18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਮਾਮਲਾ ਘਸੋਖਾਨਾ ਵਿਚ ਸੀਵਰੇਜ ਪਾਈਪ ਲਾਈਨ ਪਾਉਣ ਦਾ 'ਜੇਲ੍ਹ ਭਰੋ ਅੰਦੋਲਨ' ਤਹਿਤ 28 ਕਿਸਾਨਾਂ ਨੇ ਰੋਸ ਪ੍ਰਦਰਸ਼ਨ ਉਪਰੰਤ ਦਿੱਤੀਆਂ ਗਿ੍ਫ਼ਤਾਰੀਆਂ <br/>

Ad Position 21
No active advertisement
ਅਜੀਤ ਡੈਸਕ 04-06-2025

ਬਠਿੰਡਾ, 3 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਿੰਡ ਘਸੋਖਾਨਾ ਵਿਚ ਸੀਵਰੇਜ ਪਾਈਪਲਾਈਨ ਪਾਉਣ ਦੇ ਵਿਰੋਧ ਅਤੇ ਗਿ੍ਫ਼ਤਾਰ ਕੀਤੇ ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਕਿਸਾਨਾਂ ਨੇ 'ਜੇਲ੍ਹ ਭਰੋ ਅੰਦੋਲਨ' ਤਹਿਤ ਗਿ੍ਫ਼ਤਾਰੀਆਂ ਦਿੱਤੀਆਂ | ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ (ਗੈਰ ਰਾਜਨੀਤਿਕ) ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਝੰਡੇ ਥੱਲੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਇਕੱਠੇ ਹੋਏ ਕਿਸਾਨਾਂ ਨੇ ਮੱੁਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਪੁਤਲਾ ਸਾੜਿਆ ਅਤੇ ਸਰਕਟ ਹਾਊਸ ਨਜ਼ਦੀਕ ਮੁੱਖ ਸੜਕ ਵਿਚਕਾਰ ਲੇਟ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ, ਜਿਸ ਮਗਰੋਂ ਮੌਕੇ 'ਤੇ ਮੌਜੂਦ ਪੁਲਿਸ ਨੇ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ | ਇਸ ਮੌਕੇ ਕਿਸਾਨ ਆਗੂ ਗੁਰਦੀਪ ਸਿੰਘ ਗੋਨਿਆਣਾ ਨੇ ਦੱਸਿਆ ਕਿ ਮੌੜ ਮੰਡੀ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਘਸੋਖਾਨਾ ਵਿਚੋਂ ਦੀ ਪਾਈਪ-ਲਾਈਨ ਪਾਈ ਜਾ ਰਹੀ ਹੈ, ਜਿਸ ਦਾ ਪਿੰਡ ਵਾਸੀ ਲਗਾਤਾਰ ਵਿਰੋਧ ਕਰ ਰਹੇ ਹਨ ਪਰ ਇਸ ਦੇ ਬਾਵਜੂਦ ਹਲਕਾ ਵਿਧਾਇਕ ਪਾਈਪਲਾਈਨ ਵਿਛਾ ਕੇ ਗੰਦਾ ਪਾਣੀ ਘਸੋਖਾਨਾ ਪਿੰਡ ਕੋਲ ਲਸਾੜਾ ਡਰੇਨ 'ਚ ਸੁੱਟ ਰਿਹਾ, ਜਦੋਂ ਸਰਕਾਰਾਂ ਕਿਸਾਨਾਂ ਨੂੰ ਸਾਫ਼ ਸੁਥਰਾ ਪਾਣੀ ਦੇਣ ਦੇ ਦਾਅਵੇ ਕਰਦਿਆਂ, ਜਦੋਂ ਕਿਸਾਨਾਂ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਜਾ ਰਿਹਾ | ਐਸ.