ਬਠਿੰਡਾ, 3 ਜੂਨ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 8 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ 16.96 ਗ੍ਰਾਮ ਹੈਰੋਇਨ, 120 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ | ਜਿਨ੍ਹਾਂ 'ਤੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ | ਤਫ਼ਤੀਸ਼ੀ ਪੁਲਿਸ ਅਧਿਕਾਰੀ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਥਾਣਾ ਸਿਵਲ ਲਾਇਨ ਪੁਲਿਸ ਵਲੋਂ ਮਾਡਲ ਟਾਊਨ, ਫੇਜ਼-2 ਮਾਰਕੀਟ, ਬਠਿੰਡਾ ਨੇੜਿਓਾ 5 ਸ਼ੱਕੀ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਤਲਾਸ਼ੀ ਦੌਰਾਨ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਪਾਸੋਂ 10.18 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਲਖਵਿੰਦਰ ਸਿੰਘ, ਅਰਸ਼ਦੀਪ ਸਿੰਘ, ਮੇਵਾ ਸਿੰਘ, ਹਰਵਿੰਦਰ ਸਿੰਘ, ਹਰਪ੍ਰੀਤ ਸਿੰਘ ਸਾਰੇ ਵਾਸੀ ਬਠਿੰਡਾ ਵਜੋਂ ਹੋਈ ਹੈ | ਜਿਨ੍ਹਾਂ 'ਤੇ ਥਾਣਾ ਸਿਵਲ ਲਾਇਨ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ | ਦੂਸਰੇ ਮਾਮਲੇ ਵਿਚ ਤਫ਼ਤੀਸ਼ੀ ਅਧਿਕਾਰੀ ਦਲਜੀਤ ਸਿੰਘ ਨੇ ਦੱਸਿਆ ਕਿ ਥਾਣਾ ਕੈਂਟ ਪੁਲਿਸ ਵਲੋਂ ਭੁੱਚੋ ਕਲਾਂ ਨੇੜਿਓ ਦੋ ਸ਼ੱਕੀ ਵਿਅਕਤੀਆਂ ਨੂੰ 5.46 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਥਾਣਾ ਕੈਂਟ ਵਿਚ ਮੁਕੱਦਮਾ ਦਰਜ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਦੀ ਪਹਿਚਾਣ ਰਾਜਨਦੀਪ ਸਿੰਘ, ਹਰਵਿੰਦਰ ਕੌਰਰ ਵਜੋਂ ਹੋਈ ਹੈ | ਤੀਸਰੇ ਮਾਮਲੇ ਵਿਚ ਤਫ਼ਤੀਸ਼ੀ ਅਧਿਕਾਰੀ ਜਗਜੀਤ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਇੰਡਸਟਰੀਅਲ ਏਰੀਏ ਨੇੜਿਓ 120 ਨਸ਼ੇ ਦੇ ਕੈਪਸੂਲਾਂ (ਟਰਾਮਾਡੋਲ) ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਪੰਕਜ ਵਰਮਾ ਵਾਸੀ ਗੰਗਾਨਗਰ (ਰਾਜਸਥਾਨ) ਵਜੋਂ ਹੋਈ ਹੈ | ਜਿਸ 'ਤੇ ਥਾਣਾ ਸਦਰ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ |