ਸੂਬੇ ਦੇ ਸਰਕਾਰੀ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਅੱਜ ਤੋਂ
ਅਜੀਤ ਡੈਸਕ
02-06-2025
ਇਨ੍ਹਾਂ ਛੁੱਟੀਆਂ ਸੰਬੰਧੀ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਅਨਿੰਦਿੱਤਾ ਮਿੱਤਰਾ (ਆਈ.ਏ.ਐੱਸ.) ਦੇ ਦਸਤਖਤਾਂ ਹੇਠਾਂ 23 ਮਈ 2025 ਨੂੰ ਪੱਤਰ ਨੰਬਰ-1109026 ਜਾਰੀ ਕੀਤਾ ਗਿਆ ਹੈ, ਜਿਸ ਵਿਚ ਲਿਖਿਆ ਹੈ ਕਿ ਪੰਜਾਬ ਰਾਜ ਅੰਦਰ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਸੂਬੇ ਭਰ ਦੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿਚ 2 ਜੂਨ ਤੋਂ 30 ਜੂਨ 2025 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ | ਇਹ ਛੁੱਟੀਆਂ 29 ਦਿਨਾਂ ਦੀਆਂ ਬਣਦੀਆਂ ਹਨ | ਇਸ ਦੌਰਾਨ ਸਕੂਲ ਸਟਾਫ਼ ਨੂੰ ਵੀ ਛੁੱਟੀਆਂ ਰਹਿਣਗੀਆਂ | ਛੁੱਟੀਆਂ ਸੰਬੰਧੀ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵੀ ਆਪਣੇ ਸੋਸ਼ਲ ਮੀਡੀਆ ਪੇਜ ਉੱਪਰ ਜਾਣਕਾਰੀ ਸਾਂਝੀ ਕੀਤੀ ਗਈ ਹੈ |
ਇਨ੍ਹਾਂ ਛੁੱਟੀਆਂ ਦਾ ਐਲਾਨ ਹੁੰਦਿਆਂ ਹੀ ਪੰਜਾਬ ਭਰ ਦੇ ਸਕੂਲਾਂ ਵਲੋਂ ਵਿਦਿਆਰਥੀਆਂ ਨੂੰ ਛੁੱਟੀਆਂ ਦਾ ਸਕੂਲੀ ਕੰਮ ਦੇ ਦਿੱਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਛੁੱਟੀਆਂ ਦੌਰਾਨ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਵੀ ਜਾਰੀ ਰੱਖਣ ਦੀਆਂ ਵਿਦਿਆਰਥੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ | ਸਕੂਲਾਂ ਤੋਂ ਕਰੀਬ ਇਕ ਮਹੀਨੇ ਦੀਆਂ ਛੁੱਟੀਆਂ ਮਿਲਣ ਬਾਅਦ ਵਿਦਿਆਰਥੀ ਖ਼ਾਸਕਰ ਛੋਟੇ ਬੱਚੇ ਖ਼ੁਸ਼ੀ 'ਚ ਫੁਲੇ ਨਹੀਂ ਸਮਾ ਰਹੇ ਹਨ ਤੇ ਉਨ੍ਹਾਂ ਨੂੰ ਆਪਣੇ ਨਾਨਕੇ ਤੇ ਹੋਰ ਰਿਸ਼ਤੇਦਾਰੀਆਂ ਵਿਚ ਜਾਣ ਦਾ ਚਾਅ ਚੜਿਆ ਹੋਇਆ |