18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਹੈੱਡਮਾਸਟਰ ਕਾਡਰ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਖਿਲਾਫ ਐਸੋਸੀਏਸ਼ਨ ਵਲੋਂ ਸੰਘਰਸ਼ ਵਿੱਢਣ ਐਲਾਨ <br/>

Ad Position 21
No active advertisement
ਅਜੀਤ ਡੈਸਕ 04-06-2025
ਬਠਿੰਡਾ, 3 ਜੂਨ (ਵੀਰਪਾਲ ਸਿੰਘ)- ਹੈੱਡਮਾਸਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਕਟਾਰੀਆ ਨੇ ਬਠਿੰਡਾ ਤੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਹੈੱਡਮਾਸਟਰ ਐਸੋਸੀਏਸ਼ਨ, ਪੰਜਾਬ ਦੇ ਸੱਦੇ 'ਤੇ ਰੱਖੇ ਗਏ ਜਨਰਲ ਇਜਲਾਸ ਵਿਚ ਬਠਿੰਡਾ ਤੋਂ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਮਨਿੰਦਰ ਸਿੰਘ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਹੈੱਡਮਾਸਟਰ ਐਸੋਸੀਏਸ਼ਨ ਦੀ ਬਠਿੰਡਾ ਇਕਾਈ ਦੇ ਹੈੱਡਮਾਸਟਰਾਂ ਨੇ ਭਾਗ ਲਿਆ ਗਿਆ | ਇਸ ਮੌਕੇ ਬੋਲਦਿਆਂ ਸਟੇਟ ਕਮੇਟੀ ਮੈਂਬਰ ਮਨਦੀਪ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਹੈੱਡਮਾਸਟਰ ਕਾਡਰ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹੇ ਹੈ | ਹੈੱਡਮਾਸਟਰਾਂ ਵਿਚ ਆਪਣੀਆਂ ਹੱਕੀ ਮੰਗਾਂ ਨਾ ਮੰਨੇ ਜਾਣ ਦੇ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ ਇਸ ਨੂੰ ਸੂਬਾ ਸਰਕਾਰ ਦੇ ਸਿੱਖਿਆ ਵਿਭਾਗ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਲਾਮਬੰਦ ਹੋਣ ਲਈ ਯੋਜਨਾ ਬਣਾਈ ਗਈ¢ ਇਸ ਮੌਕੇ ਐਸੋਸੀਏਸ਼ਨ ਦੀ ਜਨਰਲ ਸਕੱਤਰ ਰਾਜਵੰਤ ਕੌਰ ਨੇ ਕਿਹਾ ਕਿ 2019 ਵਿਚ ਨਿਕਲੀ ਭਰਤੀ ਦੌਰਾਨ ਪਹਿਲਾਂ ਹੀ ਸਾਲਾਂ ਬੱਧੀ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਅਧਿਆਪਕਾਂ ਨੇ ਪੀ.ਪੀ.ਐਸ.ਸੀ. ਦਾ ਇਮਤਿਹਾਨ ਪਾਸ ਕਰਕੇ ਜਨਵਰੀ 2020 ਵਿਚ ਹੈੱਡਮਾਸਟਰਾਂ ਵਜੋਂ ਜੁਆਇਨ ਕੀਤਾ ਗਿਆ ਸੀ ਬਹੁਤ ਘੱਟ ਦਿਨਾਂ ਵਿਚ ਹੀ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਗਈ | ਇਸ ਮੌਕੇ ਬਠਿੰਡਾ ਤੋਂ ਸਟੇਟ ਕਮੇਟੀ ਮੈਂਬਰ ਅਤੇ ਸੂਬਾ ਪ੍ਰਧਾਨ ਕੁਲਵਿੰਦਰ ਕਟਾਰੀਆ ਨੇ ਕਿਹਾ ਹੈੱਡਮਾਸਟਰ ਕਾਡਰ ਦੇ ਗਰੇਡ ਪੇ ਵਿਚ ਵਾਧਾ ਕਰਨ, ਹਾਇਰ ਰਿਸਪਾਂਸੀਬਿਲਟੀ ਇਨਕਰਮੈਂਟ ਦੇਣ, ਹੁਣ ਤੱਕ ਬਣਦੇ ਬੈਕਲਾਗ ਕੋਟੇ ਦੀਆਂ ਪ੍ਰੋਮੋਸ਼ਨਾਂ ਅਤੇ ਪ੍ਰਮੋਸ਼ਨ ਕੋਟੇ ਵਿਚ ਵਾਧੇ ਦੀਆਂ ਜਾਇਜ਼, ਹੱਕੀ ਤੇ ਤਰਕਸੰਗਤ ਮੰਗਾਂ ਪ੍ਰਤੀ ਸਰਕਾਰ ਦਾ ਧਿਆਨ ਦਿਵਾਉਣ ਅਤੇ ਪਹਿਲ ਦੇ ਅਧਾਰ 'ਤੇ ਇਹ ਮੰਗਾਂ: ਪੂਰੀਆਂ ਕਰਕੇ ਕਾਡਰ ਨਾਲ ਇਨਸਾਫ਼ ਕਰਨ ਦੀ ਗੁਹਾਰ ਲਗਾਈ¢ ਉਨ੍ਹਾਂ ਨੇ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚੋਂ ਆਏ ਹੋਏ ਹੈੱਡਮਾਸਟਰ ਕਾਡਰ ਨੂੰ ਆਪਣੀਆਂ ਹੱਕਾਂ ਲਈ ਕਿ ਸਰਕਾਰ ਖਿਲਾਫ ਮੋਰਚਾ ਲਗਾਉਣ ਤਤਪਰ ਰਹਿਣ ਅਪੀਲ ਕੀਤੀ | ਇਸ ਮੌਕੇ ਇਜਲਾਸ ਵਿਚ ਹਾਜ਼ਰੀ ਭਰਨ ਵਾਲੇ ਹੈੱਡਮਾਸਟਰ ਹਰਮੇਸ਼ ਕਟਾਰੀਆ, ਸੁਸ਼ੀਲ ਕੁਮਾਰ, ਹਰਪ੍ਰੀਤ ਸਿੰਘ, ਗੁਰਵਰਿੰਦਰ ਸਿੰਘ, ਸੰਜੀਵ ਕੁਮਾਰ, ਅਰੁਣ ਕੁਮਾਰ, ਹਰਸ਼ ਦੇਵ, ਗੁਰਪ੍ਰੀਤ ਕੌਰ, ਡਾ. ਨੀਤੂ, ਹਰਪ੍ਰੀਤ ਕੌਰ, ਰੀਤੂ ਚੌਧਰੀ, ਗਗਨਦੀਪ ਕੌਰ, ਅਮਨਜੀਤ ਕੌਰ ਅਤੇ ਡਾ. ਹਰਪਿੰਦਰ ਕੌਰ ਸਟੇਟ ਕਮੇਟੀ ਵਲੋਂ ਲਏ ਗਏ ਫ਼ੈਸਲੇ ਦਾ ਸਵਾਗਤ ਕੀਤਾ¢

Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਪਸ਼ੂ ਪਾਲਕਾਂ ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਡੇਅਰੀ ਸਿਖਲਾਈ ਦੇਣ ਲਈ ਯਤਨਸ਼ੀਲ : ਡਿਪਟੀ ਕਮਿਸ਼ਨਰ <br/... ਅਗਲੀ ਖ਼ਬਰ ਫਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦਾ ਬੀ.ਐੱਡ. ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ <br/>
Ad Position 24