਤ ਸਿਵਲ ਹਸਪਤਾਲ ਭਗਤਾ ਭਾਈਕਾ ਦੇ ਪੰਜਾਬ ਸਿਹਤ ਵਿਭਾਗ ਵੱਲੋਂ ਐਸਐਮਓ ਸੀਮਾ ਗੁਪਤਾ ਅਤੇ ਹੈਲਥ ਸੁਪਰਵਾਈਜ਼ਰ ਹਰਜਿੰਦਰ ਸਿੰਘ ਦੀ ਸੁਯੋਗ ਅਗਵਾਈ ਅਧੀਨ ਮਲਟੀਪਰਪਜ਼ ਵਰਕਰ ਜਗਮੋਹਨ ਸਿੰਘ, ਹਰਜੀਤ ਸਿੰਘ ਅਤੇ ਗੁਰਸਿਮਰਨ ਸਿੰਘ ਨੇ ਵਿਦਿਆਰਥੀਆਂ ਨੂੰ ਮਲੇਰੀਆ ਦੇ ਫੈਲਣ ਦੇ ਕਾਰਨ ਅਤੇ ਇਸ ਦੀ ਰੋਕਥਾਮ ਸਬੰਧੀ ਜਾਗਰੂਕ ਕੀਤਾ ਇਸ ਕਰਕੇ ਆਪਣੇ ਘਰਾਂ ਵਿੱਚ ਅਤੇ ਜਨਤਕ ਥਾਵਾਂ ਉੱਪਰ ਇਸ ਸਬੰਧੀ ਵਧੇਰੇ ਜਾਗਰੂਕ ਰਹਿਣ ਦੀ ਲੋੜ ਹੈ¢ ਸਮੁੱਚੇ ਤÏਰ ਤੇ ਐਨ.ਐਸ.ਐਸ ਕੈਂਪ ਰਾਹੀਂ ਵਿਦਿਆਰਥੀਆਂ ਵਿੱਚ ਮਿਲ ਜੁਲ ਕੇ ਕੰਮ ਕਰਨ ਦੀ ਭਾਵਨਾ ਵਿਕਸਿਤ ਹੋਈ ਤੇ ਨਾਲ ਹੀ ਸਮਾਜ ਸੇਵਾ ਲਈ ਉਤਸ਼ਾਹਿਤ ਹੋਏ¢ ਪਿ੍ੰਸੀਪਲ ਡਾ.ਸਤਿੰਦਰ ਕÏਰ ਮਾਨ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਅਜਿਹੇ ਐਨ.ਐਸ.ਐਸ ਕੈਂਪ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਇਸ ਮÏਕੇ ਪ੍ਰੋਫੈਸਰ ਜਗਦੀਪ ਕÏਰ, ਪ੍ਰੋਫੈਸਰ ਹਰਮਨਦੀਪ ਕÏਰ, ਪ੍ਰੋਫੈਸਰ ਹਰਪਿੰਦਰ ਕÏਰ, ਪ੍ਰੋਫੈਸਰ ਰਮਨਦੀਪ ਕÏਰ, ਪ੍ਰੋਫੈਸਰ ਗੁਰਪ੍ਰੀਤ ਕÏਰ, ਪ੍ਰੋਫੈਸਰ ਹਰਦੀਪ ਕੌਰ ਅਤੇ ਸਮੂਹ ਸਟਾਫ਼ ਮÏਜੂਦ ਸਨ¢