ਸਰਦੂਲਗੜ੍ਹ 3 ਜੂਨ (ਜੀ.ਐਮ.ਅਰੋੜਾ)-ਸਫ਼ਾਈ ਸੇਵਕ ਯੂਨੀਅਨ ਵਲੋਂ ਕੰਮ ਛੱਡੋ ਹੜਤਾਲ ਜੋ ਪਿਛਲੇ ਹਫ਼ਤੇ ਤੋਂ ਨਗਰ ਪੰਚਾਇਤ ਦਫ਼ਤਰ ਸਰਦੂਲਗੜ੍ਹ ਅੱਗੇ ਚੱਲ ਰਹੀ ਹੈ | ਹੜਤਾਲ ਦੌਰਾਨ ਸਰਕਾਰ ਦੇ ਕੰਨਾਂ 'ਤੇ ਜੰੂ ਨਾ ਸਰਕਦੀ ਵੇਖ ਸਫ਼ਾਈ ਸੇਵਕਾਂ ਨੇ ਆਪਣਾ ਸੰਘਰਸ਼ ਅੱਜ ਤੇਜ਼ ਕਰ ਦਿੱਤਾ, ਜਿਸ ਦੌਰਾਨ ਉਨ੍ਹਾਂ ਨਗਰ ਪੰਚਾਇਤ ਅਫ਼ਸਰ ਅੱਗੇ ਭਾਰੀ ਰੋਸ ਪ੍ਰਦਰਸ਼ਨ ਕੀਤਾ | ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਦਿਆ ਰਾਮ ਨੇ ਚਿਤਾਵਨੀ ਦਿੰਦਿਆਂ ਆਖਿਆ ਕਿ ਸਰਕਾਰ ਬਿਨਾਂ ਦੇਰੀ ਤੋਂ ਪੱਕੇ ਨਿਯੁਕਤੀ ਪੱਤਰ ਸੌਂਪੇ ਨਹੀਂ ਤਾਂ ਸੰਘਰਸ਼ ਪੰਜਾਬ ਪੱਧਰ 'ਤੇ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਲੋਂ ਹਰ ਵਾਰ ਲਾਰੇ ਲਗਾਏ ਜਾ ਰਹੇ ਹਨ ਜਦਦਿ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ | ਉਨ੍ਹਾਂ ਮੰਗ ਕੀਤੀ ਕਿ ਸਫ਼ਾਈ ਸੇਵਕਾਂ ਨੂੰ ਪੱਕੇ ਕਰਨ ਤੋਂ ਇਲਾਵਾ ਪੱਕੇ ਸਫ਼ਾਈ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਦੂਜੇ ਮੁਲਾਜ਼ਮਾਂ ਦੀ ਤਰ੍ਹਾਂ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ | ਇਸ ਦੌਰਾਨ ਸਫ਼ਾਈ ਸੇਵਕਾਂ ਦੀ ਹਿਮਾਇਤ ਵਿਚ ਆਏ ਮਜ਼ਦੂਰ ਜਥੇਬੰਦੀ ਦੇ ਆਗੂ ਕਾ. ਲਾਲ ਚੰਦ ਨੇ ਸ਼ਹਿਰ ਅੰਦਰ ਕੀਤੇ ਰੋਸ ਮਾਰਚ ਦੀ ਅਗਵਾਈ ਕਰਦਿਆਂ ਕਿਹਾ ਕਿ ਸਰਕਾਰ ਹਰ ਵਾਰ ਸਫ਼ਾਈ ਸੇਵਕਾਂ ਨੂੰ ਲਾਰੇ ਲਗਾ ਕੇ ਧਰਨੇ ਚੁਕਵਾ ਦਿੰਦੀ ਹੈ ਪਰ ਫਿਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਜਿਸ ਕਾਰਨ ਅੱਕੇ ਸਫ਼ਾਈ ਕਰਮਚਾਰੀਆਂ ਨੇ ਅਣਮਿਥੇ ਸਮੇਂ ਦੀ ਹੜਤਾਲ 'ਤੇ ਜਾਣ ਦਾ ਫ਼ੈਸਲਾ ਲਿਆ ਹੈ | ਇਸ ਮੌਕੇ ਹਰੀਦਾਸ, ਮੋਨੂ ਕੁਮਾਰ, ਸਤਪਾਲ ਖੰਨਾ, ਰਵੀ ਕੁਮਾਰ, ਰਕੇਸ਼ ਕੁਮਾਰ, ਪੱਪੂ ਕੁਮਾਰ, ਰਵੀ ਕੁਮਾਰ, ਸੰਨੀ ਕੁਮਾਰ, ਸਾਗਰ ਆਦਿ ਹਾਜ਼ਰ ਸਨ |
ਸਫ਼ਾਈ ਸੇਵਕਾਂ ਨੇ ਮੰਗਾਂ ਨੂੰ ਲੈ ਕੇ ਸਰਦੂਲਗੜ੍ਹ ਸ਼ਹਿਰ 'ਚ ਕੀਤਾ ਰੋਸ ਮਾਰਚ <br/>
ਅਜੀਤ ਡੈਸਕ
04-06-2025