ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ-ਮਾਮਲਾ ਦਰਜ
ਅਜੀਤ ਡੈਸਕ
04-06-2025
ਗ਼ੈਰ-ਕਾਨੂੰਨੀ ਨਸ਼ੇ ਦਾ ਸੇਵਨ ਕਰਦੇ ਹੋਏ ਇਕ ਗਿ੍ਫ਼ਤਾਰ
ਰਾਮਾਂ ਮੰਡੀ, 3 ਜੂਨ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁਖੀ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਗਸ਼ਤ ਦੌਰਾਨ ਏ ਐਸ ਆਈ ਇਕਬਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਪਿੰਡ ਰਾਮਾਂ ਦੀ ਹੱਦ ਵਿਚੋਂ ਇਕ ਵਿਅਕਤੀ ਹਰਵਿੰਦਰ ਸਿੰਘ ਵਾਸੀ ਜੱਜਲ ਨੂੰ ਗੈਰ ਕਾਨੂੰਨੀ ਨਸ਼ੇ ਦਾ ਸੇਵਨ ਕਰਦੇ ਹੋਏ ਸਮਾਨ ਸਮੇਤ ਗਿ੍ਫ਼ਤਾਰ ਕਰ ਲਏ ਜਾਣ ਦਾ ਸਮਾਚਾਰ ਹੈ | ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਉਕਤ ਹਰਵਿੰਦਰ ਸਿੰਘ ਵਾਸੀ ਜੱਜਲ ਵਿਰੁੱਧ ਰਾਮਾਂ ਮੰਡੀ ਥਾਣੇ ਵਿਚ ਐਨ ਡੀ ਪੀ ਐਸ ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ |