18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਝੋਨੇ ਦੀ ਲੁਆਈ ਧੀਮੀ ਰਫ਼ਤਾਰ ਨਾਲ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 04-06-2025
-ਵੀਰਪਾਲ ਸਿੰਘ-
ਬਠਿੰਡਾ, 3 ਜੂਨ:- ਸੂਬੇ ਵਿਚ ਝੋਨੇ ਦੀ ਲਗਵਾਈ ਦੀ ਧੀਮੀ ਰਫ਼ਤਾਰ ਨਾਲ ਸ਼ੁਰੂ ਹੋ ਚੁੱਕੀ ਹੈ | ਪ੍ਰਾਪਤ ਜਾਣਕਾਰੀ ਤੋਂ ਪਤਾ ਲੱਗਾ ਕਿ ਖੇਤੀਬਾੜੀ ਵਿਭਾਗ ਵਲੋਂ ਪਹਿਲੇ ਜ਼ੋਨ ਵਿਚ ਝੋਨਾ ਲਗਾਉਣ ਦੀਆਂ ਹਦਾਇਤਾਂ ਵਾਲੇ ਮਾਲਵੇ ਦੇ 5 ਜ਼ਿਲਿ੍ਹਆਂ ਬਠਿੰਡਾ, ਫ਼ਰੀਦਕੋਟ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਵਲੋਂ ਮਿਥੀ ਗਈ ਤਰੀਕ 1 ਜੂਨ ਤੋਂ ਦੇਰੀ ਨਾਲ ਝੋਨਾ ਲਗਾਉਣਾ ਸ਼ੁਰੂ ਕਰ ਦਿੱਤਾ ਗਿਆ | ਇਨ੍ਹਾਂ ਪੰਜਾਂ ਜ਼ਿਲਿ੍ਹਆਂ ਵਿਚ ਕਿਸਾਨਾਂ ਵਲੋਂ ਝੋਨੇ ਦੀ ਲੁਆਈ ਧੀਮੀ ਰਫ਼ਤਾਰ ਸ਼ੁਰੂ ਕੀਤੀ ਜਾ ਚੁੱਕੀ ਹੈ | ਸੂਬੇ ਵਿਚ ਝੋਨੇ ਦੇ ਸੀਜ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਨਹਿਰ ਬੰਦੀ, ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਦੀ ਬੇਭਰੋਸਗੀ ਕਾਰਨ ਕਿਸਾਨਾਂ ਵਲੋਂ ਝੋਨਾ ਲਗਾਉਣ ਲਈ ਬਾਰਸ਼ ਦੇ ਦਿਨਾਂ ਵਿਚ ਸ਼ੁਰੂ ਹੋਣ ਦੀ ਉਡੀਕ ਕੀਤੀ ਜਾ ਰਹੀ ਹੈ, ਜਿਸ ਨਾਲ ਖੇਤਾਂ ਲਈ ਪਾਣੀ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ | ਇਹ ਵੀ ਦੱਸਣਯੋਗ ਹੈ ਕਿ ਝੋਨੇ ਦੇ 2025-2026 ਦੇ ਸੀਜ਼ਨ ਵਿਚ ਝੋਨੇ ਦੀ ਸਿੱਧੀ ਬਿਜਾਈ ਬਹੁਤੀ ਦਿਲਚਸਪੀ ਨਹੀਂ ਦਿਖਾਈ ਗਈ | ਮਾਲਵਾ ਵਿਚ ਕਿਸਾਨਾਂ ਵਲੋਂ ਨਾਮਾਤਰ ਏਰੀਆ ਵਿਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ |
ਕਿਸਾਨਾਂ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਸੂਬਾ ਸਰਕਾਰ 1500 ਰੁਪਏ ਪ੍ਰਤੀ ਏਕੜ ਦੀ ਸਕੀਮ ਨੂੰ ਪੂਰਾ ਤਰ੍ਹਾਂ ਨਾਕਾਰ ਦਿੱਤਾ ਹੈ | ਕਿਸਾਨਾਂ ਨੇ ਸਿੱਧੀ ਬਿਜਾਈ ਤੋਂ ਮੁੱਖ ਮੋੜੇ ਜਾਣ ਦੇ ਬਾਰੇ ਵਿਚ 'ਅਜੀਤ' ਨੂੰ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਤੇ ਨਹਿਰੀ ਪਾਣੀ ਦੀ ਮੁੱਖ ਘਾਟ ਦੱਸਿਆ | ਕਿਸਾਨ ਅਮਰਜੀਤ ਰੋੜੀਕਪੂਰਾ, ਗੁਰਵਿੰਦਰ ਸਿੰਘ ਬਰਾੜ, ਨੱਥਾ ਸਿੰਘ, ਭਗਵੰਤ ਸਿੰਘ ਸਾਬਕਾ ਸਰਪੰਚ ਚੈਨਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਸੀਜ਼ਨ ਵਿਚ ਨਹਿਰ ਬੰਦੀ ਅਤੇ ਖੇਤੀ ਮੋਟਰ ਦੀ ਬਿਜਲੀ ਸਪਲਾਈ ਸਮੇਂ ਸਿਰ ਨਾ ਦੇਣ ਕਾਰਨ ਕਿਸਾਨਾਂ ਵਲੋਂ ਸਿੱਧੀ ਬਿਜਾਈ ਤੋਂ ਮੁੱਖ ਮੋੜਨ ਲਈ ਮਜਬੂਰ ਹੋਣਾ ਪਿਆ | ਸਿੱਧੀ ਬਿਜਾਈ ਨਾਲ ਝੋਨਾ ਦਾ ਔਸਤਨ ਝਾੜ ਵੀ ਘਟਦਾ ਹੈ |
ਖੇਤੀਬਾੜੀ ਵਿਭਾਗ ਵਲੋਂ ਇਸ ਵਾਰ ਝੋਨੇ ਲਗਾਉਣ ਦੀ ਤਾਰੀਕ 15 ਜੂਨ ਤੋਂ ਰੱਦ ਕਰਕੇ 1 ਜੂਨ ਕਰ ਦਿੱਤੀ ਹੈ, ਸੂਬੇ ਦੇ 23 ਜ਼ਿਲਿ੍ਹਆਂ ਨੂੰ ਵੱਖਰੀਆਂ ਜ਼ੋਨਾਂ ਵਿਚ ਵੰਡਿਆ ਗਿਆ | 8 ਜ਼ਿਲਿ੍ਹਆਂ ਹੁਸ਼ਿਆਰਪੁਰ, ਫ਼ਤਿਹਗੜ੍ਹ ਸਾਹਿਬ, ਮੋਹਾਲੀ, ਰੂਪਨਗਰ, ਤਰਨਾਤਾਰਨ, ਸ੍ਰੀ ਅੰਮਿ੍ਤਸਰ ਸਾਹਿਬ, ਪਠਾਨਕੋਟ, ਗੁਰਦਾਸਪੁਰ ਵਿਚ ਝੋਨੇ ਦੀ ਲੁਆਈ ਦਾ ਕੰਮ 5 ਜੂਨ ਨੂੰ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਬਾਕੀ 10 ਜ਼ਿਲਿ੍ਹਆਂ ਵਿਚ ਝੋਨੇ ਦੀ ਲੁਆਈ 9 ਜੂਨ ਨੂੰ ਅਰੰਭ ਹੋਵੇਗੀ |
ਸੂਬੇ ਵਿਚ ਇਸ ਵਰ੍ਹੇ 30 ਲੱਖ ਹੈਕਟੇਅਰ ਦੇ ਕਰੀਬ ਝੋਨੇ ਅਤੇ ਬਾਸਮਤੀ ਦੀ ਲੁਆਈ ਹੋਣ ਦੀ ਸੰਭਾਵਨਾ ਹੈ | ਝੋਨੇ ਦਾ ਸੀਜ਼ਨ 50 ਦਿਨਾਂ ਤੱਕ ਚੱਲਣ ਦੇ ਆਸਾਰ ਹਨ | ਬਾਸਮਤੀ ਅਤੇ ਪੀ.ਆਰ. 126 ਝੋਨਾ ਦੀ ਪਿਛੇਤੀ ਕਿਸਮ ਦੀ ਲੁਆਈ 15 ਜੁਲਾਈ ਤੱਕ ਜਾਰੀ ਰਹਿ ਸਕਦੀ ਹੈ | ਝੋਨੇ ਦੀ ਲੁਆਈ ਦੇ ਸੀਜ਼ਨ ਦੇ ਸ਼ੁਰੂ ਹੁੰਦਿਆਂ ਹੀ ਬਿਹਾਰ ਅਤੇ ਉੱਤਰ ਪ੍ਰਦੇਸ਼ ਤੋਂ ਸੂਬਾ ਵਿਚ ਝੋਨਾ ਲਗਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੀ ਆਮਦ ਸ਼ੁਰੂ ਹੋ ਚੁੱਕੀ ਹੈ |
ਬਠਿੰਡਾ ਦੇ ਰੇਲਵੇ ਸਟੇਸ਼ਨਾਂ 'ਤੇ ਬਾਹਰੀ ਰਾਜਾਂ ਯੂ.ਪੀ., ਬਿਹਾਰ ਤੋਂ ਮਜ਼ਦੂਰਾਂ ਦੀਆਂ ਭਰੀਆਂ ਰੇਲ ਗੱਡੀਆਂ ਆਉਣ ਲੱਗੀਆਂ ਹਨ | ਬਠਿੰਡਾ ਦੇ ਰੇਲਵੇ ਸਟੇਸ਼ਨ 'ਤੇ ਹਜ਼ਾਰਾਂ ਦੀ ਗਿਣਤੀ ਵਿਚ ਪ੍ਰਵਾਸੀ ਮਜ਼ਦੂਰ ਪਹੁੰਚ ਰਹੇ ਹਨ, ਜੋ ਸੂਬੇ ਦੇ ਝੋਨਾ ਉਤਪਾਦਕ ਕਿਸਾਨਾਂ ਲਈ ਰਾਹਤ ਦੀ ਖ਼ਬਰ ਹੈ,

Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ-ਮਾਮਲਾ ਦਰਜ ਅਗਲੀ ਖ਼ਬਰ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿਚ ਸਹਾਈ ਸਿੱਧ ਹੋ ਰਿਹਾ ਆਈ.ਐੱਚ.ਐੱਮ.-ਵਧੀਕ ਡਿਪਟੀ ਕਮਿਸ਼ਨਰ <br/>
Ad Position 24