ਕੇ.ਐਮ. ਗੈਰ ਰਾਜਨੀਤਕ ਦੇ ਪ੍ਰੋਗਰਾਮ ਤਹਿਤ ਅੱਜ ਪੁਤਲੇ ਸਾੜੇ ਗਏ ਹਨ | ਉਨ੍ਹਾਂ ਕਿਹਾ ਕਿ ਹੁਣ ਤੱਕ 104 ਕਿਸਾਨਾਂ ਨੂੰ ਫੜ ਕੇ ਜੇਲ੍ਹ ਭੇਜ ਦਿੱਤਾ ਗਿਆ ਤਾਂ ਜੋ ਪਾਈਪਲਾਈਨ ਦਾ ਕੰਮ ਬਿਨ੍ਹਾਂ ਕਿਸੇ ਰੁਕਾਵਟ ਦੇ ਨੇਪਰੇ ਚਾੜਿਆ ਜਾ ਸਕੇ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜੇਲ੍ਹਾਂ ਵਿਚ ਭੇਜਣ ਅਤੇ ਉਨ੍ਹਾਂ ਦੀ ਰਿਹਾਈ ਦੇ ਰੋਸ ਵਜੋਂ 7 ਕਿਸਾਨ ਮਰਨ ਵਰਤ 'ਤੇ ਵੀ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ ਨੇ 'ਜੇਲ੍ਹ ਭਰੋ ਅੰਦੋਲਨ' ਸ਼ੁਰੂ ਕੀਤਾ ਹੋਇਆ, ਜਿਸ ਦੇ ਤਹਿਤ ਭਾਕਿਯੂ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਦੀ ਅਗਵਾਈ ਵਿਚ ਅੱਜ 28 ਕਿਸਾਨਾਂ ਨੇ ਗਿ੍ਫ਼ਤਾਰੀਆਂ ਦਿੱਤੀਆਂ ਹਨ | ਰਣ ਸਿੰਘ ਚੱਠਾ ਨੇ ਕਿਹਾ ਕਿ ਜਿਨ੍ਹਾਂ ਚਿਰ ਪਾਈਪਲਾਈਨ ਪਾਉਣ ਦਾ ਕੰਮ ਬੰਦ ਨਹੀਂ ਹੁੰਦਾ ਅਤੇ ਫੜ੍ਹੇ ਗਏ ਕਿਸਾਨਾਂ ਦੀਆਂ ਰਿਹਾਈਆਂ ਨਹੀਂ ਹੁੰਦੀਆਂ, ਉਨ੍ਹਾਂ ਚਿਰ ਕਿਸਾਨ ਆਪਣੀਆਂ ਗਿ੍ਫ਼ਤਾਰੀਆਂ ਇਸੇ ਤਰ੍ਹਾਂ ਦਿੰਦੇ ਰਹਿਣਗੇ | ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਹਲਕੇ ਦੇ ਵਿਧਾਇਕ ਨਕਸ਼ੇ ਦੇ ਉਲਟ ਆਪਣੀ ਜ਼ਿੱਦ ਪੁਗਾਉਣ ਲਈ ਘਸੋਖਾਨਾ ਪਿੰਡ ਕੋਲ ਦੀ ਪਾਈਪਲਾਈਨ ਵਿਛਾ ਰਿਹਾ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਮਿ੍ਤਕ ਨਰਿੰਦਰਦੀਪ ਦੇ ਪਰਿਵਾਰ ਨਾਲ ਮੁਲਾਕਾਤ ਦੌਰਾਨ ਪੁਲਿਸ ਜ਼ਬਰਦਸਤੀ ਦਾ ਮਾਮਲਾ ਵਿ... ਅਗਲੀ ਖ਼ਬਰ ਸਫ਼ਾਈ ਸੇਵਕਾਂ ਨੇ ਮੰਗਾਂ ਨੂੰ ਲੈ ਕੇ ਸਰਦੂਲਗੜ੍ਹ ਸ਼ਹਿਰ 'ਚ ਕੀਤਾ ਰੋਸ ਮਾਰਚ <br/>
Ad Position 24