ਬਠਿੰਡਾ, 3 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ (ਆਈਐਚਐਮ) ਨੇ ਉਦਮਤਾ ਪ੍ਰੋਗਰਾਮ ਤਹਿਤ ਇੰਡੀਅਨ ਸਵੀਟਸ ਐਂਡ ਬੇਕਰੀ ਦੇ ਦੋ ਸਫਲ ਬੈਂਚਾਂ ਲਈ ਇੱਕ ਪ੍ਰਮਾਣੀਕਰਣ ਸਮਾਰੋਹ ਦੀ ਮੇਜ਼ਬਾਨੀ ਕੀਤੀ, ਇਹ ਇੱਕ ਪਹਿਲ ਹੈ, ਜਿਸ ਨੂੰ ਭਾਰਤ ਸਰਕਾਰ ਦੇ ਸੈਰ-ਸਪਾਟਾ ਮੰਤਰਾਲੇ ਦੁਆਰਾ ਖੁੱਲ੍ਹੇ ਦਿਲ ਨਾਲ ਫ਼ੰਡ ਦਿੱਤਾ ਗਿਆ ਹੈ | ਇਸ ਮੌਕੇ ਵਿਆਪਕ ਸਿਖਲਾਈ ਲੈਣ ਉਪਰੰਤ 70 ਚਾਹਵਾਨ ਉੱਦਮੀਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਪਿ੍ੰਸੀਪਲ ਆਈਐਚਐਮ ਕੰਚਨ ਨੇ ਸਰਟੀਫਿਕੇਟ ਭੇਟ ਕਰਦਿਆਂ ਭਾਗੀਦਾਰਾਂ ਦੇ ਸਮਰਪਣ ਦੀ ਸ਼ਲਾਘਾ ਕੀਤੀ ਅਤੇ ਸੈਰ-ਸਪਾਟਾ ਖੇਤਰ ਵਿਚ ਆਰਥਿਕ ਵਿਕਾਸ ਨੂੰ ਅੱਗੇ ਵਧਾਉਣ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿਚ ਉਦਮਤਾ ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਸੈਰ-ਸਪਾਟਾ ਮੰਤਰਾਲੇ ਵਲੋਂ ਇਹ ਪਹਿਲਕਦਮੀ, ਜੋ ਕਿ ਆਈਐਚਐਮ ਰਾਹੀਂ ਚਲਾਈ ਗਈ ਹੈ, ਵਿਅਕਤੀਆਂ ਨੂੰ ਸਸ਼ਕਤ ਬਣਾਉਣ ਅਤੇ ਦੇਸ਼ ਭਰ ਵਿਚ ਸੈਰ-ਸਪਾਟਾ ਵਾਤਾਵਰਣ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ | ਇਸ ਮੌਕੇ ਰੀਤੂ ਬਾਲਾ ਗਰਗ ਸੀਬੀਐਸਪੀ ਕੋਆਰਡੀਨੇਟਰ ਨੇ ਪ੍ਰੋਗਰਾਮ ਦੇ ਨਤੀਜਿਆਂ 'ਤੇ ਆਪਣੀ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਉਦਮਤਾ ਅਤੇ ਹੁਨਰ ਵਿਕਾਸ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਆਈਐਚਐਮ ਦੀ ਵਚਨਬੱਧਤਾ ਨੂੰ ਦੁਹਰਾਇਆ |