18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਮਾਡਲ ਟਾਊਨ ਵਿਖੇ ਘਰ ਦੇ ਬਾਹਰ ਖੜ੍ਹੀ ਕਾਰ ਚੋਰੀ <br/>

Ad Position 21
No active advertisement
ਅਜੀਤ ਡੈਸਕ 04-06-2025
ਬਠਿੰਡਾ, 3 ਜੂਨ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਦੇ ਮਾਡਲ ਟਾਊਨ ਫੇਸ-3 ਵਿਚ ਖੜ੍ਹੀ ਇਕ ਕਾਰ ਨੂੰ ਕਿਸੇ ਅਣਪਛਾਤੇ ਵਿਅਕਤੀ ਵਲੋਂ ਚੋਰੀ ਕਰ ਲਿਆ ਗਿਆ ਹੈ | ਪੀੜਤ ਪਰਿਵਾਰ ਵਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਣ ਬਾਅਦ ਥਾਣਾ ਸਿਵਲ ਲਾਇਨ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਦੱਸਣਾ ਬਣਦਾ ਹੈ, ਕਿ ਬਠਿੰਡਾ ਸ਼ਹਿਰ ਵਿਚ ਆਏ ਦਿਨ ਚੋਰੀ ਅਤੇ ਲੁੱਟਾਂ ਖੋਹਾਂ ਦੀ ਵਾਰਦਾਤਾਂ ਸ਼ਰੇ੍ਹਆਮ ਦੇਖਣ ਨੂੰ ਮਿਲ ਰਹੀਆਂ ਹਨ | ਭਾਵੇਂ ਕਿ ਕਈ ਵਾਰਦਾਤਾਂ ਘਟਨਾ ਸਥਾਨ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਚੁੱਕੀਆਂ ਹਨ | ਪਰ ਇਸ ਦੇ ਬਾਵਜੂਦ ਚੋਰੀ ਅਤੇ ਲੁਟੇਰੇ ਅਜੇ ਵੀ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹਨ | ਅਜਿਹਾ ਹੀ ਮਾਮਲਾ ਥਾਣਾ ਸਿਵਲ ਲਾਇਨ ਅਧੀਨ ਪੈਂਦੇ ਮਾਡਲ ਟਾਊਨ ਫੇਸ-3 ਵਿਚ ਦੇਖਣ ਨੂੰ ਮਿਲਿਆ ਹੈ | ਪਿੰਡ ਨਾਥੂਆਣਾ, ਸੰਗਰੀਆ ਮੰਡੀ ਰਾਜਸਥਾਨ ਵਾਸੀ ਸੁਖਦੀਪ ਸਿੰਘ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਏ ਕਿ ਉਸ ਨੇ ਆਪਣੀ ਕਾਰ ਆਈ-20 ਆਰ.ਜੇ.-31.ਸੀ.ਸੀ.-5783 ਮਾਡਲ ਟਾਊਨ ਫੇਸ-3 ਘਰ ਦੇ ਬਾਹਰ ਖੜ੍ਹੀ ਕੀਤੀ ਗਈ ਸੀ | ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ | ਸਹਾਇਕ ਥਾਣੇਦਾਰ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੀੜਤ ਦੀ ਸ਼ਿਕਾਇਤ ਦੇ ਅਧਾਰ 'ਤੇ ਅਣਪਛਾਤੇ ਚੋਰਾਂ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਨੇ ਮੰਗਾਂ ਨੂੰ ਲੈ ਕੇ ਸਰਦੂਲਗੜ੍ਹ ਸ਼ਹਿਰ 'ਚ ਕੀਤਾ ਰੋਸ ਮਾਰਚ <br/> ਅਗਲੀ ਖ਼ਬਰ ਕਾਰ ਚੋਰੀ ਕਰਨ ਦੇ ਮਾਮਲੇ ਵਿਚ ਨਾਮਾਲੂਮ 'ਤੇ ਮੁਕੱਦਮਾ ਦਰਜ
Ad Position 24