ਬਠਿੰਡਾ, 3 ਜੂਨ (ਵੀਰਪਾਲ ਸਿੰਘ)-ਮੋਟਰਸਾਈਕਲ ਚੋਰੀ ਕਰਨ ਦੇ ਮਾਮਲੇ ਵਿਚ ਨਾਮਾਲੂਮ ਵਿਅਕਤੀ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਪਹਿਲੇ ਮਾਮਲੇ ਵਿਚ ਤਫ਼ਤੀਸ਼ੀ ਅਧਿਕਾਰੀ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਸੁਖਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਨਾਥੂਆਣਾ ਸੰਗਰੀਆ ਮੰਡੀ, ਰਾਜਸਥਾਨ ਵਲੋਂ ਥਾਣਾ ਸਿਵਲ ਲਾਇਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ 30 ਮਈ 2025 ਨੂੰ ਕੋਈ ਅਣਪਛਾਤਾ ਵਿਅਕਤੀ ਮੇਰੀ ਕਾਰ ਆਈ-20 ਨੰਬਰ ਆਰ. ਜੇ. 31 ਸੀ. ਸੀ. 5783 ਮਾਡਲ ਟਾਊਨ, ਫੇਸ-3 ਤੋਂ ਚੋਰੀ ਕਰ ਕੇ ਲੈ ਗਿਆ ਹੈ | ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਨਾਮਾਲੂਮ ਵਿਅਕਤੀ 'ਤੇ ਕਾਰ ਚੋਰੀ ਕਰਨ ਦਾ ਮੁਕੱਦਮਾ ਦਰਜ ਕਰ ਲਿਆ ਹੈ |